ਗੁਰਦਾਸਪੁਰ ''ਚ ਗਰਮੀ ਦੇ ਮੱਦੇਨਜ਼ਰ ਇਹ ਚਾਰ ਦਿਨ ਸੁਨਿਆਰਿਆਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Monday, Jun 17, 2024 - 06:31 PM (IST)

ਗੁਰਦਾਸਪੁਰ (ਹਰਮਨ, ਵਿਨੋਦ)-ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸ਼ਹਿਰ ਵਿਚ ਸੁਨਿਆਰਿਆਂ ਦੀਆਂ ਦੁਕਾਨਾਂ ਚਾਰ ਦਿਨ ਬੰਦ ਰਹਿਣਗੀਆਂ। ਉਕਤ ਪ੍ਰਗਟਾਵਾ ਸੁਨਿਆਰੇ ਅਤੇ ਸਰਾਫਾ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਵਰਮਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਾਲ ਗਰਮੀ ਦੇ ਮੌਸਮ ’ਚ ਸੁਨਿਆਰਿਆਂ ਦੀਆਂ ਦੁਕਾਨਾਂ ਬੰਦ ਰਹਿੰਦੀਆਂ ਹਨ। ਇਸ ਲਈ ਇਸ ਵਾਰ ਵੀ ਵਧਦੀ ਗਰਮੀ ਦੇ ਮੱਦੇਨਜ਼ਰ 27, 28, 29, 30 ਜੂਨ ਤੱਕ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਅਗਾਊਂ ਜਾਣਕਾਰੀ ਦੇਣ ਦਾ ਮਕਸਦ ਇਹ ਹੈ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਆਉਣ ਵਾਲੇ ਲੋਕਾਂ ਨੂੰ ਕੜਾਕੇ ਦੀ ਗਰਮੀ ’ਚ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ- ਵਿਆਹ ਦੇ ਬੰਧਨ ‘ਚ ਬੱਝੇ ਮੰਤਰੀ ਅਨਮੋਲ ਗਗਨ ਮਾਨ, ਆਨੰਦ ਕਾਰਜ ਮਗਰੋਂ ਰੱਖੀ ਰਿਸੈਪਸ਼ਨ ਪਾਰਟੀ

ਉਨ੍ਹਾਂ ਕਿਹਾ ਕਿ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ ਤੇ ਹੁਣ ਦਰੱਖਤਾਂ ਦੀ ਕਟਾਈ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਪਰ ਹੁਣ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸਮਾਂ ਆ ਗਿਆ ਹੈ, ਕਿਉਂਕਿ ਰੁੱਖ ਸਾਨੂੰ ਗਰਮੀ ਤੋਂ ਬਚਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News