ਸੁਨਿਆਰੇ ਦਾ ਕੰਮ ਕਰਨ ਵਾਲੇ 25 ਸਾਲਾ ਨੌਜਵਾਨ ਦੀ ਸੜਕ ਦੇ ਕਿਨਾਰੇ ਤੋਂ ਮਿਲੀ ਲਾਸ਼, ਫੈਲੀ ਸਨਸਨੀ

Thursday, Sep 09, 2021 - 10:31 AM (IST)

ਸੁਨਿਆਰੇ ਦਾ ਕੰਮ ਕਰਨ ਵਾਲੇ 25 ਸਾਲਾ ਨੌਜਵਾਨ ਦੀ ਸੜਕ ਦੇ ਕਿਨਾਰੇ ਤੋਂ ਮਿਲੀ ਲਾਸ਼, ਫੈਲੀ ਸਨਸਨੀ

ਡੱਡੂਆਣਾ (ਤਰਸੇਮ) - ਅੰਮ੍ਰਿਤਸਰ-ਮਹਿਤਾ ਰੋਡ ’ਤੇ ਪੈਂਦੇ ਪਿੰਡ ਛਾਪਾ ਰਾਮ ਸਿੰਘ ਕੋਲੋ ਸੜਕ ਦੇ ਕਿਨਾਰੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਸ਼ ਦਾ ਪਤਾ ਲੱਗਣ ’ਤੇ ਪਿੰਡ ’ਚ ਸਨਸਨੀ ਫੈਲ ਗਈ। ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਇਸ ਦੀ ਸੁਚਨਾ ਪੁਲਸ ਨੂੰ ਦੇ ਦਿੱਤੀ, ਜਿਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੁਲਸ ਥਾਣਾ ਜੰਡਿਆਲਾ ਅਧੀਨ ਪੈਂਦੇ ਚੌਕੀ ਨਵਾਂ ਦੇ ਇਚਾਰਜ ਐੱਸ. ਆਈ. ਨਿਸ਼ਾਨ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਛਾਪਾ ਰਾਮ ਸਿੰਘ ਅਤੇ ਲਾਲਕਾ ਨਗਰ ਕੋਲ ਇਕ ਨੌਜਵਾਨ ਦੀ ਲਾਸ਼ ਪਈ ਹੈ, ਜਿਸ ’ਤੇ ਤੁਰੰਤ ਪੁਲਸ ਮੌਕੇ ’ਤੇ ਪਹੁੰਚੀ। ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈਣ ਤੋਂ ਬਾਅਦ ਜਦੋਂ ਇਸ ਮਾਮਲੇ ਦੀ ਪੜਤਾਲ ਕੀਤੀ ਗਈ ਤਾਂ ਮ੍ਰਿਤਕ ਦੀ ਪਛਾਣ ਦੀਪਕ ਸਿੰਘ ਪੁੱਤਰ ਹਰਦੀਪ ਸਿੰਘ ਉਮਰ 25 ਕੁ ਸਾਲ ਵਾਸੀ ਫਤਹਿਗੜ੍ਹ ਸੁਕਰਚੱਕ ਹਾਲ ਵਾਸੀ ਸੁਲਤਾਨਵਿੰਡ ਵਜੋ ਹੋਈ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਸੁਨਿਆਰੇ ਦਾ ਕੰਮ ਕਰਦਾ ਹੈ।


author

rajwinder kaur

Content Editor

Related News