ਅਹਿਮ ਖ਼ਬਰ : ਪੰਜਾਬ ਦੇ ਵੱਡੇ ਸ਼ਹਿਰਾਂ ਵਿਚ ਪ੍ਰਮੁੱਖ ਜਾਇਦਾਦਾਂ ਖਰੀਦਣ ਦਾ ਸੁਨਹਿਰੀ ਮੌਕਾ

Friday, Oct 07, 2022 - 06:40 PM (IST)

ਚੰਡੀਗੜ੍ਹ : ਜਲੰਧਰ ਵਿਕਾਸ ਅਥਾਰਟੀ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ ਸੂਬੇ ਦੇ ਸ਼ਹਿਰਾਂ ਅੰਮ੍ਰਿਤਸਰ, ਗੁਰਦਾਸਪੁਰ, ਬਟਾਲਾ, ਜਲੰਧਰ, ਫਗਵਾੜਾ, ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿਚ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ 13 ਐੱਸ. ਸੀ. ਓਜ਼., 99 ਰਿਹਾਇਸ਼ੀ ਪਲਾਟ, ਗੁਰਦਾਸਪੁਰ ਵਿਚ 3.58 ਕਰੋੜ ਰੁਪਏ ਦੀ ਕੀਮਤ ਵਾਲੀ ਇਕ ਸਕੂਲ ਸਾਈਟ ਅਤੇ ਬਟਾਲਾ ਵਿਚ 5.25 ਕਰੋੜ ਰੁਪਏ ਦੀ ਕੀਮਤ ਵਾਲੀ ਇਕ ਹੋਰ ਸਕੂਲ ਸਾਈਟ, ਗੁਰਦਾਸਪੁਰ ਵਿਚ 6.10 ਕਰੋੜ ਰੁਪਏ ਦੀ ਕੀਮਤ ਵਾਲੀ ਇਕ ਬਹੁ-ਮੰਤਵੀ ਸਾਈਟ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ 20 ਅਕਤੂਬਰ, 2022 ਤੋਂ 31 ਅਕਤੂਬਰ, 2022 ਤੱਕ ਹੋਵੇਗੀ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ

ਜਲੰਧਰ ਵਿਕਾਸ ਅਥਾਰਟੀ ਵੱਲੋਂ 105 ਵਪਾਰਕ ਸਾਈਟਾਂ ਦੀ ਈ-ਨਿਲਾਮੀ ਕਰਵਾਈ ਜਾ ਰਹੀ ਹੈ, ਜਿਨ੍ਹਾਂ ਵਿਚ ਐੱਸ .ਸੀ. ਓ., ਐੱਸ. ਸੀ. ਐੱਸ., ਐੱਸ.ਸੀ.ਐਫ., ਕਨਵੀਨੀਐਂਟ ਬੂਥ, ਕਨਵੀਨੀਐਂਟ ਦੁਕਾਨਾਂ ਸ਼ਾਮਲ ਹਨ। 41 ਰਿਹਾਇਸ਼ੀ ਪਲਾਟ ਵੀ ਨਿਲਾਮੀ ਲਈ ਉਪਲੱਬਧ ਹਨ। ਇਨ੍ਹਾਂ ਤੋਂ ਇਲਾਵਾ ਸੁਲਤਾਨਪੁਰ ਲੋਧੀ ਵਿਚ 2.20 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਸਕੂਲ ਸਾਈਟ ਅਤੇ ਜਲੰਧਰ ਵਿਚ 6.36 ਕਰੋੜ ਰੁਪਏ, 11.73 ਕਰੋੜ ਰੁਪਏ ਅਤੇ 26.89 ਕਰੋੜ ਰੁਪਏ ਦੀ ਕੀਮਤ ਵਾਲੀਆਂ ਤਿੰਨ ਚੰਕ ਸਾਈਟਾਂ ਬੋਲੀ ਲਈ ਉਪਲੱਬਧ ਹਨ। ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ 17 ਅਕਤੂਬਰ, 2022 ਤੱਕ ਹੋਵੇਗੀ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਂਦਰ ਸਰਕਾਰ ਦੀ ਵੱਡੀ ਕਾਰਵਾਈ

ਬੁਲਾਰੇ ਨੇ ਕਿਹਾ ਕਿ ਜਾਇਦਾਦਾਂ ਦੀ ਰਾਖਵੀਂ ਕੀਮਤ, ਆਲਾ-ਦੁਆਲਾ, ਸਥਾਨ ਸਬੰਧੀ ਯੋਜਨਾਵਾਂ, ਭੁਗਤਾਨ ਅਤੇ ਹੋਰ ਨਿਯਮ ਤੇ ਸ਼ਰਤਾਂ ਸਮੇਤ ਹੋਰ ਵੇਰਵੇ ਪੋਰਟਲ www.puda.e-auctions.in ’ਤੇ ਉਪਲੱਬਧ ਹਨ। ਨਿਲਾਮੀ ਵਾਲੀਆਂ ਜਾਇਦਾਦਾਂ ਦਾ ਕਬਜ਼ਾ ਅਲਾਟਮੈਂਟ ਪੱਤਰ ਜਾਰੀ ਹੋਣ ਤੋਂ 90 ਦਿਨਾਂ ਦੇ ਅੰਦਰ ਸਫ਼ਲ ਬੋਲੀਕਾਰਾਂ ਨੂੰ ਸੌਂਪ ਦਿੱਤਾ ਜਾਵੇਗਾ। ਸਾਈਟਾਂ ਦਾ ਕਬਜ਼ਾ ਜਲਦ ਸੌਂਪਣ ਨਾਲ ਅਲਾਟੀਆਂ ਨੂੰ ਜਲਦ ਉਸਾਰੀ ਸ਼ੁਰੂ ਕਰਨ ਅਤੇ ਬਾਅਦ ਵਿਚ ਸਾਈਟ (ਰਿਹਾਇਸ਼ੀ ਜਾਂ ਵਪਾਰਕ) ਦੀ ਢੁਕਵੀਂ ਵਰਤੋਂ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਅੱਗੇ ਦੱਸਿਆ ਕਿ ਈ-ਨਿਲਾਮੀ ਵਿਚ ਹਿੱਸਾ ਲੈਣ ਲਈ ਚਾਹਵਾਨ ਬੋਲੀਕਾਰਾਂ ਨੂੰ ਨਿਲਾਮੀ ਪੋਰਟਲ 'ਤੇ ਸਾਈਨਅੱਪ ਕਰਕੇ ਉਪਭੋਗਤਾ ਆਈ.ਡੀ. ਅਤੇ ਪਾਸਵਰਡ ਪ੍ਰਾਪਤ ਕਰਨਾ ਹੋਵੇਗਾ। ਇਸ ਉਪਰੰਤ ਬੋਲੀਕਾਰਾਂ ਨੂੰ ਨੈੱਟ ਬੈਂਕਿੰਗ/ਡੈਬਿਟ ਕਾਰਡ/ਕ੍ਰੈਡਿਟ ਕਾਰਡ/ ਆਰ.ਟੀ.ਜੀ.ਐੱਸ./ਐੱਨ.ਈ.ਐੱਫ.ਟੀ. ਰਾਹੀਂ ਰਿਫੰਡੇਬਲ/ਅਡਜੱਸਟੇਬਲ ਯੋਗਤਾ ਫੀਸ ਜਮ੍ਹਾਂ ਕਰਵਾਉਣੀ ਪਵੇਗੀ।

ਇਹ ਵੀ ਪੜ੍ਹੋ : ਤਰਨਤਾਰਨ ’ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਵਿਆਹ ਤੋਂ ਚਾਰ ਦਿਨ ਪਹਿਲਾਂ ਭਰਾ ਨੇ ਕੀਤਾ ਭੈਣ ਦਾ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News