ਪ੍ਰਧਾਨ ਮੰਤਰੀ ਮੋਦੀ ਦੇ ਸ੍ਰੀ ਹਰਿਮੰਦਰ ਸਾਹਿਬ ''ਚ ਟੋਪੀ ਪਾ ਕੇ ਜਾਣ ''ਤੇ ਐੱਸ. ਜੀ. ਪੀ. ਸੀ. ਪ੍ਰਧਾਨ ਦਾ ਵੱਡਾ ਬਿਆਨ (ਵੀਡੀਓ)

12/05/2016 7:02:57 PM

ਪਟਿਆਲਾ : ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਟੋਪੀ ਪਾਈ ਹੋਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਸੰਬੰਧੀ ਜਦੋਂ ਪਟਿਆਲਾ ਪਹੁੰਚੇ ਐੱਸ. ਜੀ. ਪੀ. ਪੀ. ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਉਨ੍ਹਾਂ ਨੂੰ ਮੀਡੀਆ ਤੋਂ ਪਤਾ ਲੱਗਾ ਹੈ ਜਿਸ ਦੀ ਪੜਤਾਲ ਕਰਵਾਈ ਜਾਵੇਗੀ।
ਦੱਸ ਦਈਏ ਕਿ ਗੁਰੂ ਘਰ ''ਚ ਟੋਪੀ ਪਾ ਕੇ ਜਾਣ ''ਤੇ ਪਾਬੰਦੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੋਪੀ ਪਹਿਨੀ ਹੋਣ ਦੇ ਬਾਵਜੂਦ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਕਰਮਚਾਰੀਆਂ ਵਲੋਂ ਸਨਮਾਨਤ ਕੀਤੇ ਜਾਣ ਨਾਲ ਸੋਸ਼ਲ ਮੀਡੀਆ ''ਤੇ ਕਾਫੀ ਸਵਾਲ ਖੜ੍ਹੇ ਹੋ ਰਹੇ ਹਨ।

Gurminder Singh

This news is Content Editor Gurminder Singh