ਅਸੀਂ ਗੋਲਡੀ ਬਰਾੜ ਦੇ ਬੰਦੇ ਬੋਲ ਰਹੇ, 30 ਲੱਖ ਦੇ ਨਹੀਂ ਤਾਂ ਤੇਰੇ ਪੁੱਤ ਤੇ ਜਵਾਈ ਨੂੰ ਮਾਰ ਦੇਵਾਂਗੇ

04/16/2024 6:36:53 PM

ਤਰਨਤਾਰਨ (ਰਮਨ) : ਵਿਦੇਸ਼ ਵਿਚ ਮੌਜੂਦ ਗੈਂਗਸਟਰ ਗੋਲਡੀ ਬਰਾੜ ਦੇ ਨਾਮ ਦੀ ਵਰਤੋਂ ਕਰਦੇ ਹੋਏ ਕਸਬਾ ਖੇਮਕਰਨ ਦੇ ਇਕ ਆੜਤੀ ਪਾਸੋਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਤਿੰਨ ਮੈਂਬਰੀ ਗਿਰੋਹ ਨੂੰ ਜ਼ਿਲ੍ਹਾ ਪੁਲਸ ਵੱਲੋਂ ਕਾਬੂ ਕੀਤਾ ਗਿਆ ਹੈ। ਇਸ ਦੌਰਾਨ ਪੁਲਸ ਨੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ ਇਕ ਖਿਡਾਉਣਾ ਪਿਸਤੌਲ ਤੋਂ ਇਲਾਵਾ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਫਿਰੌਤੀ ਲਈ ਵਰਤੇ ਗਏ ਚਾਰ ਵੱਖ-ਵੱਖ ਮੋਬਾਇਲਾਂ ਨੂੰ ਬਰਾਮਦ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਫਿਰੌਤੀ ਮਾਮਲੇ ਵਿਚ ਮੁੱਖ ਮੁਲਜ਼ਮ ਵੱਲੋਂ 20 ਸਾਲ ਤੱਕ ਮੁੱਦਈ ਪਾਸ ਮੁਨੀਮੀ ਵਜੋਂ ਨੌਕਰੀ ਕੀਤੀ ਗਈ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਐੱਸਐੱਸਪੀ ਨੇ ਪ੍ਰੈਸ ਕਾਨਫਰਸ ਦੌਰਾਨ ਦੱਸਿਆ ਕਿ ਕਸਬਾ ਖੇਮਕਰਨ ਵਿਖੇ ਆੜਤ ਦਾ ਕਾਰੋਬਾਰ ਕਰਦੇ ਅਮਿਤ ਕੁਮਾਰ ਪੁੱਤਰ ਪ੍ਰੇਮਪਾਲ ਵਾਸੀ ਖੇਮਕਰਨ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਮੋਬਾਇਲ ਉੱਪਰ ਗੈਂਗਸਟਰ ਗੋਲਡੀ ਬਰਾੜ ਦੇ ਨਾਮ ਲੈ ਕੇ ਉਸ ਪਾਸੋਂ ਪਹਿਲਾਂ 10 ਲੱਖ ਰੁਪਏ ਅਤੇ ਬਾਅਦ ਵਿਚ 20 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਫਿਰੌਤੀ ਨਾਂ ਦੇਣ ਦੇ ਚਲਦਿਆਂ ਉਸਦੇ ਬੇਟੇ ਅਤੇ ਜਵਾਈ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਪੁਲਸ ਨੇ ਤਕਨੀਕੀ ਮਾਹਿਰਾਂ ਅਤੇ ਆਪਣੀ ਇਨਵੈਸਟੀਗੇਸ਼ਨ ਨੂੰ ਤੇਜ਼ ਕਰਦੇ ਹੋਏ ਫਿਰੌਤੀ ਮੰਗਣ ਵਾਲੇ ਤਿੰਨ ਮੈਂਬਰੀ ਗਿਰੋਹ ਦਾ ਪਰਦਾ ਫਾਸ਼ ਕਰਦੇ ਹੋਏ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਚਿੰਤਾ ਭਰੀ ਖ਼ਬਰ, ਵੱਡੀ ਕਾਰਵਾਈ ਦੀ ਤਿਆਰੀ 'ਚ ਸਿੱਖਿਆ ਵਿਭਾਗ

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਪੰਕਜ ਬਜਾਜ ਪੁੱਤਰ ਬਲਰਾਮ ਬਜਾਜ ਜੋ ਕਰੀਬ 20 ਸਾਲ ਪਹਿਲਾਂ ਸ਼ਿਕਾਇਤ ਕਰਤਾ ਅਮਿਤ ਕੁਮਾਰ ਦੀ ਆੜਤ ਉੱਪਰ ਬਤੌਰ ਮੁਨੀਮੀ ਦਾ ਕੰਮ ਕਰਦਾ ਸੀ ਜਿਸ ਨੂੰ ਬਾਅਦ ਵਿਚ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ ਨੇ ਬਾਅਦ ਵਿਚ ਆਪਣੀ ਆੜਤ ਖੋਲ ਲਈ ਸੀ। ਐੱਸਐੱਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਪੰਕਜ ਬਜਾਜ ਨੇ ਆਪਣੀ ਆੜਤ ਉੱਪਰ ਰੱਖੇ ਮੁਨੀਮ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਗੁਰਨਾਮ ਸਿੰਘ ਵਾਸੀ ਖੇਮਕਰਨ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਗੁਰਵੇਲ ਸਿੰਘ ਵਾਸੀ ਖੇਮਕਰਨ ਨਾਲ ਮਿਲ ਕੇ ਅਮਿਤ ਕੁਮਾਰ ਨੂੰ ਵੱਖ-ਵੱਖ ਮੋਬਾਇਲ ਨੰਬਰਾਂ ਦੀ ਵਰਤੋਂ ਕਰਦੇ ਹੋਏ ਇੰਟਰਨੈਟ ਐਪਾਂ ਰਾਹੀਂ ਵਿਦੇਸ਼ੀ ਕਾਲਾਂ ਕਰਕੇ ਫਿਰੋਤੀ ਮੰਗਣੀ ਸ਼ੁਰੂ ਕਰ ਦਿੱਤੀ। ਇਸ ਫਿਰੌਤੀ ਵਿਚ ਗੈਂਗਸਟਰ ਗੋਲਡੀ ਬਰਾੜ ਦੀ ਨਾਮ ਦੀ ਵਰਤੋਂ ਵੀ ਕੀਤੀ ਜਾਂਦੀ ਹੈ। ਐੱਸਐੱਸਪੀ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਇਕ ਖਿਡਾਉਣਾ ਪਿਸਤੌਲ ਬਿਨਾਂ ਨੰਬਰੀ ਮੋਟਰਸਾਈਕਲ ਅਤੇ 4 ਵੱਖ-ਵੱਖ ਕੰਪਨੀਆਂ ਦੇ ਮੋਬਾਇਲ ਬਰਾਮਦ ਕੀਤੇ ਹਨ। ਪੁਲਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪਿਤਾ ਦੇ ਆਖਰੀ ਬੋਲ 'ਮੈਂ ਹੁਣ ਪਿੰਡ 'ਚ ਸਿਰ ਚੁੱਕ ਕੇ ਤੁਰਨ ਦੇ ਯੋਗ ਨਹੀਂ ਰਿਹਾ, ਲੋਕਾਂ ਦੇ ਤਾਅਨੇ ਨਹੀਂ ਸੁਣ ਸਕਦਾ'

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News