ਢੱਡਰੀਆਂ ਵਾਲਿਆਂ ਦੇ ਚੱਲ ਰਹੇ ਵਿਵਾਦ ’ਤੇ ਜਾਣੋ ਕੀ ਬੋਲੇ ਲੌਂਗੋਵਾਲ

Thursday, Mar 12, 2020 - 06:33 PM (IST)

ਢੱਡਰੀਆਂ ਵਾਲਿਆਂ ਦੇ ਚੱਲ ਰਹੇ ਵਿਵਾਦ ’ਤੇ ਜਾਣੋ ਕੀ ਬੋਲੇ ਲੌਂਗੋਵਾਲ

ਪਟਿਆਲਾ (ਇੰਦਰਜੀਤ ਬਖਸ਼ੀ) - ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਚੱਲ ਰਹੇ ਵਿਵਾਦ ’ਤੇ ਐੱਸ.ਜੀ.ਪੀ.ਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਇਕ ਬਿਆਨ ਦਿੱਤਾ ਗਿਆ ਹੈ। ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸਿਰਮੋਰ ਸੰਸਥਾ ਹੈ, ਜਿਸ ਦਾ ਸਿੱਖ ਪੰਥ ਨੂੰ ਮਾਣ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੋ ਵੀ ਹੁਕਮ ਦਿੱਤੇ ਜਾਂਦੇ ਹਨ, ਉਸ ਦੀ ਸਾਰੀ ਸਿੱਖ ਕੌਮ ਪਾਲਣਾ ਕਰਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਜੋ ਵੀ ਹੁਕਮ ਦਿੱਤੇ ਹਨ, ਉਨ੍ਹਾਂ ਨੂੰ ਉਸ ਦੀ ਪਾਲਣਾ ਕਰਨੀ ਚਾਹੀਦੀ ਹੈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਬੋਲਦੇ ਹੋਏ ਕਿਹਾ ਕਿ ਐੱਸ.ਜੀ.ਪੀ.ਸੀ. ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੂਰਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਤਾਬਦੀ ਵੱਡੇ ਪੱਧਰ ’ਤੇ ਮਨਾਈ ਜਾ ਰਹੀ ਹੈ। ਇਸ ਦੇ ਸਬੰਧ ’ਚ ਐੱਸ.ਜੀ.ਪੀ.ਸੀ. ਵਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਪਹੁੰਚਣ ਦੇ ਲਈ ਵੱਡੀਆਂ ਸ਼ਖ਼ਸੀਅਤਾਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ।

ਪੜ੍ਹੋਂ ਇਹ ਵੀ -  ਢੱਡਰੀਆਂਵਾਲਿਆਂ ਦੀ ਜਥੇਦਾਰ ਨੂੰ ਚਿਤਾਵਨੀ, ਜੇ ਨਹੀਂ ਸੁਣੀ ਗੱਲ ਤਾਂ ਚੁੱਕਣਗੇ ਇਹ ਕਦਮ

ਦੱਸ ਦੇਈਏ ਕਿ ਪਟਿਆਲਾ ਦੇ ਖ਼ਾਲਸਾ ਕਾਲਜ ਵਿਚ ਅੱਜ ਗਲੋਬਲ ਪੰਜਾਬੀ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ ਸੀ, ਜਿਸ  ’ਚ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨੇ ਕਈ ਮਹਾਨ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਕਾਨਫਰੰਸ ਤੋਂ ਬਾਅਦ ਲੌਂਗੋਵਾਲ ਨੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਕਾਨਫਰੰਸ ਵਿਚ ਦੇਸ਼ਾਂ ਤੋਂ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਵੀ ਵਿਦਵਾਨ ਵੱਡੀ ਗਿਣਤੀ ’ਚ ਪਹੁੰਚ ਰਹੇ ਹਨ। ਉਕਤ ਵਿਦਵਾਨਾਂ ਨੂੰ ਐੱਸ.ਜੀ.ਪੀ.ਸੀ. ਵਲੋਂ ਸਨਮਾਨਿਤ ਕੀਤਾ ਜਾਵੇਗਾ। 
 
 


author

rajwinder kaur

Content Editor

Related News