ਦਿਨ-ਦਿਹਾੜੇ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਬਾਲੀਆਂ ਝਪਟੀਆਂ

Wednesday, Sep 09, 2026 - 01:24 PM (IST)

ਦਿਨ-ਦਿਹਾੜੇ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਬਾਲੀਆਂ ਝਪਟੀਆਂ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡ ਅਵਾਂਖਾ ਦੀ ਛੱਪੜ ਪੀਰ ਕਾਲੋਨੀ 'ਚ ਦਿਨ-ਦਿਹਾੜੇ ਇੱਕ ਬਜ਼ੁਰਗ ਔਰਤ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਬਾਲੀਆਂ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਪੁਲਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪੀੜਤ ਬਜ਼ੁਰਗ ਔਰਤ ਕੁਸ਼ੱਲਿਆ ਦੇਵੀ ਪਤਨੀ ਸ਼ਿਵ ਦਿਆਲ, ਵਾਸੀ ਪਿੰਡ ਰਤੜਮਾ, ਜ਼ਿਲ੍ਹਾ ਪਠਾਨਕੋਟ, ਆਪਣੀ ਧੀ ਨੂੰ ਮਿਲਣ ਲਈ ਅਵਾਂਖਾ ਕਾਲੋਨੀ ਵਿਖੇ ਆਈ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਦੁਪਹਿਰ ਬਾਅਦ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਕਥਿਤ ਤੌਰ ’ਤੇ ਪਾਣੀ ਪੀਣ ਦੇ ਬਹਾਨੇ ਘਰ ਵਿੱਚ ਆਏ।

ਪਰਿਵਾਰ ਮੁਤਾਬਕ ਘਰ ਵਿੱਚ ਦਾਖ਼ਲ ਹੋਣ ਤੋਂ ਬਾਅਦ ਨੌਜਵਾਨਾਂ ਨੇ ਬਜ਼ੁਰਗ ਔਰਤ ਦੇ ਕੰਨਾਂ ਵਿੱਚ ਪਾਈਆਂ ਸੋਨੇ ਦੀਆਂ ਬਾਲੀਆਂ ਝਪਟ ਲਈਆਂ ਅਤੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮੱਚ ਗਿਆ। ਇਸ ਘਟਨਾ ਨਾਲ ਸਬੰਧਿਤ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦਿਖਾਈ ਦੇ ਰਹੇ ਹਨ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਕੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਅਤੇ ਲੁੱਟੀਆਂ ਗਈਆਂ ਸੋਨੇ ਦੀਆਂ ਬਾਲੀਆਂ ਬਰਾਮਦ ਕਰਨ ਦੀ ਮੰਗ ਕੀਤੀ ਹੈ।
 


author

Babita

Content Editor

Related News