ਲੌਂਗੋਵਾਲ ਦੀ ਮੰਗ, 84 ਕਤਲੇਆਮ ਦੇ ਹਰ ਦੋਸ਼ੀ ਨੂੰ ਹੋਵੇ ਫਾਂਸੀ ਦੀ ਸਜ਼ਾ (ਵੀਡੀਓ)
Thursday, Nov 22, 2018 - 11:20 AM (IST)
ਸੁਲਤਾਨਪੁਰ ਲੋਧੀ(ਰਣਜੀਤ)— ਪਟਿਆਲਾ ਹਾਊਸ ਕੋਰਟ ਵੱਲੋਂ 84 ਸਿੱਖ ਕਤਲੇਆਮ ਦੇ ਦੋ ਦੋਸ਼ੀਆਂ ਨੂੰ ਸਜ਼ਾ ਸੁਣਾਉਣ ਦੇ ਫੈਸਲੇ ਦਾ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਆਗਤ ਕੀਤਾ ਹੈ। ਦੋਸ਼ੀਆਂ ਦੀ ਸਜ਼ਾ ਤੋਂ ਬਾਅਦ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਗ ਕੀਤੀ ਹੈ ਕਿ 84 ਕਤਲੇਆਮ ਦੇ ਵੱਡੇ ਦੋਸ਼ੀ ਅਜੇ ਬਾਹਰ ਆਜ਼ਾਦ ਘੁੰਮ ਰਹੇ ਹਨ। ਇਸ ਲਈ ਸਾਰੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਲੌਂਗੋਵਾਲ ਨੇ ਕਿਹਾ ਕਿ 34 ਸਾਲਾ ਬਾਅਦ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਮਿਲੀ ਹੈ ਜਿਸ ਨਾਲ ਪੀੜਤਾਂ ਨੂੰ ਇਨਸਾਫ ਦੀ ਉਮੀਦ ਜਾਗ ਉੱਠੀ ਹੈ।
ਤੁਹਾਨੂੰ ਦੱਸ ਦੇਈਏ ਗੋਬਿੰਦ ਸਿੰਘ ਲੌਂਗੋਵਾਲ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੂਰਬ ਦੇ ਸਬੰਧ 'ਚ ਸੁਲਤਾਨਪੁਰ ਲੋਧੀ 'ਚ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਹੋਏ ਸੀ। ਜਿੱਥੇ ਉਨ੍ਹਾਂ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 23 ਨਵੰਬਰ ਨੂੰ ਭਾਈ ਮਰਦਾਨਾ ਜੀ ਦਿਵਾਨ ਹਾਲ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੇ ਨਨਕਾਨਾ ਸਾਹਿਬ ਦੀਆਂ ਫੋਟੋਆਂ ਦੇ ਸਿੱਕੇ ਜਾਰੀ ਕੀਤੇ ਜਾਣਗੇ।