ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ, ਆਸਟ੍ਰੇਲੀਆ ਸਰਕਾਰ ਨੇ ਬਦਲੇ ਨਿਯਮ

Tuesday, Aug 07, 2018 - 11:57 AM (IST)

ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ, ਆਸਟ੍ਰੇਲੀਆ ਸਰਕਾਰ ਨੇ ਬਦਲੇ ਨਿਯਮ

ਜਲੰਧਰ (ਸੁਧੀਰ) — ਕੈਨੇਡਾ ਸਰਕਾਰ ਵੱਲੋਂ ਸਟੂਡੈਂਟ ਵੀਜ਼ਾ ਦੇ ਨਿਯਮਾਂ 'ਚ ਸਖ਼ਤੀ ਕਰਨ ਤੋਂ ਬਾਅਦ ਆਸਟ੍ਰੇਲੀਆਈ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਰਾਹਤ ਦੇਣੀ ਸ਼ੁਰੂ ਕਰ ਦਿੱਤੀ ਹੈ, ਜਿੱਥੇ ਇਕ ਪਾਸੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ ਲੈਣ 'ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਦੂਜੇ ਪਾਸੇ ਆਸਟ੍ਰੇਲੀਆਈ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਰਾਹਤ ਦਿੱਤੀ ਹੈ।

ਵੀਜ਼ਾ ਮਾਹਿਰ ਵਿਨੈ ਹੈਰੀ ਨੇ ਆਖਿਆ ਕਿ ਕੈਨੇਡਾ ਸਰਕਾਰ ਨੇ ਵੀਜ਼ਾ ਨਿਯਮ ਸਖ਼ਤ ਕਰਦੇ ਹੋਏ ਪੜ੍ਹਾਈ ਦੇ ਤੌਰ 'ਤੇ ਜਾਣ ਵਾਲੇ ਹਰ ਵਿਦਿਆਰਥੀ ਲਈ ਆਈਲੈੱਟਸ ਟੈਸਟ ਦੇ ਚਾਰੋਂ ਮਾਡਿਊਲਾਂ 'ਚੋਂ 6-6 ਬੈਂਡ ਲੈਣੇ ਲਾਜ਼ਮੀ ਹਨ। ਇਸ ਦੇ ਨਾਲ ਹੀ ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਸਾਲ ਕੈਨੇਡਾ ਸਰਕਾਰ ਨੇ ਕਰੀਬ 1,24,000 ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਹੁਣ ਕੈਨੇਡਾ 'ਚ ਹਾਲਾਤ ਅਜਿਹੇ ਹੋ ਗਏ ਹਨ ਕਿ ਉਥੇ ਬੇਰੁਜ਼ਗਾਰੀ ਵੀ ਜ਼ੋਰਾਂ 'ਤੇ ਚੱਲ ਰਹੀ ਹੈ, ਜਿਸ ਕਾਰਨ ਵਿਦਿਆਰਥੀਆਂ ਨੂੰ ਕੰਮ ਵੀ ਨਹੀਂ ਮਿਲ ਰਿਹਾ। ਕੈਨੇਡਾ ਸਰਕਾਰ ਨੇ ਨਵੇਂ ਨਿਯਮਾਂ ਤਹਿਤ ਵਿਦਿਆਰਥੀਆਂ ਤੋਂ 1 ਸਾਲ ਦੀ ਫੀਸ ਅਤੇ ਜੀ. ਆਈ. ਸੀ. ਦੇ ਤਹਿਤ 10 ਹਜ਼ਾਰ ਡਾਲਰ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਖਰਚਾ ਵੀ ਵਿਦਿਆਰਥੀਆਂ ਲਈ ਐਡਵਾਂਸ ਦੇਣਾ ਜ਼ਰੂਰੀ ਕਰ ਦਿੱਤਾ ਹੈ। ਕਿਉਂਕਿ ਸਰਕਾਰ ਨੂੰ ਪਤਾ ਹੈ ਕਿ ਉਥੇ ਪੱੜ੍ਹਣ ਦੇ ਤੌਰ 'ਤੇ ਗਿਆ ਵਿਦਿਆਰਥੀ ਕੰਮ ਕਰਕੇ ਆਪਣੀ 1 ਸਾਲ ਦੀ ਫੀਸ ਨਹੀਂ ਕੱਢ ਸਕਦਾ।

ਵਿਨੈ ਹੈਰੀ ਨੇ ਦੱਸਿਆ ਕਿ ਆਸਟ੍ਰੇਲੀਆਈ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੈਨੇਡਾ ਦਾ ਵੀਜ਼ਾ ਅਪਲਾਈ ਕਰਨ 'ਤੇ ਵਿਦਿਆਰਥੀਆਂ ਨੂੰ ਕਰੀਬ 4 ਮਹੀਨਿਆਂ ਤੱਕ ਇੰਤਜ਼ਾਰ ਕਰਨਾ ਪੈਂਦਾ ਹੈ, ਜਦਕਿ ਆਸਟ੍ਰੇਲੀਆ ਦਾ ਵੀਜ਼ਾ ਸਿਰਫ 4 ਦਿਨ 'ਚ ਆ ਰਿਹਾ ਹੈ, ਜਿਸ ਕਾਰਨ ਵਿਦਿਆਰਥੀਆਂ ਦਾ ਸਮਾਂ ਵੀ ਬਰਬਾਦ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ 'ਚ ਪੜ੍ਹਾਈ ਕਰਨ ਦੇ ਨਾਲ-ਨਾਲ ਵਿਦਿਆਰਥੀ ਕੰਮ ਕਰਕੇ 1 ਘੰਟੇ ਅੰਦਰ 20 ਤੋਂ 22 ਡਾਲਰ ਡਾਲਰ ਆਸਾਨੀ ਨਾਲ ਕਮਾ ਸਕਦੇ ਹਨ, ਜਦਕਿ ਕੈਨੇਡਾ 'ਚ ਬੇਰੁਜ਼ਗਾਰੀ ਦੇ ਚੱਲਦੇ ਵਿਦਿਆਰਥੀਆਂ ਨੂੰ ਸਿਰਫ 8 ਤੋਂ 10 ਡਾਲਰ ਹੀ ਮਿਲਦੇ ਹਨ।

ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਵੀਜ਼ਾ ਅਪਲਾਈ ਕਰਨ ਲਈ ਕੋਈ ਫੰਡ ਸ਼ੋਅ ਨਹੀਂ ਕਰਨੇ ਪੈਂਦੇ ਅਤੇ ਵਿਦਿਆਰਥੀਆਂ ਨੂੰ ਡਿਪਲੋਮਾ ਕੋਰਸ ਲਈ ਸਿਰਫ 5.5 ਬੈਂਡ ਤੇ ਡਿਗਰੀ ਕੋਰਸ ਲਈ ਓਵਰਆਲ 6 ਬੈਂਡ ਆਈਲੈੱਟਸ 'ਚੋਂ ਲੈਣੇ ਲਾਜ਼ਮੀ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਸਾਰੇ ਪੈਸੇ ਵੀਜ਼ਾ ਲੱਗਣ ਤੋਂ ਬਾਅਦ ਅਤੇ ਅੰਬੈਸੀ ਫੀਸ ਤੱਕ ਖੁਦ ਜਮ੍ਹਾ ਕਰਾਉਂਦੀ ਹੈ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜ਼ਿੰਦਗੀ ਦੀ ਸਭ ਤੋਂ ਵੱਡੀ ਚੀਜ਼ ਸਮਾਂ ਹੁੰਦਾ ਹੈ, ਉਸ ਨੂੰ ਬਰਬਾਦ ਨਾ ਕਰੋ। ਹੋਰ ਜਾਣਕਾਰੀ ਲੈਣ ਲਈ ਉਨ੍ਹਾਂ ਦੇ ਦਫਤਰ 'ਚ ਆ ਕੇ ਵੀਜ਼ਾ ਨਿਯਮਾਂ ਸੰਬੰਧੀ ਜਾਣਕਾਰੀ ਲਈ ਜਾ ਸਕਦੀ ਹੈ।


Related News