GNDU ਵੀਸੀ ਡਾ. ਕਰਮਜੀਤ ਸਿੰਘ ਨੂੰ SGPC ਨੇ ਕਮੇਟੀ ’ਚੋਂ ਹਟਾਇਆ
Friday, Aug 01, 2025 - 07:16 PM (IST)

ਅੰਮ੍ਰਿਤਸਰ : ਆਰਐੱਸਐੱਸ ਮੁਖੀ ਸਾਹਮਣੇ ਵਿਚਾਰ ਚਰਚਾ ਦੌਰਾਨ ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਵੱਲੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਕਰਕੇ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ’ਚੋਂ ਹਟਾ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਕ ਵੀਡੀਓ ਵਿਚ ਡਾ. ਕਰਮਜੀਤ ਸਿੰਘ ਆਰਐੱਸਐੱਸ ਮੁਖੀ ਨਾਲ ਕੀਤੀ ਵਾਰਤਾ ਦੌਰਾਨ ਸਿੱਖ ਵਿਰੋਧੀ ਵਿਚਾਰਧਾਰਾ ਦਾ ਪ੍ਰਗਟਾਵਾ ਕਰਦੇ ਨਜ਼ਰ ਆ ਰਹੇ ਹਨ। ਇਸ ’ਤੇ ਸੰਗਤਾਂ ਵੱਲੋਂ ਪੁੱਜ ਰਹੇ ਇਤਰਾਜਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਬੰਧੀ ਸੇਵਾ ਨਿਯਮਾਂ ਬਾਰੇ ਬਣਾਈ ਕਮੇਟੀ ਤੋਂ ਹਟਾ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e