ਤਰਨਤਾਰਨ : ਜਿਮ ''ਚ ਮਾਮੂਲੀ ਤਕਰਾਰ ਨੂੰ ਲੈ ਦੋ ਗੁੱਟਾਂ ''ਚ 100 ਰਾਊਂਡ ਫਾਇਰਿੰਗ, 4 ਨੌਜਵਾਨਾਂ ਦੀ ਮੌਤ

Tuesday, Aug 28, 2018 - 02:45 PM (IST)

ਗੋਇੰਦਵਾਲ ਸਾਹਿਬ/ਤਰਨਤਾਰਨ (ਪੰਛੀ, ਬਲਵਿੰਦਰ ਕੌਰ) : ਗੋਇੰਦਵਾਲ ਸਾਹਿਬ ਦੇ ਮੁੱਖ ਬਾਜ਼ਾਰ ਵਿਚ ਸ਼ਾਮ ਪੰਜ ਵਜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਧੜਿਆਂ ਵਲੋਂ ਇਕ ਦੂਸਰੇ ਉਪਰ ਕਰੀਬ 100 ਰਾਊਂਡ ਗੋਲੀਆਂ ਚਲਾਈਆਂ। ਇਸ ਦੁਵੱਲੀ ਗੋਲੀਬਾਰੀ 'ਚ 2 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋਣ ਅਤੇ ਇਕ ਦੁਕਾਨਦਾਰ ਤੋਂ ਇਲਾਵਾ ਕੁਝ ਨੌਜਵਾਨਾਂ ਦੇ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ 2 ਦੀ ਹਸਪਤਾਲ 'ਚ ਮੌਤ ਹੋ ਗਈ।

PunjabKesariਜਾਣਕਾਰੀ ਅਨੁਸਾਰ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਤਕਰੀਬਨ 30 ਨੌਜਵਾਨ ਵੱਖ-ਵੱਖ ਗੱਡੀਆਂ ਵਿਚ ਸਵਾਰ ਹੋ ਕੇ ਕਸਬੇ ਦੇ ਮੁੱਖ ਬਾਜ਼ਾਰ ਵਿਚ ਪੁੱਜੇ । ਇਨ੍ਹਾਂ  ਨੇ ਇਕ ਦੂਸਰੇ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪ੍ਰਤੱਖ ਦਰਸ਼ੀਆਂ ਮੁਤਾਬਕ ਨੌਜਵਾਨਾਂ ਵੱਲੋਂ ਤਕਰੀਬਨ 100 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ । ਇਸ ਗੋਲੀਬਾਰੀ ਵਿਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 2 ਦੀ ਹਸਪਤਾਲ 'ਚ ਮੌਤ ਹੋਈ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਹਰਦੇਵ ਸਿੰਘ ਬੋਪਾਰਾਏ ਪੁਲਸ ਪਾਰਟੀ ਨਾਲ ਮੌਕੇ 'ਤੇ ਪੁੱਜੇ । ਮ੍ਰਿਤਕ ਨੌਜਵਾਨਾਂ ਦੀ ਪਛਾਣ ਗੁਰਜੰਟ ਸਿੰਘ ਜੰਟਾ ਪੁੱਤਰ ਦਿਲਬਾਗ ਸਿੰਘ ਵਾਸੀ ਧੂੰਦਾ ਅਤੇ ਅਰਸ਼ਦੀਪ ਸਿੰਘ ਪੁੱਤਰ ਸੁਖਰਾਜ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ । ਪੁਲਸ ਵੱਲੋਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ । ਘਟਨਾ ਸਥਾਨ ਤੋਂ ਪੁਲਸ ਪ੍ਰਸ਼ਾਸਨ  ਨੇ ਮਾਰੂ ਹਥਿਆਰ ਅਤੇ ਦੋ ਗੱਡੀਆਂ ਆਪਣੇ ਕਬਜ਼ੇ 'ਚ ਲੈ ਲਈਆਂ ਹਨ।

PunjabKesari
ਹਾਜ਼ਰ ਕੁਝ ਲੋਕਾਂ ਨੇ ਦੱਸਿਆ ਕਿ ਅੱਜ ਕਸਬੇ ਦਾ ਬਾਜ਼ਾਰ ਬੰਦ ਹੋਣ ਕਾਰਨ ਵੱਡਾ ਜਾਨੀ ਨੁਕਸਾਨ ਹੋਣੋਂ ਬਚ ਗਿਆ ਕਿਉਂਕਿ ਨੌਜਵਾਨਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਬੰਦ ਦੁਕਾਨਾਂ ਵਿਚ ਵੀ ਵੱਜੀਆਂ ਹਨ। ਇਸ ਘਟਨਾ ਕਾਰਨ ਪੂਰੇ ਇਲਾਕੇ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਨੌਜਵਾਨਾਂ ਵਿਚ ਆਪਸੀ ਖਹਿਬਾਜ਼ੀ ਚਲ ਰਹੀ ਸੀ।


Related News