ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਗੋਵਿੰਦਾ ਦੀ ਧੀ ਟੀਨਾ ਆਹੂਜਾ
Saturday, Jul 15, 2023 - 08:05 PM (IST)

ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪ੍ਰਸਿੱਧ ਫਿਲਮ ਅਭਿਨੇਤਾ ਗੋਵਿੰਦਾ ਦੀ ਧੀ ਟੀਨਾ ਆਹੂਜਾ ਨੇ ਮੱਥਾ ਟੇਕਿਆ। ਟੀਨਾ ਆਹੂਜਾ ਨੇ ਪੂਰੀ ਪਰਿਕਰਮਾ ਕਰਦੇ ਹੋਏ ਜਿੱਥੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ, ਉਥੇ ਹੀ ਉਨ੍ਹਾਂ ਨੇ ਲੱਗਭਗ ਸੱਚਖੰਡ ਵਿਖੇ ਅੱਧਾ ਘੰਟਾ ਦੇ ਕਰੀਬ ਬੈਠ ਕੇ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ। ਇਸ ਤੋਂ ਉਪਰੰਤ ਟੀਨਾ ਆਹੂਜਾ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਵੀ ਗਈ, ਜਿਥੇ ਉਨ੍ਹਾਂ ਨੇ ਬਣ ਰਹੇ ਲੰਗਰ ਵਿਚ ਸੇਵਾ ਵੀ ਕੀਤੀ।
ਇਹ ਖ਼ਬਰ ਵੀ ਪੜ੍ਹੋ : ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਚੁੱਕਿਆ ਇਹ ਕਦਮ
ਇਸ ਦੌਰਾਨ ਉਨ੍ਹਾਂ ਨੇ ਲੰਗਰ ਹਾਲ ਵਿਖੇ ਇਕ ਕੁਇੰਟਲ ਦਾਲ ਵੀ ਭੇਟਾ ਕੀਤੀ। ਇਸ ਮੌਕੇ ਐਡੀਸ਼ਨਲ ਮੈਨੇਜਰ ਸਤਿੰਦਰ ਸਿੰਘ ਨੇ ਉਨ੍ਹਾਂ ਨੂੰ ਇਤਿਹਾਸ ਬਾਰੇ ਦੱਸਦੇ ਹੋਏ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ’ਤੇ ਪ੍ਰਕਾਸ਼ ਪਾਉਂਦੇ ਹੋਏ ਵਿਸਥਾਰ ਨਾਲ ਦੱਸਿਆ, ਜਿਸ ਤੋਂ ਬਹੁਤ ਹੀ ਪ੍ਰਭਾਵਿਤ ਹੋ ਕੇ ਟੀਨਾ ਆਹੂਜਾ ਨੇ ਦੱਸਿਆ ਕਿ ਐਤਵਾਰ ਨੂੰ ਉਨ੍ਹਾਂ ਦਾ ਜਨਮ ਦਿਨ ਹੈ ਅਤੇ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਦੁਬਾਰਾ ਆਉਣਗੇ। ਇਸ ਤੋਂ ਇਲਾਵਾ ਉਹ ਗੁਰਦੁਆਰਾ ਟਾਲਾ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਸ਼ਿਆਰਟਾ ਸਾਹਿਬ ਤੋਂ ਇਲਾਵਾ ਹੋਰ ਵੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸਰਬਜੀਤ ਸਿੰਘ ਆਈਡੀਆ ਵੀ ਹਾਜ਼ਰ ਸਨ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਾਬਕਾ ਵਿਧਾਇਕ ਕੁਸ਼ਲਦੀਪ ਖ਼ਿਲਾਫ਼ ਕੇਸ ’ਚ ਵਿਜੀਲੈਂਸ ਨੇ ਦਰਜ ਕੀਤੀ ਚਾਰਜਸ਼ੀਟ