GNDU ਵਿਦਿਆਰਥੀਆਂ ਲਈ ਅਹਿਮ ਖ਼ਬਰ, ਮਿਤੀ ਸਾਰਣੀ ਹੋਈ ਜਾਰੀ, ਲੇਟ ਫੀਸ ਤੋਂ ਬੱਚਣ ਲਈ ਪੜ੍ਹੋ ਖ਼ਬਰ

Saturday, Feb 10, 2024 - 06:37 PM (IST)

ਅੰਮ੍ਰਿਤਸਰ (ਜ.ਬ.)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਸ਼ਨ ਮਈ 2024 ਅੰਡਰ ਗਰੈਜੂਏਟ ਕਲਾਸਾਂ ਸਮੈਸਟਰ ਦੂਜਾ, ਚੌਥਾ, ਛੇਵਾਂ, ਅੱਠਵਾਂ, ਦਸਵਾਂ ਅਤੇ ਪੋਸਟ ਗਰੈਜੂਏਟ ਸਮੈਸਟਰ ਦੂਜਾ, ਚੌਥਾ ਦੇ ਪੂਰੇ ਵਿਸ਼ੇ/ਰੀ-ਅਪੀਅਰ/ਸਪੈਸ਼ਲ ਚਾਂਸ/ਇੰਪਰੂਮੈਂਟ/ਵਾਧੂ ਵਿਸ਼ਾ ਦੇ ਪ੍ਰੀਖਿਆ ਫ਼ਾਰਮ ਆਨਲਾਈਨ ਪੋਰਟਲ ’ਤੇ ਭਰਨ ਅਤੇ ਫੀਸਾਂ ਆਨਲਾਈਨ/ਕੈਸ਼/ਡਰਾਫਟ ਰਾਹੀਂ ਭਰਨ ਦਾ ਸ਼ਡਿਊਲ ਯੂਨੀਵਰਸਿਟੀ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ ਸਾਲਾਨਾ ਪ੍ਰੀਖਿਆਵਾਂ ਰੈਗੂਲਰ/ਰੀਅਪੀਅਰ/ਵਾਧੂ ਵਿਸ਼ਾ/ਸਪੈਸ਼ਲ ਚਾਂਸ/ਇੰਪਰੂਵਮੈਂਟ ਦੇ ਫਾਰਮ ਮੈਨੂਅਲ ਤੌਰ ’ਤੇ ਯੂਨਵਿਰਸਿਟੀ ਕੈਸ਼ ਕਾਊਂਟਰ ’ਤੇ ਜਾਰੀ ਮਿਤੀ ਸਾਰਣੀ ਅਨੁਸਾਰ ਲਏ ਜਾਣਗੇ।

ਇਹ ਵੀ ਪੜ੍ਹੋ : ਭਾਜਪਾ ਪ੍ਰਤੀ ਤਿੱਖੇ ਹੋਏ ਨਵਜੋਤ ਸਿੱਧੂ ਦੇ ਤੇਵਰ, ਦਿੱਤੀ ਇਹ ਪ੍ਰਤਿਕਿਰਿਆ

ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਪ੍ਰੀਖਿਆਰਥੀਆਂ ਲਈ ਫੀਸ ਸਲਿਪ ਪ੍ਰਿੰਟ ਕਰਨ/ਆਨਲਾਈਨ ਫੀਸ ਭਰਨ; ਰੈਗੂਲਰ ਵਿਦਿਆਰਥੀਆਂ ਦੇ ਕਾਲਜਾਂ ਵੱਲੋਂ ਪੋਰਟਲ ਉਤੇ ਵਿਸ਼ਾ ਚੋਣ ਕਰਨ ਅਤੇ ਚਲਾਨ ਪ੍ਰਿੰਟ ਕਰਨ ਅਤੇ ਸਾਲਾਨਾ ਪ੍ਰੀਖਿਆਵਾਂ ਲਈ ਫ਼ਾਰਮ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 04 ਮਾਰਚ ਬਿਨਾ ਲੇਟ ਫੀਸ ਤੋਂ ਹੈ। ਉਨ੍ਹਾਂ ਦੱਸਿਆ ਕਿ 250 ਲੇਟ ਫੀਸ ਨਾਲ 11 ਮਾਰਚ, 500 ਲੇਟ ਫੀਸ ਨਾਲ 14 ਮਾਰਚ, ਇਕ ਹਜ਼ਾਰ ਲੇਟ ਫੀਸ ਨਾਲ 21 ਮਾਰਚ ਅਤੇ ਦੋ ਹਜ਼ਾਰ ਲੇਟ ਫੀਸ ਨਾਲ 26 ਮਾਰਚ ਹੈ। ਉਨ੍ਹਾਂ ਦੱਸਿਆ ਕਿ ਇਕ ਹਜ਼ਾਰ ਰੁਪਏ ਪ੍ਰਤੀ ਦਿਨ (ਵੱਧ ਤੋਂ ਵੱਧ ਤੀਹ ਹਜ਼ਾਰ) ਨਾਲ ਪ੍ਰੀਖਿਆ ਸ਼ੁਰੂ ਹੋਣ ਤੋਂ ਦਸ ਦਿਨ ਪਹਿਲਾਂ ਕਰਵਾਏ ਜਾ ਸਕਦੇ ਹਨ।

ਇਹ ਵੀ ਪੜ੍ਹੋ : ਦਿੱਲੀ ਦੇ ਜੰਤਰ-ਮੰਤਰ 'ਚ CM ਮਾਨ ਨੇ ਕੇਂਦਰ ਨੂੰ ਲਿਆ ਕਟਹਿਰੇ 'ਚ, ਲਾਏ ਇਹ ਵੱਡੇ ਇਲਜ਼ਾਮ

ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਬੈਂਕ ਵਿਚ ਫ਼ੀਸ ਜਮ੍ਹਾ ਕਰਵਾਉਣ ਅਤੇ ਰੈਗੂਲਰ ਵਿਦਿਆਰਥੀਆਂ ਦੀ ਕਾਲਜਾਂ ਵੱਲੋਂ ਡਰਾਫਟ ਰਾਹੀਂ ਯੂਨੀਵਰਸਿਟੀ ਕੈਸ਼ ਕਾਊਂਟਰ ਜਾਂ ਬੈਂਕ ਵਿਚ ਫੀਸ ਜਮ੍ਹਾ ਕਰਵਾਉਣ ਦੀ ਆਖ਼ਰੀ ਮਿਤੀ 11 ਮਾਰਚ ਬਿਨਾ ਲੇਟ ਫੀਸ ਤੋਂ ਹੈ। ਉਨ੍ਹਾਂ ਦੱਸਿਆ ਕਿ 250 ਲੇਟ ਫੀਸ ਨਾਲ 14 ਮਾਰਚ, 500 ਲੇਟ ਫੀਸ ਨਾਲ 21 ਮਾਰਚ, ਇਕ ਹਜ਼ਾਰ ਲੇਟ ਫੀਸ ਨਾਲ 26 ਮਾਰਚ ਅਤੇ ਦੋ ਹਜ਼ਾਰ ਲੇਟ ਫੀਸ ਨਾਲ 29 ਮਾਰਚ ਹੈ। ਉਨ੍ਹਾਂ ਦੱਸਿਆ ਕਿ ਇਕ ਹਜ਼ਾਰ ਰੁਪਏ ਪ੍ਰਤੀ ਦਿਨ (ਵੱਧ ਤੋਂ ਵੱਧ ਤੀਹ ਹਜ਼ਾਰ) ਨਾਲ ਪ੍ਰੀਖਿਆ ਸ਼ੁਰੂ ਹੋਣ ਤੋਂ ਦਸ ਦਿਨ ਪਹਿਲਾਂ ਕਰਵਾਏ ਜਾ ਸਕਦੇ ਹਨ।

ਇਹ ਵੀ ਪੜ੍ਹੋ : ਕੇਂਦਰ ਸਰਕਾਰ 13 ਫਰਵਰੀ ਤੋਂ ਪਹਿਲਾਂ ਮੰਗਾਂ ਦਾ ਦੇਵੇ ਜਵਾਬ, ਦਿੱਲੀ ਮਾਰਚ ਦੀਆਂ ਤਿਆਰੀਆਂ ਮੁਕੰਮਲ

ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਤੀਆਂ ਵਿਚ ਤਿੰਨ ਕੰਮ ਵਾਲੇ ਦਿਨ, ਗਰੇਸ ਵਜੋਂ ਸ਼ਾਮਲ ਕਰ ਦਿੱਤੇ ਗਏ ਹਨ ਅਤੇ ਇਸ ਲਈ ਗਰੇਸ ਦਿਨਾਂ ਵਜੋਂ ਹੋਰ ਕੋਈ ਵਾਧੂ ਸਮਾਂ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲਾਅ (ਟੀਵਾਈਸੀ) ਸਮੈਸਟਰ ਦੂਜਾ (ਰੈਗੂਲਰ) ਅਤੇ ਲਾਅ ਐੱਫ. ਵਾਈ. ਆਈ. ਸੀ. ਸਮੈਸਟਰ ਦੂਜਾ (ਰੈਗੂਲਰ) ਅਤੇ ਬੀ. ਐੱਡ. ਸਮੈਸਟਰ ਦੂਜਾ (ਰੈਗੂਲਰ) ਦੀ ਮਿਤੀ ਸਮਾਂ ਸਾਰਣੀ ਬਾਅਦ ਵਿਚ ਜਾਰੀ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News