ਗੋਲਡੀ ਬਰਾੜ ਗੈਂਗ ਦੇ ਗੈਂਗਸਟਰਾਂ ਤੇ ਪੁਲਸ ਵਿਚਾਲੇ ਜ਼ਬਰਦਸਤ ਝੜਪ, ਆਹਮੋ-ਸਾਹਮਣੇ ਚੱਲੀਆਂ ਗੋਲ਼ੀਆਂ

Monday, Jul 03, 2023 - 06:25 PM (IST)

ਗੋਲਡੀ ਬਰਾੜ ਗੈਂਗ ਦੇ ਗੈਂਗਸਟਰਾਂ ਤੇ ਪੁਲਸ ਵਿਚਾਲੇ ਜ਼ਬਰਦਸਤ ਝੜਪ, ਆਹਮੋ-ਸਾਹਮਣੇ ਚੱਲੀਆਂ ਗੋਲ਼ੀਆਂ

ਬਠਿੰਡਾ/ਤਲਵੰਡੀ ਸਾਬੋ : ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿਚ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਪੁਲਸ ਦੇ ਐਨਕਾਊਂਟਰ ਵਿਚ ਇਕ ਗੈਂਗਸਟਰ ਗੋਲ਼ੀ ਲੱਗਣ ਕਾਰਣ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਦਕਿ ਇਕ ਗੈਂਗਸਟਰ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਗੋਲਡੀ ਬਰਾੜ ਗੈਂਗ ਨਾਲ ਸੰਬੰਧਤ ਇਹ ਦੋਵੇਂ ਗੈਂਗਸਟਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਤਲਵੰਡੀ ਸਾਬੋ ਦੇ ਪਿੰਡ ਤਿਓਣਾ ਪੁਜਾਰੀਆ ਵੱਲ ਜਾ ਰਹੇ ਸਨ। 

ਇਹ ਵੀ ਪੜ੍ਹੋ : ਲੁਧਿਆਣਾ ’ਚ ਸੁੱਤੇ ਪਏ ਜੋੜੇ ਨੂੰ ਸੱਪ ਨੇ ਡੱਸਿਆ, ਦੋਵਾਂ ਜੀਆਂ ਦੀ ਹੋਈ ਮੌਤ

ਇਸ ਦੌਰਾਨ ਬਠਿੰਡਾ ਸੀ. ਆਈ. ਏ. 1 ਟੀਮ ਨੂੰ ਸੂਚਨਾ ਮਿਲਣ ’ਤੇ ਜਦੋਂ ਉਨ੍ਹਾਂ ਨੂੰ ਗੈਂਗਸਟਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ’ਤੇ ਜਵਾਬੀ ਕਾਰਵਾਈ ਵਿਚ ਗੈਂਗਸਟਰ ਮਨਿੰਦਰ ਸਿੰਘ ਉਰਫ ਘੋੜਾ ਪੁੱਤਰ ਅਵਤਾਰ ਸਿੰਘ ਵਾਸੀ ਜੱਜਲ ਲੱਤ ’ਚ ਗੋਲ਼ੀ ਲੱਗਣ ਨਾਲ ਜ਼ਖਮੀ ਹੋ ਗਿਆ, ਜਦਕਿ ਉਸ ਦੇ ਦੂਜੇ ਸਾਥੀ ਨੂੰ ਪੁਲਸ ਨੇ ਕਾਬੂ ਕਰ ਲਿਆ। ਇਹ ਦੋਵੇਂ ਗੈਂਗਸਟਰ ਭੱਜਣ ਦੀ ਫਿਰਾਕ ਵਿਚ ਸਨ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪਾਤੜਾਂ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਪਹਿਲਾਂ ਭਰਾ ਤੇ ਫਿਰ ਮਾਂ ਦਾ ਕੀਤਾ ਬੇਰਹਿਮੀ ਨਾਲ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News