SGPC ਦੀ ਕਾਰਵਾਈ ਮਗਰੋਂ GNDU ਵੱਲੋਂ ਸਪੱਸ਼ਟੀਕਰਨ ਜਾਰੀ

Friday, Aug 01, 2025 - 08:29 PM (IST)

SGPC ਦੀ ਕਾਰਵਾਈ ਮਗਰੋਂ GNDU ਵੱਲੋਂ ਸਪੱਸ਼ਟੀਕਰਨ ਜਾਰੀ

ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲੋਕ ਸੰਪਰਕ ਵਿਭਾਗ ਵੱਲੋਂ ਇੱਕ ਅਧਿਕਾਰਿਕ ਸੂਚਨਾ ਜਾਰੀ ਕਰਕੇ ਕਿਹਾ ਗਿਆ ਹੈ ਕਿ ਕੋਚੀ ਵਿਖੇ ਹੋਈ ਉਪ-ਕੁਲਪਤੀਆਂ ਦੀ ਮੀਟਿੰਗ ਨੂੰ ਲੈ ਕੇ ਕੁਝ ਮੀਡੀਆ ਸੰਸਥਾਵਾਂ ਅਤੇ ਵਿਅਕਤੀਆਂ ਵੱਲੋਂ ਗਲਤ ਅਟਕਲਾਂ ਲਾਈਆਂ ਜਾ ਰਹੀਆਂ ਹਨ ਜੋ ਪੂਰੀ ਤਰ੍ਹਾਂ ਬੇਅਧਾਰ ਹਨ।

ਸੂਚਨਾ ਅਨੁਸਾਰ, ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਕਰਮਜੀਤ ਸਿੰਘ, ਕੋਚੀ ਵਿੱਚ ਹੋਈ ਉਪਰੋਕਤ ਉਪ-ਕੁਲਪਤੀਆਂ ਦੀ ਇਕੱਤਰਤਾ ਵਿੱਚ ਸ਼ਿਰਕਤ ਕਰਨ ਲਈ ਐਸੋਸੀਏਸ਼ਨ ਦੇ ਆਧਿਕਾਰਿਕ ਸੱਦੇ 'ਤੇ ਗਏ ਸਨ। ਇੱਥੇ ਉਨ੍ਹਾਂ ਨੇ ਆਪਣੇ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ਕੁਝ ਮਹੱਤਵਪੂਰਨ ਪ੍ਰੋਜੈਕਟਾਂ—ਜਿਵੇਂ ਕਿ ਪੰਜਾਬੀ ਭਾਸ਼ਾ ਨੂੰ ਸਮੇਂ ਦੀ ਲੋੜ ਬਨਾਉਣ ਲਈ ਡਿਜੀਟਾਈਜ਼ੇਸ਼ਨ ਉਪਰਾਲਾ, ਵਾਤਾਵਰਣ ਸੰਬੰਧੀ ਅਭਿਆਨ ਅਤੇ ਸਿੱਖ ਚੇਤਨਾ ਦੀ ਪ੍ਰਚਾਰ ਮੁਹਿੰਮ—ਬਾਰੇ ਜਾਣਕਾਰੀ ਸਾਂਝੀ ਕੀਤੀ।

ਸੂਚਨਾ ਵਿੱਚ ਸਾਫ਼ ਕੀਤਾ ਗਿਆ ਹੈ ਕਿ ਉਕਤ ਸਮਾਗਮ ਵਿੱਚ ਮੁੱਖ ਮਹਿਮਾਨਾਂ ਅਤੇ ਹੋਰ ਵਿਅਕਤੀਆਂ ਨੂੰ ਸੱਦੇ ਕੋਚੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਵੱਲੋਂ ਭੇਜੇ ਗਏ ਸਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਦੀ ਅਜਿਹੇ ਕਿਸੇ ਵੀ ਸੱਦੇ ਜਾਂ ਆਯੋਜਨ ਵਿੱਚ ਸਿੱਧੀ ਭੂਮਿਕਾ ਨਹੀਂ ਸੀ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਜਿਹੀ ਅਧੂਰੀ ਜਾਂ ਗਲਤ ਜਾਣਕਾਰੀ ਅਧਾਰਤ ਅਟਕਲਾਂ ਜਾਂ ਬਿਆਨਬਾਜ਼ੀ ਤੋਂ ਪਰਹੇਜ਼ ਕਰਨ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਵਿਦਿਅਕ ਮੰਚਾਂ ਤੇ ਯੂਨੀਵਰਸਿਟੀ ਦੀ ਇਜ਼ਤ ਅਤੇ ਗੰਭੀਰਤਾ ਨੂੰ ਕਾਇਮ ਰੱਖਣੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News