ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ,  24 ਅਪ੍ਰੈਲ ਤੱਕ ਦਾ ਹੈ ਸਮਾਂ

Thursday, Apr 02, 2026 - 12:00 PM (IST)

ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ,  24 ਅਪ੍ਰੈਲ ਤੱਕ ਦਾ ਹੈ ਸਮਾਂ

ਗੁਰਦਾਸਪੁਰ (ਹਰਮਨ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ’ਤੇ ਸਬਸਿਡੀ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਠਾਕੁਰ ਨੇ ਦੱਸਿਆ ਕਿ ਇੱਛੁਕ ਕਿਸਾਨ ਵਿਭਾਗ ਦੇ ਪੋਰਟਲ agrimachinerypb.com ਰਾਹੀਂ 1 ਤੋਂ 24 ਅਪ੍ਰੈਲ 2026 ਸ਼ਾਮ 5 ਵਜੇ ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ। ਡਾ. ਠਾਕੁਰ ਨੇ ਦੱਸਿਆ ਕਿ ਸਰਕਾਰ ਵੱਲੋਂ ਨਿੱਜੀ ਤੌਰ ’ਤੇ ਮਸ਼ੀਨਾਂ ਖ਼ਰੀਦਣ ਵਾਲੇ ਕਿਸਾਨਾਂ ਨੂੰ 50 ਫੀਸਦੀ ਅਤੇ ਕਿਸਾਨ ਗਰੁੱਪਾਂ ਜਾਂ ਸੋਸਾਇਟੀਆਂ ਨੂੰ 80 ਫੀਸਦੀ ਤੱਕ ਸਬਸਿਡੀ ਦਿੱਤੀ ਜਾਵੇਗੀ। ਇਸ ਸਕੀਮ ਦਾ ਲਾਭ ਜਨਰਲ ਅਤੇ ਐੱਸ. ਸੀ. ਸ਼੍ਰੇਣੀ ਦੇ ਸਾਰੇ ਕਿਸਾਨ ਲੈ ਸਕਦੇ ਹਨ। ਸਬਸਿਡੀ ਵਾਲੀਆਂ ਮਸ਼ੀਨਾਂ ’ਚ ਸੁਪਰ ਐੱਸ. ਐੱਮ. ਐੱਸ., ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਜ਼ੀਰੋ ਟਿੱਲ ਡ੍ਰਿੱਲ, ਬੇਲਰ, ਰੇਕ ਅਤੇ ਮਲਚਰ ਸਮੇਤ ਕਈ ਆਧੁਨਿਕ ਸੰਦ ਸ਼ਾਮਲ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ ’ਤੇ ਗ੍ਰੇਨੇਡ ਹਮਲੇ ਦੀ ਵੀਡੀਓ ਆਈ ਸਾਹਮਣੇ; ਪਹਿਲਾਂ ਦਿਖਿਆ ਹੱਥ ’ਚ ਗ੍ਰੇਨੇਡ, ਫਿਰ ਹੋਇਆ ਧਮਾਕਾ

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਵੀ ਕਰੋੜਾਂ ਰੁਪਏ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ, ਜਿਸ ਸਦਕਾ ਕਿਸਾਨਾਂ ’ਚ ਜਾਗਰੂਕਤਾ ਆਈ ਹੈ ਅਤੇ ਉਨ੍ਹਾਂ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ’ਚ ਹੀ ਸੰਭਾਲਣਾ ਸ਼ੁਰੂ ਕਰ ਦਿੱਤਾ ਹੈ। ਕਈ ਕਿਸਾਨ ਤਾਂ ਪਰਾਲੀ ਦੀਆਂ ਗੱਠਾਂ ਬਣਾ ਕੇ ਵੇਚ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਆਮਦਨ ’ਚ ਵੀ ਵਾਧਾ ਹੋ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਪਰਾਲੀ ਨੂੰ ਖੇਤ ’ਚ ਵਾਹੁਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਖਾਦਾਂ ’ਤੇ ਹੋਣ ਵਾਲਾ ਖ਼ਰਚਾ ਘਟਦਾ ਹੈ। ਇਸ ਨਾਲ ਨਾ ਸਿਰਫ਼ ਵਾਤਾਵਰਣ ਪ੍ਰਦੂਸ਼ਣ ਤੋਂ ਬਚਦਾ ਹੈ, ਸਗੋਂ ਮਿੱਟੀ ’ਚ ਮੌਜੂਦ ਲਾਹੇਵੰਦ ਜੀਵ-ਜੰਤੂ ਵੀ ਸੁਰੱਖਿਅਤ ਰਹਿੰਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ ਲਈ ਸਮੇਂ ਸਿਰ ਅਪਲਾਈ ਕਰਨ।

ਇਹ ਵੀ ਪੜ੍ਹੋ- ਪੰਜਾਬ 'ਚ 3 ਤੇ 4 ਅਪ੍ਰੈਲ ਨੂੰ ਸਕਦੀ ਵੱਡੀ ਆਫ਼ਤ, ਮੌਸਮ ਵਿਭਾਗ ਨੇ ਦਿੱਤੇ ਸੰਕੇਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News