ਗੋਲਡੀ ਬਰਾੜ ਦੀ ਮਾਤਾ ਦੀ ਜ਼ਮਾਨਤ ਅਰਜ਼ੀ ਖਾਰਜ
Thursday, Feb 12, 2026 - 09:18 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਮੁਕਤਸਰ ਦੀ ਏਸੀਜੇਐੱਮ ਅਦਾਲਤ ਨੇ 50 ਲੱਖ ਰੁਪਏ ਦੀ ਰੰਗਦਾਰੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਪ੍ਰੀਤਪਾਲ ਕੌਰ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਪ੍ਰੀਤਪਾਲ ਕੌਰ ਅਤੇ ਉਨ੍ਹਾਂ ਦੇ ਪਤੀ ਸ਼ਮਸ਼ੇਰ ਸਿੰਘ ਨੂੰ ਹਾਲ ਹੀ ਵਿੱਚ ਮੁਕਤਸਰ ਪੁਲਸ ਨੇ 50 ਲੱਖ ਦੀ ਰੰਗਦਾਰੀ ਮੰਗਣ ਦੇ ਇਕ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਪੁਲਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਦੋਵਾਂ ਨੂੰ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਸੀ। ਪ੍ਰੀਤਪਾਲ ਕੌਰ ਨੇ ਖੁਦ ਨੂੰ ਬੇਗੁਨਾਹ ਦੱਸਦੇ ਹੋਏ ਏਸੀਜੇਐੱਮ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ। ਸੁਣਵਾਈ ਤੋਂ ਬਾਅਦ ਅਦਾਲਤ ਨੇ ਅੱਜ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
