ਅੰਮ੍ਰਿਤਸਰ ਹਵਾਈ ਅੱਡੇ ਤੋਂ 86 ਲੱਖ ਦਾ ਸੋਨਾ ਬਰਾਮਦ, ਸ਼ਾਰਜ਼ਾਹ ਤੋਂ ਆਏ ਯਾਤਰੀ ਦੀ ਚਲਾਕੀ ਕਰੇਗੀ ਹੈਰਾਨ

Monday, Mar 13, 2023 - 03:31 PM (IST)

ਅੰਮ੍ਰਿਤਸਰ ਹਵਾਈ ਅੱਡੇ ਤੋਂ 86 ਲੱਖ ਦਾ ਸੋਨਾ ਬਰਾਮਦ, ਸ਼ਾਰਜ਼ਾਹ ਤੋਂ ਆਏ ਯਾਤਰੀ ਦੀ ਚਲਾਕੀ ਕਰੇਗੀ ਹੈਰਾਨ

ਅੰਮ੍ਰਿਤਸਰ (ਨੀਰਜ): ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ 'ਤੇ ਕਸਟਮ ਵਿਭਾਗ ਦੀ ਟੀਮ ਨੇ 86 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਸ਼ਾਰਜਾਹ ਤੋਂ ਆ ਰਹੇ 1 ਯਾਤਰੀ ਨੇ  ਸ਼ਰਾਬ ਦੀ ਬੋਤਲਾਂ 'ਚ ਸੋਨਾ ਲੁਕਾਇਆ ਹੋਇਆ ਸੀ ਅਤੇ ਕਸਟਮ ਵਿਭਾਗ ਨੂੰ ਚਕਮਾ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ।

ਇਹ ਵੀ ਪੜ੍ਹੋ- ਮਾਮੂਲੀ ਬਹਿਸਬਾਜ਼ੀ ਨੇ ਧਾਰਿਆ ਖ਼ੂਨੀ ਰੂਪ, ਨੌਜਵਾਨ ਦੇ ਸਿਰ ’ਚ ਗੋਲ਼ੀਆਂ ਮਾਰ ਕੇ ਕੀਤਾ ਕਤਲ

ਇਸ ਦੌਰਾਨ ਕਸਟਮ ਵਿਭਾਗ ਨੇ ਪੱਕੀ ਸੂਚਨਾ ਦੇ ਆਧਾਰ 'ਤੇ ਉਕਤ ਯਾਤਰੀ ਨੂੰ ਕਾਬੂ ਕਰਨ 'ਚ ਵੱਡੀ ਸਫ਼ਲਤਾ ਹਾਲਸ ਕੀਤੀ ਹੈ ਤੇ ਵਿਅਕਤੀ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਸੋਨਾ ਕਿਸ ਨੂੰ ਦਿੱਤਾ ਜਾਣਾ ਸੀ ਅਤੇ ਕਿਸ ਨੇ ਮੰਗਵਾਇਆ ਸੀ। 

ਇਹ ਵੀ ਪੜ੍ਹੋ- ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News