ਕਸਟਮ ਵਿਭਾਗ ਦੀ ਵੱਡੀ ਕਾਰਵਾਈ: ਸ਼ਾਰਜਾਹ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ ''ਚੋਂ 51 ਲੱਖ ਰੁਪਏ ਦਾ ਸੋਨਾ ਜ਼ਬਤ
Thursday, Apr 11, 2024 - 06:31 PM (IST)
ਅੰਮ੍ਰਿਤਸਰ (ਨੀਰਜ) : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸ਼ਾਹਜਹਾਂ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ 'ਚੋਂ ਕਸਟਮ ਵਿਭਾਗ ਦੀ ਟੀਮ ਨੇ 51 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ।ਜਾਣਕਾਰੀ ਅਨੁਸਾਰ ਤਸਕਰਾਂ ਨੇ ਬੜੇ ਹੀ ਸੁਚੱਜੇ ਢੰਗ ਨਾਲ ਸੋਨੀ ਫਲਾਈਟ ਦੇ ਵਾਸ਼ਰੂਮ ਦੇ ਅੰਦਰ ਰੈਕ ਦੇ ਹੇਠਾਂ ਲੁਕਾਇਆ ਹੋਇਆ ਸੀ ਅਤੇ ਇਸ ਦੇ ਨਾਲ ਇਕ ਇਲੈਕਟ੍ਰਾਨਿਕ ਡਿਵਾਈਸ ਵੀ ਜੁੜੀ ਹੋਈ ਸੀ, ਪਰ ਤਸਕਰ ਕਸਟਮ ਵਿਭਾਗ ਦੀ ਕਰੜੀ ਨਜ਼ਰ ਤੋਂ ਬਚ ਨਹੀਂ ਸਕੇ।
ਇਹ ਵੀ ਪੜ੍ਹੋ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ 'ਚ ਬੈਠੇ ਵਿਅਕਤੀ ਦੀ ਨਸ਼ਾ ਕਰਦੇ ਵੀਡੀਓ ਵਾਇਰਲ, ਅਕਾਲ ਤਖ਼ਤ ਵਲੋਂ ਸਖ਼ਤ ਨੋਟਿਸ
ਇਸ ਤੋਂ ਪਹਿਲਾਂ ਵੀ ਅਰਬ ਦੇਸ਼ਾਂ ਤੋਂ ਆਉਣ ਵਾਲੀ ਫਲਾਈਟ ਦੇ ਅੰਦਰੋਂ 2 ਕਿਲੋ ਸੋਨਾ ਜ਼ਬਤ ਕੀਤਾ ਗਿਆ ਸੀ, ਜਿਸ ਕਾਰਨ ਇਕ ਵਾਰ ਫਿਰ ਏਅਰਪੋਰਟ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਹੋ ਗਏ ਹਨ।ਆਖ਼ਰ ਇਹ ਲਾਵਾਰਿਸ ਸੋਨਾ ਕੌਣ ਭੇਜ ਰਿਹਾ ਹੈ ਅਤੇ ਕੌਣ ਲਿਜਾਣ ਵਾਲਾ ਸੀ ਜੋ ਸੁਰੱਖਿਆ ਏਜੰਸੀਆਂ ਲਈ ਵੱਡਾ ਸਵਾਲ ਖੜ੍ਹਾ ਹੁੰਦਾ ਹੈ।
ਇਹ ਵੀ ਪੜ੍ਹੋ- 'ਈਦ' ਮੌਕੇ ਮੰਤਰੀ ਧਾਲੀਵਾਲ ਪਹੁੰਚੇ ਮਸਜਿਦ, ਮੁਸਲਿਮ ਭਾਈਚਾਰੇ ਨੂੰ ਗਲ ਲਾ ਦਿੱਤੀ ਵਧਾਈ
25900 ਪੌਂਡ ਦੀ ਵਿਦੇਸ਼ੀ ਕਰੰਸੀ ਜ਼ਬਤ
ਇਸ ਤੋਂ ਇਲਾਵਾ ਇਕ ਹੋਰ ਮਾਮਲੇ 'ਚ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੀ ਟੀਮ ਨੇ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੇ ਇਕ ਯਾਤਰੀ ਕੋਲੋਂ 25900 ਪੌਂਡ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ।ਜਾਣਕਾਰੀ ਅਨੁਸਾਰ ਉਕਤ ਯਾਤਰੀ ਨੇ ਦਿੱਲੀ ਤੋਂ ਲੰਡਨ ਜਾਣ ਦੀ ਫਲਾਈਟ ਫੜਨੀ ਸੀ।
ਇਹ ਵੀ ਪੜ੍ਹੋ- ਮੁੰਡੇ ਦੀ ਕੋਰਟ ਮੈਰਿਜ ਕਰਵਾਉਣ 'ਤੇ ਮਾਂ ਨੂੰ ਕੀਤਾ ਨਿਰਵਸਤਰ, ਵੀਡੀਓ ਬਣਾ ਕੀਤੀ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8