ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਬਾਦਲ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
Thursday, Jun 23, 2022 - 11:22 AM (IST)

ਅੰਮ੍ਰਿਤਸਰ (ਸਰਬਜੀਤ, ਸਾਗਰ) - ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਥੇ ਉਨ੍ਹਾਂ ਨੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਅਤੇ ਗੁਰਬਾਣੀ ਕੀਰਤਨ ਸਰਵਣ ਕਰ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਸਿਮਰਤ ਬਾਦਲ ਨੇ ਕਿਹਾ ਕਿ ਅੱਜ ਸੰਗਰੂਰ ਹਲਕੇ ’ਚ ਚੋਣ ਹੋਣ ਜਾ ਰਹੀ ਹੈ। ਇਸ ਸਬੰਧ ’ਚ ਉਨ੍ਹਾਂ ਨੇ ਵਾਹਿਗੁਰੂ ਦੇ ਚਰਨਾਂ ’ਚ ਅਰਦਾਸ ਕੀਤੀ ਹੈ ਕਿ ਬੀਬੀ ਕਮਲਦੀਪ ਕੌਰ ਦੀ ਜਿੱਤ ਹੋਵੇ।
ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ
ਇਸ ਮੌਕੇ ਹਰਸਿਮਰਤ ਨੇ ਸੰਗਰੂਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੀਬੀ ਕਮਲਦੀਪ ਕੌਰ ਦਾ ਸਾਥ ਦੇਣ। ਇਸ ਸੂਬੇ ਨੇ ਹਮੇਸ਼ਾ ਹੀ ਸ਼ਹੀਦਾਂ ਦਾ ਸਤਿਕਾਰ ਕੀਤਾ ਹੈ। ਸਾਡੀ ਸ਼ਾਨ ਸਾਡੇ ਸ਼ਹੀਦ ਹਨ। ਬੀਬੀ ਬਾਦਲ ਨੇ ਕਿਹਾ ਕਿ ਬਹੁਤ ਸਾਰੇ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲੈਣ ਦੇ ਬਾਵਜੂਦ ਜੇਲ੍ਹ ਦੀਆਂ ਕਾਲ ਕੋਠੜੀਆਂ ’ਚ ਸੜ ਰਹੇ ਹਨ। ਬੀਬੀ ਕਮਲਜੀਤ ਕੌਰ ਰਾਜੋਆਣਾ ਉਨ੍ਹਾਂ ਸਿੰਘਾਂ ਦੀ ਲੜਾਈ ਲੜ ਰਹੇ ਹਨ, ਜੋ ਜੇਲ੍ਹਾਂ ਵਿੱਚ ਨਰਕ ਭਰੀ ਜ਼ਿੰਦਗੀ ਜੀਅ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ: ਅਕਾਲੀ ਦਲ ਦੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਤੋਂ ਗੈਂਗਸਟਰਾਂ ਨੇ ਮੰਗੀ ਲੱਖਾਂ ਦੀ ਫਿਰੌਤੀ
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਆਪਣੇ ਸੁਫ਼ਨੇ ਤਿਆਗ ਕੇ ਸਿੱਖ ਕੌਮ ਵਾਸਤੇ ਲੜਾਈ ਲੜੀ ਹੈ। ਬੀਬੀ ਕਮਲਦੀਪ ਕੌਰ ਰਾਜੋਆਣਾ ਸਿਰਫ਼ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਚੋਣ ਮੈਦਾਨ ’ਚ ਉਤਰੇ ਹਨ। ਬੀਬੀ ਬਾਦਲ ਨੇ ਅੱਗੇ ਕਿਹਾ ਕਿ ਦਿੱਲੀ ਨੇ ਕਦੇ ਪੰਜਾਬ ਅਤੇ ਪੰਜਾਬੀਆਂ ਦਾ ਭਲਾ ਨਹੀਂ ਕੀਤਾ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਸਾਬਕਾ ਉੱਪ ਮੁੱਖ ਮੰਤਰੀ OP ਸੋਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ (ਵੀਡੀਓ)
ਉਨ੍ਹਾਂ ਕਿਹਾ ਕਿ ਅੱਜ ਸੰਗਰੂਰ ਵਾਸੀਆਂ ਨੇ ਫ਼ੈਸਲਾ ਕਰਨਾ ਹੈ ਕਿ ਉਨ੍ਹਾਂ ਨੇ ਇਨਸਾਫ ਦੇ ਨਾਲ ਖੜ੍ਹਨਾ ਹੈ ਜਾਂ ਜਿਨ੍ਹਾਂ ਨੇ ਬੇਇਨਸਾਫੀ ਕੀਤੀ, ਉਨ੍ਹਾਂ ਨਾਲ ਖੜਨਾ ਹੈ। ਇਸ ਮੌਕੇ ਜਦੋਂ ਪੱਤਰਕਾਰਾਂ ਵੱਲੋਂ ਪੰਜਾਬ ਦੇ ਹੋਰ ਕਈ ਅਹਿਮ ਭਖਦੇ ਮੁੱਦਿਆਂ ’ਤੇ ਹਰਸਿਮਰਤ ਬਾਦਲ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਬਗੈਰ ਚਲੀ ਗਈ।
ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ