GNDU ਨੇ ਮੁਲਤਵੀ ਕੀਤੀਆਂ ਸਾਲਾਨਾ ਤੇ ਸਮੈਸਟਰ ਪ੍ਰੀਖਿਆਵਾਂ
Tuesday, Dec 17, 2019 - 12:26 AM (IST)

ਅੰਮ੍ਰਿਤਸਰ, (ਮਮਤਾ)— ਪੰਜਾਬ ਚੰਡੀਗੜ੍ਹ ਟੀਚਰਜ਼ ਯੂਨੀਅਨ ਦੇ ਪ੍ਰੀਖਿਆਵਾਂ ਦੇ ਬਾਈਕਾਟ ਦੇ ਐਲਾਨ ਨੂੰ ਧਿਆਨ 'ਚ ਰੱਖਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 18 ਦਸੰਬਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਤੇ ਸਮੈਸਟਰ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਹ ਪ੍ਰੀਖਿਆਵਾਂ ਹੁਣ 6 ਜਨਵਰੀ ਨੂੰ ਹੋਣਗੀਆਂ। ਇਹ ਜਾਣਕਾਰੀ ਜੀ. ਐੱਨ. ਡੀ. ਯੂ. ਦੇ ਪ੍ਰੋ. ਇੰਚਾਰਜ ਪ੍ਰੀਖਿਆਵਾਂ ਡਾ. ਮਨੋਜ ਨੇ ਦਿੱਤੀ।