'ਜਲ੍ਹਿਆਂਵਾਲਾ ਬਾਗ ਐਕਸਪ੍ਰੈੱਸ' ’ਚੋਂ 1.30 ਕਰੋੜ ਦੇ ਸੋਨੇ ਦੇ ਗਹਿਣੇ ਬਰਾਮਦ, ਅੰਮ੍ਰਿਤਸਰ ਦਾ ਜਿਊਲਰ ਕਾਬੂ
Tuesday, Sep 10, 2024 - 05:56 AM (IST)
ਜਲੰਧਰ (ਪੁਨੀਤ) : ਆਰ. ਪੀ. ਐੱਫ. (ਰੇਲਵੇ ਪ੍ਰੋਟੈਕਸ਼ਨ ਫੋਰਸ) ਨੇ ਚੱਲਦੀ ਟ੍ਰੇਨ ਵਿਚੋਂ 2.905 ਕਿਲੋਗ੍ਰਾਮ ਸੋਨਾ ਬਰਾਮਦ ਕੀਤਾ, ਜਿਸ ਦੀ ਕੀਮਤ 1.30 ਕਰੋੜ ਰੁਪਏ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ। ਪੁਲਸ ਮੁਤਾਬਕ ਅੰਮ੍ਰਿਤਸਰ ਦਾ ਜਿਊਲਰ ਉਕਤ ਗਹਿਣੇ ਲੈ ਕੇ ਬਿਹਾਰ ਜਾ ਰਿਹਾ ਸੀ ਅਤੇ ਗਹਿਣਿਆਂ ਸਬੰਧੀ ਕੋਈ ਕਾਗਜ਼ਾਤ ਨਹੀਂ ਦਿਖਾ ਸਕਿਆ, ਜਿਸ ਕਾਰਨ ਪੁਲਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ।
ਇਹ ਰਿਕਵਰੀ ਅੰਮ੍ਰਿਤਸਰ ਤੋਂ ਚੱਲ ਕੇ ਕੋਲਕਾਤਾ ਜਾਣ ਵਾਲੀ ਟ੍ਰੇਨ ਨੰਬਰ 12380 ਜਲ੍ਹਿਆਂਵਾਲਾ ਬਾਗ ਐਕਸਪ੍ਰੈੱਸ ਤੋਂ ਹੋਈ ਹੈ। ਆਰ. ਪੀ. ਐੱਫ. ਨੇ ਬਿਆਸ ਤੋਂ ਜਲੰਧਰ ਦਰਮਿਆਨ ਇਸ ਵਿਅਕਤੀ ਨੂੰ ਸੋਨੇ ਦੇ ਇਨ੍ਹਾਂ ਗਹਿਣਿਆਂ ਨਾਲ ਕਾਬੂ ਕੀਤਾ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬਰਾਮਦਗੀ ਤੋਂ ਬਾਅਦ ਪੁਲਸ ਵੱਲੋਂ ਇਨਕਮ ਟੈਕਸ ਵਿਭਾਗ ਨੂੰ ਸੂਚਿਤ ਕੀਤਾ ਗਿਆ ਤਾਂ ਜੋ ਮਾਮਲੇ ਦੀ ਤਹਿ ਤਕ ਜਾਇਆ ਜਾ ਸਕੇ। ਪੁਲਸ ਵੱਲੋਂ ਮਾਮਲੇ ਦੀ ਜਾਂਚ ਪੂਰੀ ਹੋਣ ਤਕ ਵਿਅਕਤੀ ਦਾ ਨਾਂ-ਪਤਾ ਗੁਪਤ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਰਾਜੌਰੀ 'ਚ ਸੁਰੱਖਿਆ ਬਲਾਂ ਨੇ ਐਨਕਾਊਂਟਰ ਦੌਰਾਨ 2 ਅੱਤਵਾਦੀ ਕੀਤੇ ਢੇਰ, ਘੁਸਪੈਠ ਦੀ ਕੋਸ਼ਿਸ਼ ਨਾਕਾਮ
ਆਰ. ਪੀ. ਐੱਫ. ਜਲੰਧਰ ਕੈਂਟ ਦੇ ਐੱਸ. ਐੱਚ. ਓ. ਰਵਿੰਦਰ ਸਿੰਘ ਸਿਨਹਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਉਕਤ ਵਿਅਕਤੀ ਖੁਦ ਨੂੰ ਅੰਮ੍ਰਿਤਸਰ ਦਾ ਦੱਸ ਰਿਹਾ ਹੈ ਅਤੇ ਜਿਊਲਰ ਦਾ ਕੰਮ ਕਰਦਾ ਹੈ। ਪੁਲਸ ਮੁਤਾਬਕ ਇਹ ਵਿਅਕਤੀ ਇਕੱਲਾ ਬਿਹਾਰ ਜਾ ਰਿਹਾ ਸੀ। ਜਾਂਚ ਦੌਰਾਨ ਉਸ ਵਿਅਕਤੀ ਤੋਂ 12,500 ਰੁਪਏ ਵੀ ਬਰਾਮਦ ਹੋਏ ਹਨ। ਫੜੇ ਗਏ ਸੋਨੇ ਦੀ ਕੀਮਤ 1,30,95,993 ਰੁਪਏ ਦੱਸੀ ਜਾ ਰਹੀ ਹੈ। ਇਨਕਮ ਟੈਕਸ ਵਿਭਾਗ ਵੀ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8