ਗੋਇੰਦਵਾਲ ਸਾਹਿਬ ਜੇਲ੍ਹ ਵੀਡੀਓ ਲੀਕ ਮਾਮਲਾ : ਅਦਾਲਤ ਨੇ ਜੇਲ੍ਹ ਸੁਪਰਡੈਂਟ ਸਣੇ 5 ਪੁਲਸ ਮੁਲਾਜ਼ਮਾਂ ਨੂੰ ਦਿੱਤੀ ਰਾਹਤ
Monday, Mar 06, 2023 - 06:54 PM (IST)
ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਜੇਲ੍ਹ ’ਚ ਹੋਈ ਗੈਂਗਵਾਰ ਤੋਂ ਬਾਅਦ ਲੀਕ ਹੋਈ ਵੀਡੀਓ ਦੇ ਮਾਮਲੇ ’ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਗੋਇੰਦਵਾਲ ਸਾਹਿਬ ਜੇਲ੍ਹ ਵੀਡੀਓ ਲੀਕ ਮਾਮਲੇ ’ਚ ਗ੍ਰਿਫ਼ਤਾਰ ਜੇਲ੍ਹ ਸੁਪਰਡੈਂਟ ਸਣੇ 5 ਪੁਲਸ ਮੁਲਾਜ਼ਮਾਂ ਨੂੰ ਖਡੁਰ ਸਾਹਿਬ ਅਦਾਲਤ ’ਚ ਪੇਸ਼ ਕੀਤਾ ਗਿਆ। ਖਡੂੁਰ ਸਾਹਿਬ ਅਦਾਲਤ ਨੇ 5 ਪੁਲਸ ਮੁਲਾਜ਼ਮਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ’ਤੇ ਸਿੱਧੂ ਦੀ ਬਰਸੀ ਨੂੰ ਲੈ ਕੇ ਸਾਂਝੀ ਕੀਤੀ ਪੋਸਟ
ਦੱਸ ਦੇਈਏ ਕਿ ਗੋਇੰਦਵਾਲ ਜੇਲ੍ਹ ’ਚ ਹੋਈ ਗੈਂਗਵਾਰ ਦੇ ਮਾਮਲੇ ’ਚ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ, ਵਧੀਕ ਜੇਲ੍ਹ ਸੁਪਰਡੈਂਟ ਵਿਜੇ ਕੁਮਾਰ, ਸਹਾਇਕ ਜੇਲ੍ਹ ਸੁਪਰਡੈਂਟ ਹਰੀਸ਼ ਕੁਮਾਰ, ਏ. ਐੱਸ. ਆਈ. ਹਰਭਜਨ ਸਿੰਘ ਅਤੇ ਏ. ਐੱਸ. ਆਈ. ਗੁਰਵਿੰਦਰ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ ’ਚ ਅਦਾਲਤ ਵੱਲੋਂ ਰਿਮਾਂਡ ਦੀ ਮੰਗ ਨੂੰ ਠੁਕਰਾ ਦਿੱਤਾ ਗਿਆ ਹੈ। ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਗਿਆ ਕਿ ਉਨ੍ਹਾਂ ਵਿਰੁੱਧ ਜੋ ਧਾਰਾਵਾਂ ਲਗਾਈਆਂ ਗਈਆਂ ਹਨ, ਉਹ ਜ਼ਮਾਨਤਯੋਗ ਹਨ।