‘ਮਿਸ਼ਨ ਫਤਿਹ’ ਤਹਿਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਮਿਲਿਆ ਗੋਲਡ ਸਰਟੀਫਿਕੇਟ

07/21/2020 2:20:17 PM

ਜਲੰਧਰ(ਸੁਧੀਰ) - ‘ਮਿਸ਼ਨ ਫਤਿਹ’ ਅਧੀਨ ਲੋਕਾਂ ਦੀ ਸੁਰੱਖਿਆ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਢੰਗ ਨਾਲ ਉਨ੍ਹਾਂ ਨੂੰ ਜਾਗਰੂਕ ਕਰਨ ਲੲੀ ਅੱਜ ਪੰਜਾਬ ਸਰਕਾਰ ਨੇ ਜਲੰਧਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਗੋਲਡ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਮਾਸਕ ਪਾਉਣ, ਸੋਸ਼ਲ ਡਿਸਟੈਂਸ ਬਣਾਈ ਰੱਖਣ ਅਤੇ ਹੱਥਾਂ ਨੂੰ ਚੰਗੀ ਤਰ੍ਹਾਂ ਧੋਣ ਤੋਂ ਇਲਾਵਾ ਕਮਿਸ਼ਨਰੇਟ ਪੁਲਸ ਦੇ ਸਾਂਝ ਕੇਂਦਰਾਂ ਦੇ ਸਟਾਫ, ਆਡੀਓ-ਵੀਡੀਓ ਕਲਿੱਪਾਂ ਜ਼ਰੀਏ ਆਨ-ਲਾਈਨ ਪੇਂਟਿੰਗ ਮੁਕਾਬਲੇ ਸਬੰਧੀ ਲੋਕਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਾਗਰੂਕ ਕੀਤਾ ਸੀ।

ਇਸ ਤੋਂ ਇਲਾਵਾ ਕੋਵਿਡ-19 ਤਹਿਤ ਸੜਕਾਂ ’ਤੇ ਡਿੳੂਟੀ ਦੇਣ ਵਾਲੇ ਪੁਲਸ ਕਰਮਚਾਰੀਆਂ ਦੀ ਸੁਰੱਖਿਆ ਨੂੰ ਵੀ ਵਿਸ਼ੇਸ਼ ਤੌਰ ’ਤੇ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਨਵੀਆਂ ਵਰਦੀਆਂ, ਮਾਸਕ, ਹੈਂਡ ਸੈਨੇਟਾਈਜ਼ਰ, ਪੀ. ਪੀ. ਈ. ਕਿੱਟਾਂ, ਫੇਸ ਸ਼ੀਲਡ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਦਾ ਵਿਸ਼ੇਸ਼ ਤੌਰ ’ਤੇ ਧਿਆਨ ਰੱਖਦੇ ਹੋੲੇ ਉਨ੍ਹਾਂ ਨੂੰ ਖਾਣ ਲਈ ਫਲ, ਦੁੱਧ , ਜੂਸ, ਆਂਡੇ ਅਤੇ ਹੋਰ ਕਈ ਤਰ੍ਹਾਂ ਦੀਆਂ ਚੀਜ਼ਾਂ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਕੋਵਿਡ-19 ਅਤੇ ਕਰਫਿੳੂ ਦੌਰਾਨ ਗਰੀਬ ਅਤੇ ਲੋੜਵੰਦ 5 ਲੱਖ 72 ਹਜ਼ਾਰ 417 ਲੋਕਾਂ ਨੂੰ ਖਾਣੇ ਦੇ ਪੈਕੇਟ ਅਤੇ 44 ਹਜ਼ਾਰ 663 ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏ। ਇਸ ਤੋਂ ਇਲਾਵਾ ਮਾਸਕ ਨਾ ਪਹਿਨਣ ਵਾਲੇ ਲੋਕਾਂ ਖ਼ਿਲਾਫ਼ ਸਖਤ ਕਾਰਵਾਈ ਕਰਦਿਆਂ 19 ਹਜ਼ਾਰ 588 ਲੋਕਾਂ ਦੇ ਚਲਾਨ ਕੱਟ ਕੇ ਉਨ੍ਹਾਂ ਕੋਲੋਂ 91 ਲੱਖ 39 ਹਜ਼ਾਰ ਰੁਪਏ ਜੁਰਮਾਨਾ ਵਸੂਲ ਕੀਤਾ ਗਿਆ। ਸੀ. ਪੀ. ਭੁੱਲਰ ਨੇ ਦੱਸਿਆ ਕਿ ਮਾਸਕ ਪਾਉਣ ਨਾਲ 75 ਫੀਸਦੀ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਤੋਂ ਬਚਾਇਆ ਜਾ ਸਕੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਘਰਾਂ ਵਿਚ ਬਾਹਰ ਨਿਕਲਣ ਸਮੇਂ ਮਾਸਕ ਜ਼ਰੂਰ ਪਹਿਨਣ।


Harinder Kaur

Content Editor

Related News