ਵਿਸ਼ੇਸ਼ ਬੱਚਿਆਂ ਲਈ ਅਧਿਆਪਕ ਤਿਆਰ ਕਰਨ ਵਾਲੀ ਉਤਰੀ ਭਾਰਤ ਦੀ ਪਹਿਲੀ ਯੂਨੀਵਰਸਿਟੀ ਬਣੇਗੀ GNDU
Thursday, Sep 16, 2021 - 10:11 AM (IST)
ਅੰਮ੍ਰਿਤਸਰ (ਸੰਜੀਵ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਹਰ ਸਾਲ ਸਮਾਜ ਨੂੰ ਨਵੇਂ ਵਿਦਿਆਰਥੀ ਦਿੰਦੀ ਹੈ, ਜੋ ਸਮਾਜ ਦੇ ਵੱਖ-ਵੱਖ ਵਰਗਾਂ ਅਤੇ ਖੇਤਰਾਂ ਦੀ ਸੇਵਾ ਕਰਦੇ ਹਨ ਅਤੇ ਸਮਾਜ ਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ। ਇਸ ਵਿੱਚ ਹੋਰ ਵਾਧਾ ਕਰਦਿਆਂ ਯੂਨੀਵਰਸਿਟੀ ਹੁਣ ਵਿਸ਼ੇਸ਼ (ਬਹੁ-ਆਯੋਗਤਾ ਵਾਲੇ) ਬੱਚਿਆਂ ਦੀ ਪੜ੍ਹਾਈ ਅਤੇ ਸਿਖਲਾਈ ਲਈ ਵਿਸ਼ੇਸ਼ ਅਧਿਆਪਕ ਤਿਆਰ ਕਰੇਗੀ। ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਏ ਗਏ ਕੋਰਸਾਂ ਰਾਹੀਂ ਪੜ੍ਹਾਈ ਕਰਵਾਈ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ਦੇ ਮੁੰਡੇ ਨੇ ਪਾਕਿ ਦੀ ਕੁੜੀ ਨਾਲ ਲਈਆਂ ਲਾਵਾਂ, ਫੇਸਬੁੱਕ ’ਤੇ ਇੰਝ ਹੋਈ ਸੀ ਪਿਆਰ ਦੀ ਸ਼ੁਰੂਆਤ
ਇਸ ਨਾਲ ਰਾਜ ਲਈ ਇਹ ਵੀ ਮਾਣ ਵਾਲੀ ਗੱਲ ਹੈ ਕਿ ਪੰਜਾਬ ਅਤੇ ਉਤਰੀ ਭਾਰਤ ’ਚ ਗੁਆਂਢੀ ਰਾਜਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਹਿਲੀ ਯੂਨੀਵਰਸਿਟੀ ਹੈ, ਜੋ ਸਪੈਸ਼ਲ ਐਜੂਕੇਸ਼ਨ (ਬਹੁ-ਅਯੋਗਤਾ) ਵਾਲੇ ਕੋਰਸ ਕਰਵਾਏਗੀ। ਪੰਜਾਬ ਸਰਕਾਰ ਸਕੂਲਾਂ ਵਿੱਚ ਵਿਸ਼ੇਸ਼ ਬੱਚਿਆਂ ਦੀ ਪੜ੍ਹਾਈ ਅਤੇ ਸਿਖਲਾਈ ਲਈ ਅਧਿਆਪਕਾਂ ਦੀ ਭਰਤੀ ਲਈ ਗੰਭੀਰ ਹੈ ਅਤੇ ਸਰਕਾਰ ਚਾਹੁੰਦੀ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਅਧਿਆਪਕ ਵਿਸ਼ੇਸ਼ ਸਿਖਲਾਈ ਵਾਲੇ ਹੀ ਭਰਤੀ ਕੀਤੇ ਜਾਣ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਇਸ ਸਬੰਧੀ ਰੀਹੈਬਲੀਟੇਸ਼ਨ ਕੌਂਸਲ ਆਫ ਇੰਡੀਆ, ਮਨਿਸਟਰੀ ਆਫ ਐਜੂਕੇਸ਼ਨ, ਨਵੀਂ ਦਿੱਲੀ ਨੇ ਬੀ.ਐੱਡ. ਸਪੈਸ਼ਲ ਐਜੂਕੇਸ਼ਨ (ਮਲਟੀਪਲ ਡਿਸਐਬਿਲਟੀ) ਦੇ ਕੋਰਸ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵਿੱਚ ਸੈਸ਼ਨ 2021-22 ਤੋਂ 30 ਸੀਟਾਂ ਨਾਲ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕੋਰਸ ਦਾ ਉਦੇਸ਼ ਵਿਸ਼ੇਸ਼ ਬੱਚਿਆਂ ਨੂੰ ਸਕੂਲਾਂ ਵਿਚ ਵਧੀਆ ਮਾਹੌਲ ਦੇਣਾ ਹੈ ਤਾਂ ਜੋ ਉਹ ਬੇਝਿਜਕ ਹੋ ਕੇ ਆਮ ਬੱਚਿਆਂ ਦੀ ਤਰ੍ਹਾਂ ਪੜ੍ਹਾਈ ਕਰ ਸਕਣ। ਮੌਜੂਦਾ ਸਮੇਂ ਵਿੱਚ ਸਿਖਿਆ ਖੇਤਰ ਵਿਚ ਵਾਪਰ ਰਹੀਆਂ ਉਸਾਰੂ ਤਬਦੀਲੀਆਂ ਦੇ ਮੱਦੇ ਨਜ਼ਰ ਇਹ ਕਦਮ ਲਾਹੇਵੰਦ ਸਾਬਤ ਹੋਵੇਗਾ ਅਤੇ ਇਸਦੇ ਨਾਲ ਹੀ ਸਿਖਲਾਈ ਪ੍ਰਾਪਤ ਵਿਸ਼ੇਸ਼ ਅਧਿਆਪਕਾਂ ਦੀ ਘਾਟ ਨੂੰ ਵੀ ਪੂਰਾ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਦੋ ਧਿਰਾਂ ’ਚ ਹੋਈ ਖ਼ੂਨੀ ਤਕਰਾਰ, ਜਨਾਨੀ ਨਾਲ ਵੀ ਕੀਤੀ ਬਦਸਲੂਕੀ (ਤਸਵੀਰਾਂ)
ਸੀ. ਬੀ. ਐੱਸ. ਈ. ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ, ਸਾਰੇ ਸਕੂਲਾਂ ਵਿੱਚ ਵਿਸ਼ੇਸ਼ ਅਧਿਆਪਕਾਂ ਦਾ ਹੋਣਾ ਲਾਜ਼ਮੀ ਹੈ। ਇਹ ਕੋਰਸ ਨਿਸ਼ਚਤ ਤੌਰ ’ਤੇ ਉਨ੍ਹਾਂ ਅਧਿਆਪਕਾਂ ਨੂੰ ਤਿਆਰ ਕਰਨ ਵਿੱਚ ਸਹਾਇਤਾ ਕਰੇਗਾ, ਜੋ ਸਕੂਲਾਂ ਵਿੱਚ ਸਲਾਹਕਾਰ ਅਤੇ ਵਿਸ਼ੇਸ਼ ਅਧਿਆਪਕਾਂ ਦੀ ਭੂਮਿਕਾ ਨਿਭਾ ਸਕਦੇ ਹਨ ਅਤੇ ਇਸ ਨਾਲ ਰੋਜ਼ਗਾਰ ਦੀਆਂ ਨਵੀਆਂ ਸੰਭਾਵਨਾਵਾਂ ਵੀ ਪੈਦਾ ਹੋਣਗੀਆਂ।
ਪੜ੍ਹੋ ਇਹ ਵੀ ਖ਼ਬਰ - ਮਾਂ-ਪਿਓ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਰਿਆ ’ਚ ਮਾਰੀ ਛਾਲ, ਲੋਕਾਂ ਨੇ ਇੰਝ ਬਚਾਈ ਜਾਨ