ਜੀ.ਐੱਨ.ਡੀ.ਯੂ. ਦੇ ਵਿਦਿਆਰਥੀਆਂ ਵਲੋਂ ਦੂਜੇ ਦਿਨ ਵੀ ਪ੍ਰਦਰਸ਼ਨ ਜਾਰੀ
Friday, Nov 02, 2018 - 03:50 PM (IST)

ਅੰਮ੍ਰਿਤਸਰ (ਸੰਜੀਵ) : ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਵਿਦਿਆਰਥੀਆਂ ਵਲੋਂ ਪਾਰਕਿੰਗ ਨੂੰ ਲੈ ਕੇ ਕੀਤਾ ਜਾ ਰਿਹਾ ਧਰਨਾ ਪ੍ਰਦਰਸ਼ਨ ਅੱਜ ਦੂਜੇ ਦਿਨ 'ਚ ਦਾਖਲ ਹੋ ਗਿਆ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇ ਯੂਨੀਵਰਸਿਟੀ ਨੂੰ ਪ੍ਰਦੂਸ਼ਣ ਮੁਕਤ ਕਰਨਾ ਹੈ ਤਾਂ ਸਿਰਫ ਵਿਦਿਆਰਥੀਆਂ ਦੇ ਵਾਹਨ ਹੀ ਕਿਉਂ ਬੰਦ ਕਰਵਾਏ ਗਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਧਿਆਪਕਾਂ ਤੇ ਹੋਰ ਸਟਾਫ ਦੇ ਵਾਹਨ ਵੀ ਬੰਦ ਕਰਵਾਏ ਜਾਣ।
ਦੱਸ ਦਈਏ ਕਿ ਯੂਨੀਵਰਸਿਟੀ 'ਚ ਵਿਦਿਆਰਥੀਆ ਵਲੋਂ ਵਾਹਨ ਲਿਆਉਣ 'ਤੇ ਪਾਬੰਧੀ ਲਗਾਈ ਗਈ ਹੈ, ਜਿਸ ਦੇ ਚੱਲਦਿਆਂ ਵਿਦਿਆਥੀਆਂ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ ਧਰਨਾ ਦਿੱਤਾ ਜਾ ਰਿਹਾ ਹੈ।