ਅੰਮ੍ਰਿਤਸਰ ''ਚ ਖ਼ਤਰਨਾਕ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ
Thursday, Sep 05, 2024 - 06:24 PM (IST)
ਅੰਮ੍ਰਿਤਸਰ- ਪੰਜਾਬ 'ਚ ਲਗਾਤਾਰ ਹੀ ਵਪਾਰੀਆਂ ਨਾਲ ਫਿਰੌਤੀ ਮੰਗਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ ਅਤੇ ਵਪਾਰੀ ਇਸ ਸਮੇਂ ਡਰ ਦੇ ਮਾਹੌਲ 'ਚ ਹਨ। ਦੂਜੇ ਪਾਸੇ ਪੰਜਾਬ ਪੁਲਸ ਵੱਲੋਂ ਲਗਾਤਾਰ ਹੀ ਫਿਰੋਤੀ ਮੰਗਣ ਵਾਲੇ ਆਰੋਪੀਆਂ ਨੂੰ ਟਰੇਸ ਕਰਕੇ ਕਾਬੂ ਕਰਨ ਦੇ ਵਿੱਚ ਸਫ਼ਲਤਾਵਾਂ ਹਾਸਲ ਕੀਤੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਕਿ ਅੰਮ੍ਰਿਤਸਰ ਪੁਲਸ ਨੇ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਬੂ ਕੀਤੇ ਗਏ ਦੋ ਵਿਅਕਤੀ ਗੋਲਡੀ ਬਰਾੜ ਦੇ ਗੁਰਗੇ ਹਨ ਅਤੇ ਇਹ ਗੋਲਡੀ ਬਰਾੜ ਦੇ ਇਸ਼ਾਰਿਆਂ 'ਤੇ ਹੀ ਕੰਮ ਕਰਦੇ ਸਨ।
ਇਹ ਵੀ ਪੜ੍ਹੋ- ਮੂਰਤੀ ਵਿਸਰਜਨ ਕਰਦੇ ਸਮੇਂ ਦਰਿਆ ਬਿਆਸ ’ਚ ਰੁੜ੍ਹੇ 4 ਨੌਜਵਾਨਾਂ ’ਚੋਂ 2 ਦੀਆਂ ਲਾਸ਼ਾਂ ਬਰਾਮਦ
ਪੁਲਸ ਨੇ ਦੱਸਿਆ ਕਿ ਪਿਛਲੇ ਕੁਝ ਦਿਨ ਪਹਿਲਾਂ ਚੰਡੀਗੜ੍ਹ ਦੇ ਮੋਹਾਲੀ ਨਜ਼ਦੀਕ ਇੱਕ ਸਿਕਿਉਰਟੀ ਫਾਰਮ ਦੇ ਮਾਲਕ ਦੀ ਫੋਰਚੂਨਰ ਕਾਰ 'ਤੇ ਕਰੀਬ ਅੱਠ ਰਾਊਂਡ ਫਾਇਰ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ 'ਚ ਪੁਲਸ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਤੇ ਦੋਵੇਂ ਵਿਅਕਤੀ ਗੋਲਡੀ ਬਰਾੜ ਦੇ ਇਸ਼ਾਰਿਆਂ 'ਤੇ ਕੰਮ ਕਰਦੇ ਹਨ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀਆਂ ਦੀ ਪਹਿਚਾਣ ਹਰਸ਼ਦੀਪ ਸਿੰਘ ਅਤੇ ਗੁਰਸ਼ਰਨਪ੍ਰੀਤ ਸਿੰਘ ਦੇ ਰੂਪ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਮੁਹਾਲੀ ਵਿਖੇ ਵਾਰਤਾਤ ਨੂੰ ਅੰਜਾਮ ਦੇ ਕੇ ਪਟਿਆਲਾ ਦੇ ਰਸਤੇ ਫਰੀਦਕੋਟ ਹੁੰਦੇ ਹੋਏ ਇਹ ਅੰਮ੍ਰਿਤਸਰ ਪਹੁੰਚੇ ਸਨ ਅਤੇ ਇੱਥੋਂ ਇਹਨਾਂ ਨੇ ਮੁੰਬਈ ਵੱਲ ਟਰੇਨ ਦੇ ਰਸਤੇ ਜਾਣਾ ਸੀ। ਪਰ ਪੁਲਸ ਨੇ ਟਰੈਪ ਲਾ ਕੇ ਇਹਨਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ- ਦੋ-ਪਹੀਆ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਏ ਸਖ਼ਤ ਹੁਕਮ
ਪੁਲਸ ਨੇ ਦੱਸਿਆ ਕਿ ਜਿਸ ਟੈਕਸੀ ਵਿੱਚ ਬੈਠ ਕੇ ਇਹਨਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਉਸ ਵਿਅਕਤੀ ਨੂੰ ਵੀ ਕਾਬੂ ਕਰ ਲਿਆ ਤੇ ਉਸ ਦੀ ਪਹਿਚਾਣ ਗੁਰਵਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਜਿਸ ਨੂੰ ਕਿ ਅੰਮ੍ਰਿਤਸਰ ਪੁਲਸ ਨੇ ਚੰਡੀਗੜ੍ਹ ਪੁਲਸ ਦੇ ਹਵਾਲੇ ਕਰ ਦਿੱਤਾ ਹੈ ਅਤੇ ਬਾਅਦ ਵਿੱਚ ਉਸਨੂੰ ਪ੍ਰੋਟੈਕਸ਼ਨ ਵਾਰੰਟ 'ਤੇ ਲਿਆਂਦਾ ਜਾਵੇਗਾ। ਪੁਲਸ ਨੇ ਦੱਸਿਆ ਕਿ ਇਹਨਾਂ ਦੋਵਾਂ ਵਿਅਕਤੀਆਂ ਦੇ ਗੋਲਡੀ ਬਰਾੜ ਨਾਲ ਸਿੱਧੇ ਲਿੰਕ ਸੀ ਅਤੇ ਗੋਲਡੀ ਬਰਾੜ ਨੇ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ 3 ਲੱਖ ਰੁਪਏ ਵੀ ਭੇਜੇ ਸੀ।
ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ
ਉਹਨਾਂ ਕਿਹਾ ਕਿ ਫਿਲਹਾਲ ਅੰਮ੍ਰਿਤਸਰ ਪੁਲਸ ਨੇ ਸਤਿੰਦਰਜੀਤ ਸਿੰਘ ਉਰਫ ਗੈਂਗਸਟਰ ਗੋਲਡੀ ਬਰਾੜ ਸਮੇਤ ਪੰਜ ਲੋਕਾਂ ਤੇ ਮਾਮਲਾ ਦਰਜ ਕੀਤਾ ਹੈ ਜਿਨਾਂ 'ਚੋਂ ਦੋ ਲੋਕਾਂ ਦੀ ਗ੍ਰਿਫ਼ਤਾਰੀ ਅੰਮ੍ਰਿਤਸਰ ਪੁਲਸ ਨੇ ਕਰ ਦਿੱਤੀ ਹੈ ਤੇ ਇਹਨਾਂ ਦੇ ਕੋਲੋਂ ਪੁਲਸ ਨੇ ਇੱਕ ਪਿਸਤੋਲ 30 ਬੋਰ, ਇੱਕ ਸਟਰੋਂਗ ਪਿਸਤੌਲ, ਇੱਕ ਨੌ ਐੱਮ. ਐੱਮ ਦੇਸੀ ਪਿਸਤੌਲ, ਇੱਕ ਦੇਸੀ 32 ਬੋਰ ਪਿਸਤੌਲ ਵੀ ਕਾਬੂ ਕੀਤੀ ਹੈ। ਫਿਲਹਾਲ ਪੁਲਸ ਨੇ ਇਹਨਾਂ 'ਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਨਾਲ ਹੀ ਪੁਲਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਵਿਦੇਸ਼ੀ ਨੰਬਰ ਤੋਂ ਅਣਪਛਾਤਾ ਕੋਈ ਫੋਨ ਆਉਂਦਾ ਹੈ ਤੇ ਉਸਨੂੰ ਨਾ ਚੁੱਕਣ ਅਤੇ ਜਲਦ ਤੋਂ ਜਲਦ ਪੁਲਸ ਨੂੰ ਸੂਚਿਤ ਕਰਨ ਤਾਂ ਜੋ ਕਿ ਪੁਲਸ ਸਭ ਦੀ ਸੁਰੱਖਿਆ ਕਰ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8