ਜੀ. ਐੱਨ. ਡੀ. ਯੂ. ਵਲੋਂ ਪ੍ਰੀਖਿਆਵਾਂ 15 ਜੁਲਾਈ ਤਕ ਮੁਲਤਵੀ

07/01/2020 9:14:31 AM

ਅੰਮ੍ਰਿਤਸਰ (ਮਮਤਾ) : ਕੋਰੋਨਾ ਲਾਗ ਦਾ ਕਹਿਰ ਦੁਨੀਆ ਭਰ 'ਚ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ. ਐੱਨ. ਡੀ. ਯੂ.) ਵਲੋਂ ਵੈਬਸਾਈਟ ਉਪਰ ਪਹਿਲਾਂ ਅਪਲੋਡ ਕੀਤੀ ਡੇਟ-ਸ਼ੀਟ ਅਨੁਸਾਰ 1 ਜੁਲਾਈ 2020 ਤੋਂ ਆਰੰਭ ਹੋਣ ਵਾਲੀਆਂ ਆਖਰੀ ਸਮੈਸਟਰ ਦੀਆਂ ਸਾਰੀਆਂ ਸਾਲਾਨਾ ਸਿਸਟਮ ਅਤੇ ਸਿਮੈਸਟਰ ਸਿਸਟਮ ਦੀਆਂ ਥਿਊਰੀ ਅਤੇ ਪ੍ਰਯੋਗੀ ਪ੍ਰੀਖਿਆਵਾਂ (ਸਮੇਤ ਅੰਡਰ ਕਰੈਡਿਟ ਬੇਸਡ ਇਵੈਲੂਏਸ਼ਨ ਸਿਸਟਮ) 15 ਜੁਲਾਈ 2020 ਤਕ ਮੁਲਤਵੀ ਕੀਤੀਆਂ ਜਾਂਦੀਆਂ ਹਨ। ਇਹ ਜਾਣਕਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਮਨੋਜ ਕੁਮਾਰ ਨੇ ਦਿੱਤੀ।

ਇਹ ਵੀ ਪੜ੍ਹੋਂ : ਸੋਸ਼ਲ ਮੀਡੀਆ 'ਤੇ ਲਾਈਵ ਹੋ ਵਿਅਕਤੀ ਨੇ ਪਹਿਲਾਂ ਸੁਣਾਇਆ ਦੁੱਖੜਾ ਫਿਰ ਲਗਾਇਆ ਮੌਤ ਨੂੰ ਗਲੇ

ਇਥੇ ਇਹ ਵੀ ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ ਅੱਜ ਤੋਂ 30 ਜੁਲਾਈ ਤਕ 'ਅਨਲਾਕ-2' ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿਚ ਸੁਚੱਜੇ ਤਰੀਕੇ ਨਾਲ ਹੋਰ ਗਤੀਵਿਧੀਆਂ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਕੂਲ, ਕਾਲਜ, ਵਿਦਿਅਕ ਅਤੇ ਕੋਚਿੰਗ ਸੰਸਥਾਵਾਂ 31 ਜੁਲਾਈ 2020 ਤੱਕ ਬੰਦ ਰਹਿਣਗੀਆਂ। ਆਨਲਾਈਨ/ਡਿਸਟੈਂਸ ਲਰਨਿੰਗ ਦੀ ਆਗਿਆ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ। ਕੇਂਦਰ ਅਤੇ ਰਾਜ ਸਰਕਾਰਾਂ ਦੇ ਸਿਖਲਾਈ ਅਦਾਰਿਆਂ ਨੂੰ 15 ਜੁਲਾਈ ਤੋਂ ਕੰਮ ਕਰਨ ਦੀ ਆਗਿਆ ਦਿੱਤੀ ਜਾਏਗੀ ਜਿਸ ਲਈ ਭਾਰਤ ਸਰਕਾਰ ਦੇ ਅਮਲੇ ਅਤੇ ਸਿਖਲਾਈ ਵਿਭਾਗ (ਡੀਓਪੀਟੀ) ਦੁਆਰਾ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐੱਸਓਪੀ) ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਚ ਜਿਨ੍ਹਾਂ ਦੀ ਆਗਿਆ ਨਹੀਂ ਹੈ ਉਨ੍ਹਾਂ ਵਿਚ ਮੈਟਰੋ ਰੇਲ, ਸਿਨੇਮਾ ਹਾਲ, ਜਿਮਨੇਜੀਅਮ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅਸੈਂਬਲੀ ਹਾਲ ਅਤੇ ਸਮਾਨ ਥਾਵਾਂ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਐੱਮ.ਐੱਚ.ਏ. ਤੋਂ ਬਿਨ੍ਹਾਂ ਕੌਮਾਂਤਰੀ ਹਵਾਈ ਯਾਤਰਾ 'ਤੇ ਵੀ ਪਾਬੰਦੀ ਹੋਵੇਗੀ।ਇਸ ਤੋਂ ਇਲਾਵਾ ਸਮਾਜਿਕ/ਰਾਜਨੀਤਿਕ/ਖੇਡਾਂ/ਮਨੋਰੰਜਨ/ਅਕਾਦਮਿਕ/ਸਭਿਆਚਾਰਕ/ਧਾਰਮਿਕ ਕਾਰਜਾਂ ਅਤੇ ਹੋਰ ਵੱਡੇ ਇਕੱਠਾਂ 'ਤੇ ਵੀ ਪਾਬੰਦੀ ਰਹੇਗੀ। ਹੋਰ ਸਾਰੀਆਂ ਗਤੀਵਿਧੀਆਂ ਦੀ ਕੰਟੇਨਮੈਂਟ ਜੋਨ ਤੋਂ ਬਾਹਰਲੇ ਖੇਤਰਾਂ 'ਚ ਆਜਾਦੀ ਹੋਵੇਗੀ।

ਇਹ ਵੀ ਪੜ੍ਹੋਂ : ਦਰਿੰਦਗੀ ਦੀਆਂ ਹੱਦਾਂ ਪਾਰ: ਨਸ਼ੇ 'ਚ ਟੱਲੀ ਪਤੀ ਨੇ ਪਤਨੀ ਦੀ ਛਾਤੀ ਤੇ ਗਰਦਨ ਨੂੰ ਕੈਂਚੀ ਨਾਲ ਵੱਢਿਆ


Baljeet Kaur

Content Editor

Related News