ਪਾਰਕਿੰਗ ਬੰਦ ਹੋਣ ਨੂੰ ਲੈ ਕੇ ਜੀ.ਐੱਨ.ਡੀ.ਯੂ.ਦੇ ਵਿਦਿਆਰਥੀਆਂ ਦਾ ਬਵਾਲ

11/01/2018 4:35:51 PM

ਅੰਮ੍ਰਿਤਸਰ (ਗੁਰਪ੍ਰੀਤ ਚਾਵਲਾ) : ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਵਿਦਿਆਰਥੀ ਵਲੋਂ ਪਾਰਕਿੰਗ ਬੰਦ ਹੋਣ ਨੂੰ ਲੈ ਕੇ ਅੱਜ ਯੂਨੀਵਰਸਿਟੀ ਪ੍ਰਸ਼ਾਸਨ ਦੇ ਖਿਲਾਫ ਕੈਂਪਸ 'ਚ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਮੁਤਾਬਕ ਯੂਨੀਵਰਸਿਟੀ 'ਚ ਵਿਦਿਆਰਥੀਆਂ ਵਲੋਂ ਵਾਹਨ ਲਿਆਉਣ 'ਤੇ ਲਗਾਈ ਗਈ ਪਾਬੰਦੀ ਨੂੰ ਲੈ ਕੇ ਵਿਦਿਆਰਥੀ ਤੇ ਯੂਨੀਵਰਸਿਟੀ ਪ੍ਰਸ਼ਾਸਨ ਆਹਮੋ-ਸਾਹਮਣੇ ਹੋ ਗਏ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇ ਯੂਨੀਵਰਸਿਟੀ ਨੂੰ ਪ੍ਰਦੂਸ਼ਣ ਮੁਕਤ ਕਰਨਾ ਹੈ ਤਾਂ ਸਿਰਫ ਵਿਦਿਆਰਥੀਆਂ ਦੇ ਵਾਹਨ ਹੀ ਕਿਉਂ ਬੰਦ ਕਰਵਾਏ ਗਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਧਿਆਪਕਾਂ ਤੇ ਹੋਰ ਸਟਾਫ ਦੇ ਵਾਹਨ ਵੀ ਬੰਦ ਕਰਵਾਏ ਜਾਣ। 

ਦੂਜੇ ਪਾਸੇ ਇਸ ਮਾਮਲੇ ਸਬੰਧੀ ਜਦੋਂ ਯੂਨੀਵਰਸਿਟੀ ਦੀ ਇਕ ਪ੍ਰੋਫੈਸਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਖੁਦ ਵੀ ਕਾਰ 'ਚ ਹੀ ਆਈ ਸੀ ਤੇ ਇਸ ਦੌਰਾਨ ਉਹ ਮੀਡੀਆ 'ਤੇ ਵੀ ਭੜਕ ਗਈ। 

ਇਸ ਦੌਰਾਨ ਵਿਦਿਆਰਥੀਆਂ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਨਾਂ 'ਤੇ ਉਨ੍ਹਾਂ 'ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


Related News