ਪੰਜਾਬੀ ਨੌਜਵਾਨਾਂ ਲਈ ਸੁਨਹਿਰਾ ਮੌਕਾ, ਅਗਨੀਵੀਰ ਭਰਤੀ ਰੈਲੀ ਲਈ ਤਾਰੀਕ ਦਾ ਐਲਾਨ
Thursday, Sep 25, 2025 - 12:26 PM (IST)

ਗੁਰਦਾਸਪੁਰ (ਵਿਨੋਦ, ਹਰਮਨ)-ਭਾਰਤੀ ਫ਼ੌਜ ਦੇ ਭਰਤੀ ਬੋਰਡ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਮਿਤੀ 12 ਨਵੰਬਰ ਤੋਂ 22 ਨਵੰਬਰ 2025 ਤੱਕ ਅਗਨੀਵੀਰ ਭਰਤੀ ਰੈਲੀ ਕਰਵਾਈ ਜਾ ਰਹੀ ਹੈ। ਇਸ ਭਰਤੀ ਰੈਲੀ ’ਚ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਕਲਰਕ/ਸਟੋਰ ਕੀਪਰ ਅਤੇ ਅਗਨੀਵੀਰ ਟਰੇਡਸਮੈਨ (10ਵੀਂ ਅਤੇ 8ਵੀਂ) ਭਰਤੀ ਕੀਤੇ ਜਾਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਵਧ ਰਹੇ ਪਰਾਲੀ ਸਾੜਨ ਦੇ ਮਾਮਲੇ, ਹੁਣ ਤੱਕ ਅੰਮ੍ਰਿਤਸਰ 'ਚ ਸਭ ਤੋਂ ਵੱਧ ਮਾਮਲੇ ਦਰਜ
ਇਸ ਭਰਤੀ ਰੈਲੀ ਨੂੰ ਸਫ਼ਲ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਰਨਲ ਚੇਤਨ ਪਾਂਡੇ, ਡਾਇਰੈਕਟਰ ਭਰਤੀ ਬੋਰਡ ਅੰਮ੍ਰਿਤਸਰ, ਸਹਾਇਕ ਕਮਿਸ਼ਨਰ ਜਨਰਲ ਆਦਿੱਤਯ ਗੁਪਤਾ, ਐੱਸ.ਡੀ.ਐੱਮ. ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਸਹਾਇਕ ਕਮਿਸ਼ਨਰ ਰੁਪਿੰਦਰਪਾਲ ਸਿੰਘ, ਆਰ. ਟੀ. ਓ. ਨਵਜੋਤ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਇਸ ਦੌਰਾਨ ਕਰਨਲ ਚੇਤਨ ਪਾਂਡੇ, ਡਾਇਰੈਕਟਰ ਭਰਤੀ ਬੋਰਡ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਗੁਰਦਾਸਪੁਰ ਦੀ ਭਰਤੀ ਰੈਲੀ ’ਚ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਉਮੀਦਵਾਰ, ਜੋ ਕਿ ਭਰਤੀ ਪ੍ਰੀਕ੍ਰਿਆ ਦੇ ਪਹਿਲੇ ਪੜਾਅ ’ਚ ਸਫਲ ਹੋਏ ਹਨ, ਉਨ੍ਹਾਂ ਦਾ ਫਿਜ਼ੀਕਲ ਫਿਟਨੈੱਸ, ਮੈਡੀਕਲ ਫਿਟਨੈੱਸ ਦੇ ਨਾਲ-ਨਾਲ ਡਾਕੂਮੈਂਟੇਸ਼ਨ ਦੀ ਸਕਰੀਨਿੰਗ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਭਰਤੀ ਰੈਲੀ ਨੂੰ ਸਫ਼ਲ ਬਣਾਉਣ ਲਈ ਆਪਣੇ ਜ਼ਿੰਮੇ ਆਏ ਕੰਮਾਂ ਨੂੰ ਸਮਾਂ ਰਹਿੰਦੇ ਮੁਕੰਮਲ ਕਰ ਲੈਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਭਰਤੀ ਰੈਲੀ ’ਚ ਭਾਰਤੀ ਫ਼ੌਜ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਇਸ ਭਰਤੀ ਰੈਲੀ ਵਿੱਚ ਵੱਧ ਤੋਂ ਵੱਧ ਨੌਜਵਾਨ ਪਹੁੰਚ ਕੇ ਭਰਤੀ ਹੋਣ ਅਤੇ ਆਪਣੇ ਦੇਸ਼ ਦੀ ਸੇਵਾ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8