ਅੰਮ੍ਰਿਤਸਰ ਹਵਾਈ ਅੱਡੇ ’ਤੇ ਇੰਡੀਗੋ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Sunday, Aug 18, 2024 - 12:36 AM (IST)

ਅੰਮ੍ਰਿਤਸਰ, (ਸੰਜੀਵ)- ਅੰਮ੍ਰਿਤਸਰ ਹਵਾਈ ਅੱਡੇ ’ਤੇ ਇੰਡੀਗੋ ਏਅਰਲਾਈਨਜ਼ ਦੇ ਜਹਾਜ਼ ਨੂੰ ਬੰਬ ਨਾਲ ਉਡਾਉਣ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗੇ ਜਾਣ ਦੀ ਖਬਰ ਹੈ। ਇਸ ਮਾਮਲੇ ’ਚ ਥਾਣਾ ਏਅਰਪੋਰਟ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ।
ਏਅਰਲਾਈਨ ਦੇ ਸੁਰੱਖਿਆ ਮੈਨੇਜਰ ਸ਼ੁਭਮ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਕੀਤੇ ਗਏ ਮਾਮਲੇ ਅਨੁਸਾਰ ਉਨ੍ਹਾਂ ਨੂੰ ਜਹਾਜ਼ ਨੂੰ ਉਡਾਉਣ ਦੀ ਧਮਕੀ ਵਾਲੀ ਈ-ਮੇਲ ਮਿਲੀ ਸੀ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।