ਚੋਰਾਂ ਨੇ ਦਿਨ-ਦਿਹਾੜੇ ਘਰ ’ਚੋਂ 7 ਤੋਲੇ ਸੋਨਾ ਅਤੇ 60 ਹਜ਼ਾਰ ਦੀ ਨਕਦੀ ਕੀਤੀ ਚੋਰੀ

Tuesday, Feb 15, 2022 - 05:33 PM (IST)

ਚੋਰਾਂ ਨੇ ਦਿਨ-ਦਿਹਾੜੇ ਘਰ ’ਚੋਂ 7 ਤੋਲੇ ਸੋਨਾ ਅਤੇ 60 ਹਜ਼ਾਰ ਦੀ ਨਕਦੀ ਕੀਤੀ ਚੋਰੀ

ਬਟਾਲਾ (ਬੇਰੀ) : ਅੱਜ ਬਸੰਤ ਵਿਆਹ ਕਾਲੋਨੀ ’ਚ ਚੋਰ ਦਿਨ-ਦਿਹਾੜੇ ਘਰ ’ਚ ਦਾਖਲ ਹੋ ਕੇ ਕਰੀਬ 7 ਤੋਲੇ ਸੋਨਾ ਅਤੇ 60 ਹਜ਼ਾਰ ਰੁਪਏ ਨਕਦੀ ਚੋਰੀ ਕਰਕੇ ਲੈ ਗਏ। ਇਸ ਸਬੰਧੀ ਕੁਲਵੰਤ ਕੌਰ ਅਤੇ ਜਸਕਰਨ ਸਿੰਘ ਵਾਸੀ ਬਸੰਤ ਵਿਹਾਰ ਕਾਲੋਨੀ ਬਟਾਲਾ ਨੇ ਦੱਸਿਆ ਕਿ ਉਹ ਅੱਜ ਕਰੀਬ 12 ਵਜੇ ਬਾਜ਼ਾਰ ’ਚ ਕਿਸੇ ਕੰਮ ਲਈ ਗਏ ਹੋਏ ਸੀ ਅਤੇ ਜਦੋਂ ਇਕ ਘੰਟੇ ਬਾਅਦ ਘਰ ਵਾਪਸ ਆਏ ਤਾਂ ਉਨ੍ਹਾਂ ਨੇ ਦੇਖਿਆ ਕਿ ਘਰ ਦੇ ਤਾਲੇ ਟੁੱਟੇ ਹੋਏ ਸਨ, ਜਦੋਂ ਅੰਦਰ ਜਾ ਕੇ ਦੇਖਿਆ ਤਾਂ ਘਰ ’ਚ ਪਿਆ ਸਾਰਾ ਸਾਮਾਨ ਖਿਲਰਿਆ ਹੋਇਆ ਸੀ ਅਤੇ ਕਮਰੇ ’ਚ ਪਈਆਂ ਅਲਮਾਰੀਆਂ ਦੇ ਲਾਕ ਟੁੱਟੇ ਹੋਏ ਸਨ।

ਉਨ੍ਹਾਂ ਦੱਸਿਆ ਕਿ ਚੋਰ ਘਰ ’ਚੋਂ ਕਰੀਬ 7 ਤੋਲੇ ਸੋਨਾ, 60 ਹਜ਼ਾਰ ਰੁਪਏ ਦੀ ਨਕਦੀ ਅਤੇ ਕੱਪੜੇ ਚੋਰੀ ਕਰ ਕੇ ਫਰਾਰ ਹੋ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਥਾਣਾ ਸਿਵਲ ਲਾਈਨ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News