ਭਾਈ ਲੌਂਗੋਵਾਲ ਦੀ ਪਤਨੀ ਦਾ ਸੇਜਲ ਅੱਖਾਂ ਨਾਲ ਕੀਤਾ ਗਿਆ ਅੰਤਿਮ ਸੰਸਕਾਰ

05/03/2020 8:11:23 PM

ਸੰਗਰੂਰ/ਲੌਂਗੋਵਾਲ (ਕੋਹਲੀ) : ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ ਦਾ ਅੰਤਿਮ ਸੰਸਕਾਰ ਅੱਜ ਲੌਂਗੋਵਾਲ ਵਿਖੇ ਅਤਿ ਗਮਗੀਨ ਮਾਹੌਲ 'ਚ ਕਰ ਦਿੱਤਾ ਗਿਆ। ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਬੇਟੇ ਨਵਇੰਦਰ ਸਿੰਘ ਨੇ ਆਪਣੀ ਮਾਤਾ ਦੀ ਚਿਖਾ ਨੂੰ ਅਗਨੀ ਦਿਖਾਈ। ਇਸ ਮੌਕੇ ਸਿਰਫ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ। ਮ੍ਰਿਤਕ ਅੰਮ੍ਰਿਤਪਾਲ ਕੌਰ ਸੇਵਾ ਮੁਕਤ ਸਰਕਾਰੀ ਅਧਿਆਪਕ ਸਨ ਅਤੇ ਪਿੰਗਲਵਾੜਾ ਅੰਮ੍ਰਿਤਸਰ ਦੀ ਪ੍ਰਧਾਨ ਬੀਬੀ ਇੰਦਰਜੀਤ ਕੌਰ ਦੀ ਛੋਟੀ ਭੈਣ ਸਨ। 

PunjabKesari

ਇਸ ਮੌਕੇ ਅਕਾਲੀ ਲੀਡਰ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਉੱਘੀ ਸ਼ਖਸੀਅਤ ਹਨ ਅਤੇ ਉਨ੍ਹਾਂ ਦੀ ਕਾਮਯਾਬੀ ਵਿਚ ਉਨ੍ਹਾਂ ਦੀ ਪਤਨੀ ਦਾ ਕਾਫੀ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਬੀ ਜੀ ਦੇ ਅਕਾਲ ਚਲਾਣੇ ਨਾਲ ਲੌਂਗੋਵਾਲ ਪਰਿਵਾਰ ਨੂੰ ਇਕ ਬਹੁਤ ਵੱਡਾ ਘਾਟਾ ਹੋਇਆ ਹੈ।


Gurminder Singh

Content Editor

Related News