GNDU ਨੇ ਹਾਸਲ ਕੀਤੀ ਵੱਡੀ ਉਪਲੱਬਧੀ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Wednesday, Dec 21, 2022 - 01:56 AM (IST)

GNDU ਨੇ ਹਾਸਲ ਕੀਤੀ ਵੱਡੀ ਉਪਲੱਬਧੀ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ (ਬਿਊਰੋ) : ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਨਤੀਜੇ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ NAAC ’ਚ 3.85 ਅੰਕ ਪ੍ਰਾਪਤ ਕਰਕੇ A++ ਗ੍ਰੇਡ ਪ੍ਰਾਪਤ ਕੀਤਾ ਹੈ, ਜਿਸ ਨਾਲ ਇਹ ਜੀ. ਐੱਨ. ਡੀ. ਯੂ. ਇਹ ਸਕੋਰ ਪ੍ਰਾਪਤ ਕਰਨ ਵਾਲੀ ਭਾਰਤ ਦੀ ਇਕਲੌਤੀ ਰਾਜ/ਕੇਂਦਰੀ/ਪ੍ਰਾਈਵੇਟ ਯੂਨੀਵਰਸਿਟੀ ਬਣ ਗਈ ਹੈ। ਟੀਚਿੰਗ, ਰਿਸਰਚ ਫੈਲੋਜ਼, ਨਾਨ ਟੀਚਿੰਗ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਸਾਰਿਆਂ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਚੇਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਹਰ ਖੇਤਰ ਵਿਚ ਮੱਲਾਂ ਮਾਰ ਸਕਣ।

ਇਹ ਖ਼ਬਰ ਵੀ ਪੜ੍ਹੋ : ਸਕੂਲਾਂ ਦੇ ਟਾਈਮ ਨੂੰ ਲੈ ਕੇ ਅਹਿਮ ਖ਼ਬਰ, ਸਿਮਰਜੀਤ ਬੈਂਸ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਪੜ੍ਹੋ Top 10

PunjabKesari

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਹੈਦਰਾਬਾਦ ਵਿਖੇ ਵੱਡੇ ਉਦਯੋਗਪਤੀਆਂ ਨੂੰ ਪੰਜਾਬ ’ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ, ਆਖੀ ਇਹ ਗੱਲ

ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਾਂਗ ਹੀ ਸੂਬੇ ਦਾ ਨਾਂ ਰੌਸ਼ਨ ਕਰਨਗੀਆਂ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਨੇ 4 ਵਿਚੋਂ 3.85 ਅੰਕ ਸਕੋਰ ਕਰਕੇ ਏ ++ ਉੱਚਤਮ ਗ੍ਰੇਡ ਹਾਸਲ ਕਰਦਿਆਂ ਸਮੁੱਚੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਇਹ ਗ੍ਰੇਡ ਪ੍ਰਾਪਤ ਕਰਨ ਵਾਲੀ ਦੇਸ਼ ਦੀਆਂ ਸਾਰੀਆਂ ਸਰਕਾਰੀ, ਨਿੱਜੀ ਤੇ ਕੇਂਦਰੀ ਯੂਨੀਵਰਸਿਟੀਆਂ ਵਿਚੋਂ ਇਕਲੌਤੀ ਯੂਨੀਵਰਸਿਟੀ ਬਣ ਗਈ ਹੈ ਤੇ ਦੇਸ਼ ਦੀਆਂ ਸਾਰੀਆਂ ਸੰਸਥਾਵਾਂ ਵਿਚੋਂ ਦੂਜੇ ਨੰਬਰ ’ਤੇ ਹੈ। ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸਿਜ਼ (ਟੀ. ਆਈ. ਐੱਸ. ਐੱਸ.) 3.89 ਦਾ ਉੱਚ ਗ੍ਰੇਡ ਹਾਸਲ ਕਰਨ ਵਾਲੀ ਦੂਜੀ ਇਕਲੌਤੀ ਵਿੱਦਿਅਕ ਸੰਸਥਾ ਹੈ। ਇਸ ਮਾਣਮੱਤੀ ਪ੍ਰਾਪਤੀ ਲਈ ਵਾਈਸ ਚਾਂਸਲਰ, ਸਮੁੱਚੀ ਫੈਕਲਟੀ ਤੇ ਵਿਦਿਆਰਥੀ ਵਧਾਈ ਦੇ ਪਾਤਰ ਹਨ। ਇਸ ਦੌਰਾਨ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਯੂਨੀਵਰਸਿਟੀ ਨੂੰ ਮੁਲਾਂਕਣ ਅਤੇ ਮਾਨਤਾ ਦੇ ਚੌਥੇ ਗੇੜ ਦੌਰਾਨ  ਏ++ ਗ੍ਰੇਡ  ਅਤੇ 3.85 ਸੀ.ਜੀ.ਪੀ.ਏ. ਨਾਲ ਮਾਨਤਾ ਦਿੱਤੀ ਗਈ ਹੈ, ਜੋ ਅਗਲੇ ਸੱਤ ਸਾਲਾਂ ਤੱਕ ਰਹੇਗੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 2014 ਦੇ ਆਪਣੇ ਪਿਛਲੇ ਐਕਰੀਡੀਸ਼ਨ ਸਾਈਕਲ ਦੌਰਾਨ ਹਾਸਲ ਕੀਤੇ 3.51 ਦੇ ਗ੍ਰੇਡ ਤੋਂ ਵਧ ਕੇ ਹੁਣ 3.85 ਦਾ ਗ੍ਰੇਡ ਹਾਸਲ ਕੀਤਾ ਹੈ। ਮੀਤ ਹੇਅਰ ਨੇ ਕਿਹਾ ਕਿ ਯੂਨੀਵਰਸਿਟੀ ਨੇ ਨੈਕ ਵੱਲੋਂ ਮਾਨਤਾ ਪ੍ਰਾਪਤ ਦੇਸ਼ ਦੀਆਂ ਸਾਰੀਆਂ ਰਾਜ ਅਤੇ ਕੇਂਦਰੀ ਯੂਨੀਵਰਸਿਟੀਆਂ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ।

ਮੰਤਰੀ ਨੇ ਕਿਹਾ ਕਿ ਇਹ ਮੁਲਾਂਕਣ ਕੰਮਕਾਜ ਅਤੇ ਆਰਗੇਨਾਈਜ਼ੇਸ਼ਨਲ ਫੋਕਸ ਦੇ ਆਧਾਰ ’ਤੇ ਵੱਖ-ਵੱਖ ਮੁੱਖ ਪਹਿਲੂਆਂ ਤਹਿਤ ਸੱਤ ਮਾਪਦੰਡਾਂ ਦੇ ਆਧਾਰ ’ਤੇ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਪਦੰਡਾਂ ’ਚ ਪਾਠਕ੍ਰਮ ਦੇ ਪਹਿਲੂ, ਅਧਿਆਪਨ-ਸਿਖਲਾਈ ਅਤੇ ਮੁਲਾਂਕਣ, ਖੋਜ, ਨਵੀਨਤਾਵਾਂ ਅਤੇ ਵਿਸਥਾਰ, ਬੁਨਿਆਦੀ ਢਾਂਚਾ ਅਤੇ ਸਿਖਲਾਈ ਸਰੋਤ, ਵਿਦਿਆਰਥੀ ਸਹਾਇਤਾ ਅਤੇ ਤਰੱਕੀ, ਗਵਰਨੈਂਸ, ਲੀਡਰਸ਼ਿਪ ਅਤੇ ਪ੍ਰਬੰਧਨ, ਸੰਸਥਾਗਤ ਕਦਰਾਂ-ਕੀਮਤਾਂ ਅਤੇ ਬਿਹਤਰ ਅਭਿਆਸ ਸ਼ਾਮਲ ਹਨ। ਮੀਤ ਹੇਅਰ ਨੇ ਕਿਹਾ ਕਿ ਯੂਨੀਵਰਸਿਟੀ ਨੇ ਪਿਛਲੇ 5 ਸਾਲਾਂ ’ਚ ਆਪਣੇ ਐੱਚ-ਇੰਡੈਕਸ ’ਚ 64 ਤੋਂ 129 ਤੱਕ ਦਾ ਵਾਧਾ ਦਰਜ ਕੀਤਾ ਹੈ ਅਤੇ ਹਾਈ ਇੰਪੈਕਟ ਫੈਕਟਰ ਜਰਨਲਾਂ ’ਚ ਕੁਲ 19776 ਖੋਜ ਲੇਖ ਪ੍ਰਕਾਸ਼ਿਤ ਕੀਤੇ ਹਨ। ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਟਰਾਂਸਲੇਸ਼ਨ ਰਿਸਰਚ ਅਤੇ ਸੰਸਥਾਗਤ ਸਲਾਹ-ਮਸ਼ਵਰੇ ਦੇ ਪ੍ਰਸਾਰ ਲਈ ਵੀ ਜਾਣੀ ਜਾਂਦੀ ਹੈ ਅਤੇ ਇਸ ਨੇ ਆਪਣੇ ਬੁਨਿਆਦੀ ਢਾਂਚੇ ਅਤੇ ਖੋਜ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕਈ ਕੇਂਦਰੀ ਅਤੇ ਰਾਜ ਗ੍ਰਾਂਟਾਂ ਨੂੰ ਵੀ ਆਕਰਸ਼ਿਤ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਅਧਿਆਪਨ ਲਈ ਬੁਨਿਆਦੀ ਢਾਂਚੇ, ਸਿੱਖਣ ਅਤੇ ਖੋਜ ਅਤੇ ਵਾਤਾਵਰਣ ਪੱਖੀ ਹਰੇ-ਭਰੇ ਕੈਂਪਸ ਲਈ ਮਾਨਤਾ ਦਿੱਤੀ ਗਈ ਹੈ । ਮੀਤ ਹੇਅਰ ਨੇ ਕਿਹਾ ਕਿ ਖੇਡਾਂ ਦੇ ਖੇਤਰ ’ਚ ਵੀ ਯੂਨੀਵਰਸਿਟੀ ਨੂੰ ਇਸ ਸਾਲ ਲਗਾਤਾਰ 24ਵੀਂ ਵਾਰ ਪ੍ਰਸਿੱਧ ਮੌਲਾਨਾ ਅਬੁਲ ਕਲਾਮ ਆਜਮ ਟਰਾਫੀ ਜਿੱਤਣ ਦਾ ਸਿਹਰਾ ਪ੍ਰਾਪਤ ਹੈ। 


author

Manoj

Content Editor

Related News