ਸੋਨ ਤਮਗਾ ਜੇਤੂ ਨਵਜੋਤ ਕੌਰ ਨੂੰ ਮਿਲੇ ਸੁਖਬੀਰ, ਸਰਕਾਰ ਨੂੰ ਕੀਤੀ ਡੀ. ਐੱਸ. ਪੀ. ਲਗਾਉਣ ਦੀ ਮੰਗ

Wednesday, Mar 07, 2018 - 05:03 PM (IST)

ਜਲੰਧਰ— ਕਿਰਗਿਸਤਾਨ ਵਿਖੇ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਪਹਿਲਵਾਨ ਨਵਜੋਤ ਕੌਰ ਅਤੇ ਉਸ ਦੇ ਪਰਿਵਾਰ ਦੇ ਨਾਲ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੋਨ ਤਮਗਾ ਜੇਤੂ ਨਵਜੋਤ ਕੌਰ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਮਾਣ-ਸਤਿਕਾਰ ਦਿੰਦੇ ਹੋਏ ਕ੍ਰਿਕਟਰ ਖਿਡਾਰਣ ਹਰਮਨਪ੍ਰੀਤ ਕੌਰ ਨੂੰ ਡੀ. ਐੱਸ. ਪੀ. ਲਗਾਇਆ ਗਿਆ ਹੈ, ਉਸੇ ਤਰ੍ਹਾਂ ਕੁਸ਼ਤੀ ਖਿਡਾਰਣ ਨਵਜੋਤ ਕੌਰ ਨੂੰ ਵੀ ਡੀ. ਐੱਸ. ਪੀ. ਲਗਾਇਆ ਜਾਵੇ।

PunjabKesari

ਇਹ ਸਾਰੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਨੇ ਟਵਿੱਟਰ ਦੇ ਜ਼ਰੀਏ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲਦੀ ਨਵਜੋਤ ਨੂੰ ਦੋ ਲੱਖ ਰੁਪਏ ਦਾ ਨਕਦੀ ਪੁਰਸਕਾਰ ਦਿੱਤਾ ਜਾਵੇਗਾ।


Related News