15 ਨੂੰ GNDU ਦੀ ਗੋਲਡਨ ਜੁਬਲੀ ਕਨਵੋਕੇਸ਼ਨ, ਰਾਸ਼ਟਰਪਤੀ ਮੁਰਮੂ ਤੇ CM ਮਾਨ ਸਣੇ ਸ਼ਾਮਲ ਹੋਣਗੀਆਂ ਇਹ ਹਸਤੀਆਂ
Thursday, Jan 08, 2026 - 11:43 AM (IST)
ਅੰਮ੍ਰਿਤਸਰ (ਸੰਜੀਵ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 50ਵੀਂ ਗੋਲਡਨ ਜੁਬਲੀ ਸਲਾਨਾ ਕਨਵੋਕੇਸ਼ਨ ਨੂੰ ਸਫ਼ਲ ਅਤੇ ਸੁਚੱਜੇ ਢੰਗ ਨਾਲ ਆਯੋਜਿਤ ਕਰਨ ਲਈ ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਵੱਲੋਂ ਗਠਤ ਕਮੇਟੀਆਂ ਦੀ ਹੋਈ ਇਕੱਤਰਤਾ ਦੀ ਪ੍ਰਧਾਨਗੀ ਕਰਦਿਆਂ ਰਜਿਸਟਰਾਰ ਡਾ. ਕੇ. ਐੱਸ. ਚਾਹਲ ਵੱਲੋਂ ਕਨਵੋਕੇਸ਼ਨ ਸਬੰਧੀ ਤਿਆਰੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਵੱਖ-ਵੱਖ ਸਬ ਕਮੇਟੀਆਂ ਦਾ ਗਠਨ ਕੀਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਨਸ਼ੇ ’ਚ 4 ਕੁੜੀਆਂ ਨੇ ਸੜਕ ’ਤੇ ਕੀਤਾ ਹੰਗਾਮਾ, ਧੀ ਨੂੰ ਵਾਲਾਂ ਤੋਂ ਫੜ ਕੇ ਲਿਜਾਣ ’ਤੇ ਪਿਤਾ ਨੂੰ...
ਰਜਿਸਟਰਾਰ ਡਾ. ਕੇ. ਐੱਸ. ਚਾਹਲ ਨੇ ਦੱਸਿਆ ਕਿ ਯੂਨੀਵਰਸਿਟੀ ਦੀ 50ਵੀਂ ਸਾਲਾਨਾ ਕਨਵੋਕੇਸ਼ਨ 15 ਜਨਵਰੀ (ਵੀਰਵਾਰ) ਨੂੰ ਗੋਲਡਨ ਜੁਬਲੀ ਕਨਵੈਂਸ਼ਨ ਸੈਂਟਰ ਵਿਖੇ ਆਯੋਜਿਤ ਕੀਤੀ ਜਾਵੇਗੀ, ਜਿਸ ਵਿਚ ਦੇਸ਼ ਦੀ ਮਾਣਯੋਗ ਰਾਸ਼ਟਰਪਤੀ ਦਰੌਪਦੀ ਮੁਰਮੂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਕੁਲਪਤੀ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਹੋਰ ਕਈ ਵਿਸ਼ੇਸ਼ ਹਸਤੀਆਂ ਵੀ ਹਾਜ਼ਰ ਹੋਣਗੀਆਂ
ਇਹ ਵੀ ਪੜ੍ਹੋ- ਠੰਡ ਦਾ ਅਸਰ: ਅੰਮ੍ਰਿਤਸਰ 'ਚ ਸੈਲਾਨੀਆਂ ਦਾ ਆਮਦ ਘਟੀ, ਹੋਟਲ ਤੇ ਗੈਸਟ ਹਾਊਸ ਮਾਲਕਾਂ ਨੂੰ ਪੈ ਰਿਹਾ ਵੱਡਾ ਘਟਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
