GNDU ਵਿਦਿਆਰਥੀ ਧਿਆਨ ਦਿਓ! ਛੇਤੀ ਕਰ ਲਓ ਆਹ ਕੰਮ

Friday, Feb 07, 2025 - 04:26 PM (IST)

GNDU ਵਿਦਿਆਰਥੀ ਧਿਆਨ ਦਿਓ! ਛੇਤੀ ਕਰ ਲਓ ਆਹ ਕੰਮ

ਅੰਮ੍ਰਿਤਸਰ (ਸੰਜੀਵ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਸ਼ਨ ਮਈ 2025 ਅੰਡਰ ਗਰੈਜੂਏਟ ਕਲਾਸਾਂ ਸਮੈਸਟਰ ਦੂਜਾ, ਚੌਥਾ, ਛੇਵਾਂ, ਅੱਠਵਾਂ, ਦਸਵਾਂ ਅਤੇ ਪੋਸਟ ਗਰੈਜੂਏਟ ਸਮੈਸਟਰ ਦੂਜਾ, ਚੌਥਾ ਦੇ ਪੂਰੇ ਵਿਸ਼ੇ/ਰੀ-ਅਪੀਅਰ/ਸਪੈਸ਼ਲ ਚਾਂਸ/ਇੰਪਰੂਮੈਂਟ/ਵਾਧੂ ਵਿਸ਼ਾ ਦੇ ਪ੍ਰੀਖਿਆ ਫਾਰਮ ਆਨਲਾਈਨ ਪੋਰਟਲ (www.collegeadmissions.gndu.ac.in/loginNew.aspx) ’ਤੇ ਭਰਨ ਅਤੇ ਫੀਸਾਂ ਆਨਲਾਈਨ/ਕੈਸ਼/ਡਰਾਫਟ ਰਾਹੀਂ ਭਰਨ ਦਾ ਸ਼ਡਿਊਲ ਯੂਨੀਵਰਸਿਟੀ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ ਸਲਾਨਾ ਪ੍ਰੀਖਿਆਵਾਂ ਰੈਗੂਲਰ/ਰੀਅਪੀਅਰ/ਵਾਧੂ ਵਿਸ਼ਾ/ਸਪੈਸ਼ਲ ਚਾਂਸ/ਇੰਪਰੂਵਮੈਂਟ ਦੇ ਦਾਖਲਾ ਫਾਰਮ ਮੈਨੂਅਲ ਤੌਰ ’ਤੇ ਯੂਨਵਿਰਸਿਟੀ ਕੈਸ਼ ਕਾਊਂਟਰ ’ਤੇ ਜਾਰੀ ਮਿਤੀ ਸਾਰਣੀ ਅਨੁਸਾਰ ਲਏ ਜਾਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਵਾਰਦਾਤ, ਕੁਝ ਦਿਨ ਪਹਿਲਾਂ ਵਿਦੇਸ਼ੋਂ ਆਏ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਪ੍ਰੀਖਿਆਰਥੀਆਂ ਲਈ ਫੀਸ ਸਲਿਪ ਪ੍ਰਿੰਟ ਕਰਨ/ਆਨਲਾਈਨ ਫੀਸ ਭਰਨ; ਰੈਗੂਲਰ ਵਿਦਿਆਰਥੀਆਂ ਦੇ ਕਾਲਜਾਂ ਵੱਲੋਂ ਪੋਰਟਲ ’ਤੇ ਵਿਸ਼ਾ ਚੋਣ ਕਰਨ ਅਤੇ ਚਲਾਣ ਪ੍ਰਿੰਟ ਕਰਨ ਅਤੇ ਸਲਾਨਾ ਪ੍ਰੀਖਿਆਵਾਂ ਲਈ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 4 ਮਾਰਚ ਬਿਨਾਂ ਲੇਟ ਫੀਸ ਤੋਂ ਹੈ। ਉਨ੍ਹਾਂ ਦੱਸਿਆ ਕਿ 250 ਫੀਸ ਨਾਲ 11 ਮਾਰਚ, 500 ਲੇਟ ਫੀਸ ਨਾਲ 14 ਮਾਰਚ, 1000 ਲੇਟ ਫੀਸ ਨਾਲ 21 ਮਾਰਚ ਅਤੇ 2 ਹਜ਼ਾਰ ਲੇਟ ਫੀਸ ਨਾਲ 26 ਮਾਰਚ ਹੈ। ਉਨ੍ਹਾਂ ਦੱਸਿਆ ਕਿ 1 ਹਜ਼ਾਰ ਰੁਪਏ ਪ੍ਰਤੀ ਦਿਨ (ਵੱਧ ਤੋਂ ਵੱਧ 30 ਹਜ਼ਾਰ) ਨਾਲ ਪ੍ਰੀਖਿਆ ਸ਼ੁਰੂ ਹੋਣ ਤੋਂ ਦਸ ਦਿਨ ਪਹਿਲਾਂ ਕਰਵਾਏ ਜਾ ਸਕਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਬੈਂਕ ਵਿਚ ਫੀਸ ਜਮ੍ਹਾਂ ਕਰਵਾਉਣ ਅਤੇ ਰੈਗੂਲਰ ਵਿਦਿਆਰਥੀਆਂ ਦੀ ਕਾਲਜਾਂ ਵੱਲੋਂ ਡਰਾਫਟ ਰਾਹੀਂ ਯੂਨੀਵਰਸਿਟੀ ਕੈਸ਼ ਕਾਊਂਟਰ ਜਾਂ ਬੈਂਕ ਵਿਚ ਫੀਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 11 ਮਾਰਚ ਬਿਨਾ ਲੇਟ ਫੀਸ ਤੋਂ ਹੈ। ਉਨ੍ਹਾਂ ਦੱਸਿਆ ਕਿ 250 ਲੇਟ ਫੀਸ ਨਾਲ 14 ਮਾਰਚ 500 ਲੇਟ ਫੀਸ ਨਾਲ 21 ਮਾਰਚ, ਇਕ ਹਜ਼ਾਰ ਲੇਟ ਫੀਸ ਨਾਲ 26 ਮਾਰਚ ਅਤੇ 2 ਹਜ਼ਾਰ ਲੇਟ ਫੀਸ ਨਾਲ 31 ਮਾਰਚ ਹੈ। ਇਕ ਹਜ਼ਾਰ ਰੁਪਏ ਪ੍ਰਤੀ ਦਿਨ (ਵੱਧ ਤੋਂ ਵੱਧ ਤੀਹ ਹਜ਼ਾਰ) ਨਾਲ ਪ੍ਰੀਖਿਆ ਸ਼ੁਰੂ ਹੋਣ ਤੋਂ ਦਸ ਦਿਨ ਪਹਿਲਾਂ ਕਰਵਾਏ ਜਾ ਸਕਦੇ ਹਨ। ਇਨ੍ਹਾਂ ਮਿਤੀਆਂ ਵਿਚ ਤਿੰਨ ਕੰਮ ਵਾਲੇ ਦਿਨ, ਗਰੇਸ ਵਜੋਂ ਸ਼ਾਮਲ ਕਰ ਦਿੱਤੇ ਗਏ ਹਨ ਅਤੇ ਇਸ ਲਈ ਗਰੇਸ ਦਿਨਾਂ ਵਜੋਂ ਹੋਰ ਕੋਈ ਵਾਧੂ ਸਮਾਂ ਨਹੀਂ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News