ਅਣਪਛਾਤੇ ਵਿਅਕਤੀ 4 ਤੋਲੇ ਸੋਨਾ ਅਤੇ 6 ਲੱਖ ਨਕਦੀ ਖੋਹ ਕੇ ਫਰਾਰ

11/06/2022 6:04:16 PM

ਦੇਵੀਗੜ੍ਹ (ਨੌਗਾਵਾਂ) : ਥਾਣਾ ਜੁਲਕਾਂ ਅਧੀਨ ਪਿੰਡ ਅਕਬਰਪੁਰ ਅਫਗਾਨਾ ਨੇੜੇ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜਦੋਂ ਪਿੰਡ ਮਾਲੀਮਾਜਰਾ ਦਾ ਮਹਿੰਦਰ ਸਿੰਘ ਪੁੱਤਰ ਸ਼ੇਰ ਸਿੰਘ ਆਪਣੇ ਮੋਟਰਸਾਈਕਲ ’ਤੇ ਪਿੰਡ ਨੂੰ ਜਾ ਰਿਹਾ ਸੀ। ਇਸ ਦੌਰਾਨ ਪਿੱਛੋਂ ਇਕ ਗੱਡੀ ਆਈ, ਜਿਸ ਦੇ ਡਰਾਈਵਰ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ। ਜਦੋਂ ਉਹ ਰੁਕਣ ਲੱਗਾ ਤਾਂ ਉਹ ਮੋਟਰਸਾਈਕਲ ਸਮੇਤ ਡਿੱਗ ਪਿਆ। ਉਸ ਸਮੇਂ ਗੱਡੀ ’ਚੋਂ 2 ਅਣਪਛਾਤੇ ਵਿਅਕਤੀ ਉਤਰ ਕੇ ਆਏ ਅਤੇ ਉਸ ਦਾ ਬੈਗ ਚੁੱਕ ਕੇ ਲੈ ਗਏ। 

ਉਕਤ ਨੇ ਦੱਸਿਆ ਕਿ ਉਸ ਦੇ ਬੈਗ ਵਿਚ 4 ਤੋਲੇ ਸੋਨੇ ਦੇ ਗਹਿਣੇ ਅਤੇ 6 ਲੱਖ ਰੁਪਏ ਨਕਦ ਸਨ। ਇਸ ਸਬੰਧੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 454, 380 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Gurminder Singh

Content Editor

Related News