ਵੱਡੀ ਖ਼ਬਰ: ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਗ੍ਰਿਫ਼ਤਾਰ !

Friday, Dec 02, 2022 - 09:13 AM (IST)

ਵੱਡੀ ਖ਼ਬਰ: ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਗ੍ਰਿਫ਼ਤਾਰ !

ਚੰਡੀਗੜ੍ਹ (ਭਾਸ਼ਾ)- ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕੀ ਅਧਿਕਾਰੀਆਂ ਨੇ ਕੈਲੀਫੋਰਨੀਆ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਪੰਜਾਬ ਪੁਲਸ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਰਾੜ ਦੀ ਹਿਰਾਸਤ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਦਾ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਮਲੇਸ਼ੀਆ ਤੋਂ ਪਰਤੇ ਲੁਧਿਆਣਾ ਕੋਰਟ ਧਮਾਕੇ ਦੇ ਸਾਜ਼ਿਸ਼ਕਾਰ ਹਰਪ੍ਰੀਤ ਸਿੰਘ ਨੂੰ NIA ਨੇ ਕੀਤਾ ਗ੍ਰਿਫ਼ਤਾਰ

ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਵਿਦੇਸ਼ਾਂ ਵਿੱਚ ਭਗੌੜੇ ਬਦਮਾਸ਼ਾਂ ਦੀ ਗ੍ਰਿਫਤਾਰੀ ਜਾਂ ਹਿਰਾਸਤ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾਂਦਾ ਹੈ। ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ 2017 ਵਿੱਚ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਸਰਗਰਮ ਮੈਂਬਰ ਹੈ। ਬਰਾੜ ਪਿਛਲੇ ਮਹੀਨੇ ਡੇਰਾ ਸੱਚਾ ਸੌਦਾ ਦੇ ਇਕ ਪੈਰੋਕਾਰ ਦੇ ਕਤਲ ਦਾ ਵੀ ਮੁੱਖ ਸਾਜ਼ਿਸ਼ਕਰਤਾ ਸੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਇੰਡ ਗੋਲਡੀ ਬਰਾੜ ਗ੍ਰਿਫਤਾਰ !


author

cherry

Content Editor

Related News