ਅੰਮ੍ਰਿਤਸਰ ਏਅਰਪੋਰਟ ’ਤੇ ਦੁਬਈ ਤੋਂ ਆਈ ਸਪਾਈਸ ਜੈੱਟ ਦੀ ਫਲਾਈਟ, ਕਰਮਚਾਰੀਆਂ ਦੀ ਚੈਕਿੰਗ ਦੌਰਾਨ ਉੱਡੇ ਹੋਸ਼
Friday, Sep 16, 2022 - 06:28 PM (IST)
ਰਾਜਾਸਾਂਸੀ (ਰਾਜਵਿੰਦਰ) : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਅੰਮ੍ਰਿਤਸਰ ਕਸਟਮ ਵਿਭਾਗ ਦੇ ਕਰਮਚਾਰੀਆਂ ਵੱਲੋਂ ਦੁਬਈ ਤੋਂ ਹਵਾਈ ਅੱਡਾ ਰਾਜਾਸਾਸੀ ਪੁੱਜੀ ਸਪਾਈਸਜੈੱਟ ਦੀ ਇਕ ਫਲਾਈਟ ’ਚੋਂ ਕਰੀਬ 50 ਲੱਖ ਰੁਪਏ ਦਾ ਸੋਨਾ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਦੁਬਈ ਤੋਂ ਆ ਰਹੀ ਸਪਾਈਸ ਜੈੱਟ ਫਲਾਈਟ ਦੇ ਦੋ ਕਰਮਚਾਰੀਆਂ ਨੂੰ ਕਸਟਮ ਵਿਭਾਗ ਨੇ ਕਰੀਬ 1 ਕਿਲੋ ਸੋਨੇ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੋਵਾਂ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸਪਾਈਸ ਜੈੱਟ ਦੀ ਫਲਾਈਟ ਨੰਬਰ ਐੱਸ. ਜੀ. 56 ਸਵੇਰੇ 3.20 ਵਜੇ ਲੈਂਡ ਹੋਈ। ਕਸਟਮ ਵਿਭਾਗ ਨੇ ਦੁਬਈ ਤੋਂ ਆਉਣ ਵਾਲੇ ਯਾਤਰੀਆਂ ਦੇ ਨਾਲ-ਨਾਲ ਸਪਾਈਸ ਜੈੱਟ ਦੇ ਕਰਮਚਾਰੀਆਂ ਦੀ ਵੀ ਜਾਂਚ ਕੀਤੀ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਖ਼ਤਰਨਾਕ ਸ਼ੂਟਰਾਂ ਦਾ ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚ ਵੱਡਾ ਕਾਰਨਾਮਾ
ਇਸ ਦੌਰਾਨ ਫਲਾਈਟ ਦੇ ਅੰਦਰ ਕੈਟਰਿੰਗ ਕਰ ਰਹੇ ਰਾਹੁਲ ਨਾਂ ਦੇ ਕਰਮਚਾਰੀ ਕੋਲੋਂ 1.015 ਕਿਲੋ ਸੋਨਾ ਬਰਾਮਦ ਹੋਇਆ । ਜਿਸ ਦੀ ਬਾਜ਼ਾਰੀ ਕੀਮਤ ਲਗਭਗ 50 ਲੱਖ ਰੁਪਏ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਨੇ ਰਾਹੁਲ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੇ ਇਕ ਹੋਰ ਸਾਥੀ ਦਾ ਨਾਂ ਵੀ ਉਜਾਗਰ ਕੀਤਾ। ਦੂਜੇ ਮੁਲਜ਼ਮ ਦੀ ਪਛਾਣ ਸਪਾਈਸ ਜੈੱਟ ਦੇ ਸੁਰੱਖਿਆ ਕਰਮਚਾਰੀ ਹਿਤੇਸ਼ ਵਜੋਂ ਹੋਈ ਹੈ। ਉਸ ਨੂੰ ਵੀ ਕਸਟਮ ਵਿਭਾਗ ਨੇ ਗ੍ਰਿਫ਼ਤਾਰ ਕਰਕੇ ਅਗਲੇਰੀ ਜਾਂਚ ਅਰੰਭ ਦਿੱਤੀ ਹੈ।
ਇਹ ਵੀ ਪੜ੍ਹੋ : ਬੰਬੀਹਾ ਗੈਂਗ ਦੇ ਚੈਲੰਜ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਦਾ ਜਵਾਬ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।