ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਤੇ ਭੇਜਿਆ
Friday, Jan 30, 2026 - 06:26 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : 50 ਲੱਖ ਰੁਪਏ ਦੀ ਫਿਰੌਤੀ ਦੇ ਮਾਮਲੇ ਵਿਚ ਨਾਮਜ਼ਦ ਖਤਰਨਾਕ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਦਾ ਤਿੰਨ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਫਿਰ ਤੋਂ ਮੁਕਤਸਰ ਦੀ ਸੀਜੇਐੱਮ ਨੀਰਜ ਕੁਮਾਰ ਸਿੰਗਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੁਕਤਸਰ ਦੇ ਥਾਣਾ ਸਦਰ ਪੁਲਸ ਨੇ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਰੰਗਦਾਰੀ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਇਕ ਮਾਮਲੇ ਤਹਿਤ 26 ਜਨਵਰੀ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ : ਘਰ 'ਚ ਧੀ ਨੂੰ ਪ੍ਰੇਮੀ ਨਾਲ ਦੇਖ ਆਪਾ ਖੋਹ ਬੈਠਾ ਪਿਓ, ਕੁੱਟ-ਕੁੱਟ ਮਾਰ 'ਤਾ ਮੁੰਡਾ
ਮੰਗਲਵਾਰ ਨੂੰ ਦੋਵਾਂ ਨੂੰ ਮੁਕਤਸਰ ਦੀ ਸੀਜੇਐੱਮ ਨੀਰਜ ਕੁਮਾਰ ਸਿੰਗਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਥੋਂ ਤਿੰਨ ਦਿਨਾਂ ਦਾ ਪੁਲਸ ਰਿਮਾਂਡ ਮਿਲਿਆ ਸੀ। ਮੁਲਜ਼ਮ ਸ਼ਮਸ਼ੇਰ ਸਿੰਘ ਅਤੇ ਪ੍ਰਿਤਪਾਲ ਕੌਰ, ਵਾਸੀ ਕੋਟਕਪੂਰਾ ਰੋਡ, ਮੁਕਤਸਰ ਨੂੰ 14 ਦਿਨ ਲਈ ਜੇਲ੍ਹ ਭੇਜਿਆ ਗਿਆ ਹੈ। ਇਹ ਮਾਮਲਾ ਸ਼ਿਕਾਇਤਕਰਤਾ ਸਤਨਾਮ ਸਿੰਘ, ਵਾਸੀ ਉਦੇਕਰਨ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : PUNJAB : ਨਿਹੰਗ ਸਿੰਘਾਂ ਨੇ ਪਾਦਰੀ ਤੋਂ ਛੁਡਾਈ ਕੁੜੀ, ਤਣਾਅਪੂਰਨ ਬਣਾਇਆ ਮਾਹੌਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
