''ਆਪ'' ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਫਿਰੋਜ਼ਪੁਰ ਤੋਂ ਲੜਣਗੇ ਚੋਣ, ਇਸ ਪਾਰਟੀ ਨੇ ਦਿੱਤੀ ਟਿਕਟ
Monday, Apr 08, 2024 - 06:32 PM (IST)
ਫਿਰੋਜ਼ਪੁਰ : ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਦੋ ਦਿਨ ਪਹਿਲਾਂ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਲ ਹੋਏ ਸਨ। ਪਾਰਟੀ ਵੱਲੋਂ ਉਨ੍ਹਾਂ ਨੂੰ ਹੁਣ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਬਸਪਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਤੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਸਾਰੀਆਂ ਸੀਟਾਂ 'ਤੇ ਉਮੀਦਵਾਰ ਐਲਾਨ ਕਰ ਦਿੱਤੇ ਜਾਣਗੇ। ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਬਾਕੀ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਸਾਰੇ ਉਮੀਦਵਾਰਾਂ ਦੇ ਪੈਨਲ 'ਤੇ ਆਖਰੀ ਫ਼ੈਸਲਾ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਵਲੋਂ ਲਿਆ ਜਾਵੇਗਾ।
ਇਹ ਵੀ ਪੜ੍ਹੋ : ਫਰੀਦਕੋਟ ਐਨਕਾਊਂਟਰ 'ਚ ਵੱਡਾ ਖੁਲਾਸਾ, ਜਲੰਧਰ 'ਚ ਗਾਇਕ ਦੇ ਘਰ ਹੋਈ ਫਾਇਰਿੰਗ ਨਾਲ ਜੁੜੇ ਤਾਰ
ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਰਾਜਨੀਤੀਕ ਪਿਛੋਕੜ ਨਾਲ ਸਬੰਧਤ ਸੁਰਿੰਦਰ ਕੰਬੋਜ ਖੁਦ ਸਮਾਜਿਕ ਅਤੇ ਰਾਜਨੀਤਿਕ ਖੇਤਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦਾ ਬੇਟਾ ਜਗਦੀਪ ਗੋਲਡੀ ਕੰਬੋਜ ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ। ਪੰਜਾਬ ਇੰਚਾਰਜ ਅਜੀਤ ਸਿੰਘ ਭੈਣੀ ਤੇ ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਵਿਧਾਇਕ ਦੇ ਪਿਤਾ ਦਾ ਮੋਹ ਭੰਗ ਹੋ ਚੁੱਕਾ ਹੈ, ਆਮ ਲੋਕਾਂ ਦਾ ਕੀ ਹਾਲ ਹੋਵੇਗਾ ਇਹ ਲੋਕ ਸਭਾ ਚੋਣਾਂ ਦੇ ਨਤੀਜਿਆਂ 'ਚ ਸਪੱਸ਼ਟ ਹੋ ਜਾਵੇਗਾ।
ਇਹ ਵੀ ਪੜ੍ਹੋ : ਮੱਖੂ : ਪਿਓ-ਪੁੱਤ ਦੀ ਇਕੱਠਿਆਂ ਮੌਤ, ਘਰ 'ਚ ਵਿਛ ਗਏ ਲਾਸ਼ਾਂ ਦੇ ਸੱਥਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8