ਘਰ ''ਚੋਂ ਸੋਨੇ-ਚਾਂਦੀ ਦੇ ਗਹਿਣੇ ਚੋਰੀ

Sunday, Aug 13, 2017 - 05:14 AM (IST)

ਘਰ ''ਚੋਂ ਸੋਨੇ-ਚਾਂਦੀ ਦੇ ਗਹਿਣੇ ਚੋਰੀ

ਬਠਿੰਡਾ, (ਸੁਖਵਿੰਦਰ)- ਚੋਰ ਮਿੰਨੀ ਸਕੱਤਰੇਤ ਨਜ਼ਦੀਕ ਇਕ ਘਰ 'ਚੋਂ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰ ਕੇ ਫਰਾਰ ਹੋ ਗਏ। ਕੋਤਵਾਲੀ ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 
ਸੇਵਾ ਸਿੰਘ ਵਾਸੀ ਬਠਿੰਡਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ 10 ਅਗਸਤ ਦੀ ਰਾਤ ਨੂੰ ਚੋਰ ਉਸ ਦੇ ਘਰ ਦਾਖਲ ਹੋ ਕੇ ਸੋਨੇ-ਚਾਂਦੀ ਦੇ ਗਹਿਣੇ ਅਤੇ 14 ਹਜ਼ਾਰ ਰੁਪਏ ਦੀ ਨਕਦੀ ਲੈ ਗਏ। ਜਦੋਂ ਉਨ੍ਹਾਂ ਸਵੇਰੇ ਵੇਖਿਆ ਤਾਂ ਘਰ ਦਾ ਸਾਮਾਨ ਖਿੱਲਰਿਆ ਹੋਇਆ ਸੀ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।


Related News