GNDU ਦੇ VC ਤੇ ਰਜਿਸਟਰਾਰ ਨੂੰ ਕੈਦ ਦੀ ਸਜ਼ਾ, ਪੜ੍ਹੋ ਹਾਈਕੋਰਟ ਨੇ ਕਿਉਂ ਸੁਣਾਇਆ ਸਖ਼ਤ ਫ਼ੈਸਲਾ

Thursday, May 28, 2026 - 02:16 PM (IST)

GNDU ਦੇ VC ਤੇ ਰਜਿਸਟਰਾਰ ਨੂੰ ਕੈਦ ਦੀ ਸਜ਼ਾ, ਪੜ੍ਹੋ ਹਾਈਕੋਰਟ ਨੇ ਕਿਉਂ ਸੁਣਾਇਆ ਸਖ਼ਤ ਫ਼ੈਸਲਾ

ਚੰਡੀਗੜ੍ਹ (ਮਨਪ੍ਰੀਤ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਦਾਲਤੀ ਹੁਕਮਾਂ ਦੀ ਜਾਣ-ਬੁੱਝ ਕੇ ਉਲੰਘਣਾ ਕਰਨ ਦੇ ਦੋਸ਼ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ. ਐੱਨ. ਡੀ. ਯੂ.) ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਅਤੇ ਰਜਿਸਟਰਾਰ ਕਰਮਜੀਤ ਸਿੰਘ ਚਾਹਲ ਨੂੰ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਕਰਾਰ ਦਿੰਦਿਆਂ ਇਕ ਮਹੀਨੇ ਦੀ ਸਾਧਾਰਨ ਕੈਦ ਦੀ ਸਜ਼ਾ ਸੁਣਾਈ ਹੈ। ਜਸਟਿਸ ਪੰਕਜ ਜੈਨ ਦੀ ਅਦਾਲਤ ਨੇ ਮੁਲਾਜ਼ਮਾਂ ਨੂੰ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੇਣ ਦੇ ਮਾਮਲੇ 'ਚ ਪਹਿਲਾਂ ਦਿੱਤੇ ਗਏ ਫ਼ੈਸਲੇ ਨੂੰ ਲਾਗੂ ਨਾ ਕਰਨ ’ਤੇ ਇਹ ਸਖ਼ਤ ਕਦਮ ਚੁੱਕਿਆ ਹੈ। 

ਇਹ ਵੀ ਪੜ੍ਹੋ : ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ

ਜਾਣੋ ਪੂਰਾ ਮਾਮਲਾ

ਇਹ ਮਾਮਲਾ ਜੀ. ਐੱਨ. ਡੀ. ਯੂ. 'ਚ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਦਾਇਰ ਕੀਤੀਆਂ ਗਈਆਂ ਪਟੀਸ਼ਨਾਂ ਨਾਲ ਸਬੰਧਿਤ ਹੈ, ਜਿਨ੍ਹਾਂ 'ਚ ਉਨ੍ਹਾਂ ਨੇ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੀ ਮੰਗ ਕੀਤੀ ਸੀ। ਇਸ ਮਾਮਲੇ 'ਚ ਪਟੀਸ਼ਨਰਾਂ ਦੀ ਪੈਰਵੀ ਕਰ ਰਹੇ ਸੀਨੀਅਰ ਐਡਵੋਕੇਟ ਪੁਨੀਤ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ  ਸੁਪਰੀਮ ਕੋਰਟ ਦੇ 'ਸਟੇਟ ਆਫ਼ ਪੰਜਾਬ ਬਨਾਮ ਜਗਜੀਤ ਸਿੰਘ' ਕੇਸ ਦੇ ਫ਼ੈਸਲੇ ਦਾ ਹਵਾਲਾ ਦਿੰਦੇ ਹੋਏ ਮੁਲਾਜ਼ਮਾਂ ਦੇ ਹੱਕ 'ਚ ਫ਼ੈਸਲਾ ਸੁਣਾਇਆ ਸੀ ਅਤੇ ਹੁਕਮ ਦਿੱਤਾ ਸੀ ਕਿ ਪੱਕੇ ਨਾ ਕੀਤੇ ਗਏ ਮੁਲਾਜ਼ਮਾਂ ਨੂੰ ਘੱਟੋ-ਘੱਟ ਤਨਖ਼ਾਹ ਸਕੇਲ ਦੇ ਨਾਲ ਮਹਿੰਗਾਈ ਭੱਤਾ (ਡੀਏ) ਅਤੇ ਗ੍ਰੇਡ ਪੇਅ ਅਦਾ ਕੀਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ : ਸ਼ਰਾਬ ਠੇਕਿਆਂ ਦੀ ਅਲਾਟਮੈਂਟ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ

ਅਦਾਲਤ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਯੂਨੀਵਰਸਿਟੀ ਨੇ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਅਤੇ ਆਪਣੀ ਮਰਜ਼ੀ ਨਾਲ ਇਹ ਸ਼ਰਤ ਲਗਾ ਦਿੱਤੀ ਕਿ ਘੱਟੋ-ਘੱਟ ਤਨਖ਼ਾਹ ਸਕੇਲ ਦਾ ਲਾਭ ਲੈਣ ਲਈ ਮੁਲਾਜ਼ਮ ਦਾ 10 ਸਾਲ ਦਾ ਸੇਵਾ ਕਾਲ ਪੂਰਾ ਹੋਣਾ ਲਾਜ਼ਮੀ ਹੈ। ਮੌਜੂਦਾ ਸੁਣਵਾਈ ਦੌਰਾਨ ਵਾਈਸ ਚਾਂਸਲਰ ਕਰਮਜੀਤ ਸਿੰਘ ਅਤੇ ਰਜਿਸਟਰਾਰ ਕਰਮਜੀਤ ਸਿੰਘ ਚਾਹਲ ਨਿੱਜੀ ਤੌਰ ’ਤੇ ਅਦਾਲਤ 'ਚ ਪੇਸ਼ ਹੋਏ। ਅਦਾਲਤ ਨੇ ਦੋਹਾਂ ਅਧਿਕਾਰੀਆਂ ਨੂੰ ਇਕ ਮਹੀਨੇ ਦੀ ਸਾਧਾਰਨ ਕੈਦ ਦੀ ਸਜ਼ਾ ਸੁਣਾਈ ਹੈ ਪਰ ਉਨ੍ਹਾਂ ਨੂੰ ਅਪੀਲ ਦਾਇਰ ਕਰਨ ਦਾ ਮੌਕਾ ਦੇਣ ਲਈ ਸਜ਼ਾ ’ਤੇ 7 ਜੁਲਾਈ 2027 ਤੱਕ ਰੋਕ ਲਾ ਦਿੱਤੀ ਹੈ। ਇਸ ਫ਼ੈਸਲੇ ਦੇ ਨਾਲ ਹੀ ਅਦਾਲਤ ਨੇ ਸਾਰੀਆਂ ਮਾਣਹਾਨੀ ਪਟੀਸ਼ਨਾਂ ਦਾ ਨਿਪਟਾਰਾ ਕਰ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e

 


author

Babita

Content Editor

Related News