ਸ੍ਰੀ ਹਰਿਮੰਦਰ ਸਾਹਿਬ ''ਤੇ ਹਮਲੇ ਦੀ ਕੋਸ਼ਿਸ਼ ਸਬੰਧੀ ਦੋਸ਼ਾਂ ''ਤੇ ਪਾਕਿਸਤਾਨ ਦਾ ਤਾਜ਼ਾ ਬਿਆਨ
Wednesday, May 21, 2025 - 09:34 AM (IST)

ਇਸਲਾਮਾਬਾਦ: ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਨੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਭਾਰਤੀ ਫੌਜ ਦੁਆਰਾ ਇਸ ਸਬੰਧੀ ਖੁਲਾਸਾ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ਵੱਲੋਂ ਵਾਰ-ਵਾਰ ਸਪੱਸ਼ਟੀਕਰਨ ਦਿੱਤੇ ਜਾ ਰਹੇ ਹਨ। ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਲ ਹੀ ਵਿੱਚ ਹੋਏ ਫੌਜੀ ਟਕਰਾਅ ਦੌਰਾਨ ਭਾਰਤੀ ਫੌਜ ਦੇ ਇੱਕ ਸੀਨੀਅਰ ਅਧਿਕਾਰੀ ਨੇ ਖੁਲਾਸਾ ਕੀਤਾ ਹੈ ਕਿ ਪਾਕਿਸਤਾਨ ਨੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਡਰੋਨ ਅਤੇ ਮਿਜ਼ਾਈਲ ਹਮਲਿਆਂ ਨਾਲ ਨਿਸ਼ਾਨਾ ਬਣਾਇਆ ਸੀ। ਜਿਸ ਨੂੰ ਭਾਰਤੀ ਹਵਾਈ ਰੱਖਿਆ ਪ੍ਰਣਾਲੀ ਅਤੇ ਹੋਰ ਰੱਖਿਆ ਪ੍ਰਣਾਲੀਆਂ ਨੇ ਨਾਕਾਮ ਕਰ ਦਿੱਤਾ।
ਹਰਿਮੰਦਰ ਸਾਹਿਬ 'ਤੇ ਹਮਲੇ ਦੇ ਦੋਸ਼ਾਂ 'ਤੇ ਪਾਕਿਸਤਾਨ ਦੀ ਪ੍ਰਤੀਕਿਰਿਆ
ਇਸ ਸਭ ਘਟਨਾਕ੍ਰਮ 'ਤੇ ਪਾਕਿਸਤਾਨ ਵਿਦੇਸ਼ ਦਫ਼ਤਰ ਦੇ ਬੁਲਾਰੇ ਨੇ ਭਾਰਤੀ ਫੌਜੀ ਅਧਿਕਾਰੀ ਦੇ ਇਨ੍ਹਾਂ ਦਾਅਵਿਆਂ ਨੂੰ "ਪੂਰੀ ਤਰ੍ਹਾਂ ਬੇਬੁਨਿਆਦ ਅਤੇ ਝੂਠਾ" ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਾਰੇ ਧਾਰਮਿਕ ਸਥਾਨਾਂ ਦਾ ਪੂਰਾ ਸਤਿਕਾਰ ਕਰਦਾ ਹੈ ਅਤੇ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਸਥਾਨ ਨੂੰ ਨਿਸ਼ਾਨਾ ਬਣਾਉਣ ਦੀ ਕਲਪਨਾ ਵੀ ਨਹੀਂ ਕਰ ਸਕਦਾ। ਇਸ ਦੇ ਉਲਟ ਉਸਨੇ ਉਲਟਾ ਦੋਸ਼ ਲਗਾਇਆ ਕਿ ਭਾਰਤ ਨੇ ਪਾਕਿਸਤਾਨ ਵਿੱਚ ਕਈ ਧਾਰਮਿਕ ਸਥਾਨਾਂ 'ਤੇ ਹਮਲੇ ਕੀਤੇ ਹਨ, ਜਿਸ ਦੇ ਨਤੀਜੇ ਵਜੋਂ ਬਹੁਤ ਸਾਰੇ ਲੋਕ ਮਾਰੇ ਗਏ ਹਨ।
ਪੜ੍ਹੋ ਇਹ ਅਹਿਮ ਖ਼ਬਰ-ਆਪ੍ਰੇਸ਼ਨ ਸਿੰਦੂਰ ਅਜੇ ਖਤਮ ਨਹੀਂ ਹੋਇਆ... ਪੁਰਤਗਾਲ 'ਚ ਭਾਰਤੀ ਮਿਸ਼ਨ ਨੇ ਪਾਕਿ ਦੰਗਾਕਾਰੀਆਂ ਨੂੰ ਸਿਖਾਇਆ ਸਬਕ
ਪਾਕਿਸਤਾਨ ਦਾ ਬਿਆਨ
ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਇੱਕ ਮੀਡੀਆ ਬ੍ਰੀਫਿੰਗ ਦੌਰਾ 15 ਇਨਫੈਂਟਰੀ ਡਿਵੀਜ਼ਨ ਦੇ ਜਨਰਲ ਅਫਸਰ ਕਮਾਂਡਿੰਗ ਮੇਜਰ ਜਨਰਲ ਕਾਰਤਿਕ ਸੀ ਸ਼ੇਸ਼ਾਦਰੀ ਨੇ ਕਿਹਾ ਕਿ ਹਾਲ ਹੀ ਵਿੱਚ ਹੋਏ ਹਮਲਿਆਂ ਵਿੱਚ ਗੋਲਡਨ ਟੈਂਪਲ ਨੂੰ ਸਿੱਧਾ ਨਿਸ਼ਾਨਾ ਬਣਾਇਆ ਗਿਆ। ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਪਾਕਿਸਤਾਨ 'ਤੇ ਹਰਿਮੰਦਰ ਸਾਹਿਬ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਜਾਣਬੁੱਝ ਕੇ ਭਾਰਤ ਵਿੱਚ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ, ਜਿਸ ਵਿੱਚ ਪੁਣਛ ਜ਼ਿਲ੍ਹੇ ਵਿੱਚ ਇੱਕ ਗੁਰਦੁਆਰਾ ਅਤੇ ਇੱਕ ਕਾਨਵੈਂਟ ਸਕੂਲ ਸ਼ਾਮਲ ਹਨ, ਜਿਸ ਦੇ ਨਤੀਜੇ ਵਜੋਂ ਕਈ ਨਾਗਰਿਕ ਮਾਰੇ ਗਏ ਹਨ। ਉਨ੍ਹਾਂ ਪਾਕਿਸਤਾਨ 'ਤੇ ਟਕਰਾਅ ਨੂੰ ਫਿਰਕੂ ਰੰਗ ਦੇਣ ਅਤੇ ਗਲਤ ਜਾਣਕਾਰੀ ਫੈਲਾਉਣ ਦਾ ਵੀ ਦੋਸ਼ ਲਗਾਇਆ।
ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਹੁਣ ਆਪਣੀ ਚੁੱਪੀ ਤੋੜਦੇ ਹੋਏ ਕਿਹਾ ਹੈ ਕਿ "ਪਾਕਿਸਤਾਨ ਕਈ ਪ੍ਰਮੁੱਖ ਸਿੱਖ ਧਾਰਮਿਕ ਸਥਾਨਾਂ ਦਾ ਮਾਣਮੱਤਾ ਰਖਵਾਲਾ ਹੈ ਅਤੇ ਹਰ ਸਾਲ ਹਜ਼ਾਰਾਂ ਸਿੱਖ ਸ਼ਰਧਾਲੂਆਂ ਦਾ ਸਵਾਗਤ ਕਰਦਾ ਹੈ, ਜਿਨ੍ਹਾਂ ਵਿੱਚ ਵੀਜ਼ਾ-ਮੁਕਤ ਕਰਤਾਰਪੁਰ ਲਾਂਘੇ ਰਾਹੀਂ ਆਉਣ ਵਾਲੇ ਵੀ ਸ਼ਾਮਲ ਹਨ।" ਬੁਲਾਰੇ ਨੇ ਅੱਗੇ ਕਿਹਾ,“ਇਸ ਪਿਛੋਕੜ ਵਿੱਚ ਗੋਲਡਨ ਟੈਂਪਲ ਨੂੰ ਨਿਸ਼ਾਨਾ ਬਣਾਉਣ ਦੀ ਪਾਕਿਸਤਾਨ ਦੀ ਕੋਸ਼ਿਸ਼ ਬਾਰੇ ਕੋਈ ਵੀ ਦਾਅਵਾ ਬਿਲਕੁਲ ਬੇਬੁਨਿਆਦ ਅਤੇ ਗਲਤ ਹੈ।”
ਤੁਹਾਨੂੰ ਦੱਸ ਦੇਈਏ ਕਿ ਭਾਰਤ ਨੇ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲਿਆਂ ਵਿਰੁੱਧ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ ਸੀ, ਜਿਸ ਤੋਂ ਬਾਅਦ ਪਾਕਿਸਤਾਨ ਨੇ ਅੱਤਵਾਦੀਆਂ ਦਾ ਸਮਰਥਨ ਕਰਦੇ ਹੋਏ ਭਾਰਤ 'ਤੇ ਮਿਜ਼ਾਈਲ ਅਤੇ ਡਰੋਨ ਹਮਲੇ ਸ਼ੁਰੂ ਕਰ ਦਿੱਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।