ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, ਦੇਖੋ ਆਲੌਕਿਕ ਤਸਵੀਰਾਂ

Monday, Mar 17, 2025 - 05:41 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, ਦੇਖੋ ਆਲੌਕਿਕ ਤਸਵੀਰਾਂ

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਦਿੱਤੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦਾ ਕਾਰਜ ਕੀਤਾ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਂਦੀ ਹੈ ਅਤੇ ਸਮੇਂ-ਸਮੇਂ ਇਸ ਦੀ ਧੁਆਈ ਦਾ ਕਾਰਜ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮੀਂਹ ਅਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, ਜਿਸ ਦੀ ਸਾਫ-ਸਫਾਈ ਜ਼ਰੂਰੀ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਇਹ ਸੇਵਾ ਨਿਸ਼ਕਾਮ ਰੂਪ ਵਿਚ ਕੀਤੀ ਜਾਂਦੀ ਹੈ। 

PunjabKesari

PunjabKesari

PunjabKesari

ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ

ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਸੇਵਾਦਾਰ ਭਾਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਜਥੇ ਵੱਲੋਂ 1995 ਤੋਂ 1999 ਤੱਕ ਪੱਤਰਿਆਂ ਦੀ ਸੇਵਾ ਪਹਿਲੀ ਵਾਰ ਕਰਵਾਈ ਗਈ ਸੀ ਅਤੇ ਉਸ ਮਗਰੋਂ ਸੋਨੇ ਦੀ ਧੁਆਈ ਦਾ ਕਾਰਜ ਲਗਾਤਾਰ ਕਰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।

PunjabKesari

PunjabKesari

PunjabKesari

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News