GNDU ਦੇ ਵਾਈਸ ਚਾਂਸਲਰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਪੇਸ਼, ਸਿੰਘ ਸਾਹਿਬ ਨੂੰ ਦਿੱਤਾ ਸਪਸ਼ਟੀਕਰਨ
Monday, Aug 25, 2025 - 03:41 PM (IST)

ਅੰਮ੍ਰਿਤਸਰ- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਇਸ ਦੌਰਾਨ ਵਾਈਸ ਚਾਂਸਲਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਹਾਲਾਂਕਿ ਇਹ ਸਾਹਮਣੇ ਨਹੀਂ ਆਇਆ ਕਿ ਕਰਮਜੀਤ ਸਿੰਘ ਨੇ ਕੀ ਸਪੱਸ਼ਟੀਕਰਨ ਦਿੱਤਾ ਹੈ।
ਇਹ ਵੀ ਪੜ੍ਹੋ- ਦੁਖਦਾਈ ਘਟਨਾ: ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨੂੰ ਇੰਝ ਖਿੱਚ ਲੈ ਗਈ ਮੌਤ
ਜ਼ਿਕਰਯੋਗ ਹੈ ਕਿ ਪ੍ਰੋ. ਕਰਮਜੀਤ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੇ ਪ੍ਰੋਗਰਾਮ 'ਚ ਸ਼ਾਮਲ ਹੋਏ ਸਨ। ਇਸ ਪ੍ਰੋਗਰਾਮ 'ਚ ਵਾਈਸ ਚਾਂਸਲਰ ਦੀ ਮੌਜੂਦਗੀ 'ਤੇ ਵੱਖ-ਵੱਖ ਸਿੱਖ ਸੰਗਠਨਾਂ ਅਤੇ ਵਿਦਿਆਰਥੀਆਂ ਨੇ ਤਿੱਖੀ ਪ੍ਰਤੀਕਿਰਿਆ ਵੀ ਦਿੱਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਵਾਈਸ ਚਾਂਸਲਰ ਨੂੰ ਇਸ ਸਬੰਧੀ ਇਕ ਪੱਤਰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵਲੋਂ ਭੇਜਿਆ ਗਿਆ ਸੀ। ਪੱਤਰ 'ਚ ਲਿਖਿਆ ਸੀ ਕਿ ਆਪ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਪ ਦੇ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜ ਰਹੀਆਂ ਹਨ ਕਿ ਆਪ ਨੇ ਦੱਖਣ ਭਾਰਤ ਵਿਚ ਹੋਏ ਇਕ ਸਮਾਗਮ ਦੌਰਾਨ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਪੁੱਜੀਆਂ ਸ਼ਿਕਾਇਤਾਂ ਅਤੇ ਮੀਡੀਆ ’ਤੇ ਵਾਇਰਲ ਹੋਈ ਤੁਹਾਡੀ ਵੀਡੀਓ ਅਨੁਸਾਰ ਤੁਸੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਇਕ ਚੇਅਰ ਦੇ ਸੋਧ ਕਾਰਜਾਂ ਰਾਹੀਂ ਸਿੱਖਾਂ ਦੀ ਵਿਲੱਖਣ ਹੋਂਦ ਦੇ ਵਿਰੁੱਧ ਪ੍ਰਗਟਾਵਾ ਕੀਤਾ, ਜੋ ਕਿ ਗੁਰਮਤਿ ਅਨੁਸਾਰੀ ਨਹੀਂ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਅੱਤਵਾਦੀ ਸਾਜ਼ਿਸ਼ ਨਾਕਾਮ, 4 ਹੈਂਡ ਗ੍ਰਨੇਡ ਤੇ RDX ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
ਇਸ ਸਬੰਧੀ ਸਤਿਕਾਰਯੋਗ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਹੋਏ ਆਦੇਸ਼ ਅਨੁਸਾਰ ਲਿਖਿਆ ਜਾਂਦਾ ਹੈ ਕਿ ਆਪ ਨੇ ਇਸ ਸਬੰਧੀ ਅਪਣਾ ਲਿਖਤੀ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਦੇਣਾ ਹੈ।
ਇਹ ਵੀ ਪੜ੍ਹੋ-ਰਣਜੀਤ ਸਾਗਰ ਡੈਮ ਦੇ 7 ਫਲੱਡ ਗੇਟ ਖੋਲ੍ਹੇ, ਪ੍ਰਸ਼ਾਸਨ ਵਲੋਂ ਚਿਤਾਵਨੀ ਜਾਰੀ, ਅਲਰਟ ਰਹਿਣ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8