ਵੱਡੀ ਵਾਰਦਾਤ : ਧੀ ਨੂੰ ਜ਼ਬਰਦਸਤੀ ਲਿਜਾ ਰਹੇ ਸਨ ਨੌਜਵਾਨ, ਪਿਤਾ ਨੇ ਰੋਕਿਆ ਤਾਂ ਕਰ ਦਿੱਤਾ ਕਤਲ
Thursday, Aug 13, 2020 - 11:54 AM (IST)
ਗੋਨਿਆਣਾ (ਗੋਰਾ ਲਾਲ) : ਬੀਤੀ ਰਾਤ ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਇਕ ਪਿੰਡ 'ਚ ਇਕ ਕੁੜੀ ਨੂੰ ਭਜਾਉਣ ਦੀ ਕੋਸ਼ਿਸ਼ ਦੇ ਮਾਮਲੇ 'ਚ ਕੁੜੀ ਦੇ ਪਿਤਾ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਕਾਤਲ ਭੱਜਣ 'ਚ ਸਫਲ ਹੋ ਗਏ। ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਅਧਾਰਿਤ ਦੋ ਵਿਅਕਤੀਆਂ ਖ਼ਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋਂ : ਪੰਜਾਬ 'ਚ ਨਹੀਂ ਰੁਕ ਰਹੀਆਂ ਜਬਰ-ਜ਼ਿਨਾਹ ਦੀਆਂ ਵਾਰਦਾਤਾਂ, ਹੁਣ 14 ਸਾਲਾ ਕੁੜੀ ਨੂੰ ਬਣਾਇਆ ਸ਼ਿਕਾਰ
ਜਗਮੀਤ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਬਲਾਹੜ ਮਹਿਮਾ ਨੇ ਪੁਲਸ ਥਾਣਾ ਨੇਹੀਆਂ ਵਾਲਾ ਵਿਖੇ ਲਿਖਵਾਈ ਸ਼ਿਕਾਇਤ 'ਚ ਕਿਹਾ ਹੈ ਕਿ ਬੀਤੀ ਰਾਤ 9 ਵਜੇ ਦੇ ਕਰੀਬ ਦੋ ਵਿਅਕਤੀ ਕੰਧ ਟੱਪ ਕੇ ਉਨ੍ਹਾਂ ਦੇ ਘਰ 'ਚ ਦਾਖਲ ਹੋਏ ਜਿਨ੍ਹਾਂ ਨੇ ਉਨ੍ਹਾਂ ਦੀ ਭੈਣ ਦੀ ਬਾਂਹ ਫੜ ਕੇ ਆਪਣੇ ਨਾਲ ਲੈ ਕੇ ਜਾਣ ਦੀ ਕੋਸ਼ਿਸ਼ ਕੀਤੀ। ਜਗਮੀਤ ਸਿੰਘ ਅਤੇ ਉਸ ਦਾ ਪਿਤਾ ਭੋਲਾ ਸਿੰਘ ਬਚਾਅ ਲਈ ਅੱਗੇ ਆਏ ਤਾਂ ਉਨ੍ਹਾਂ ਨੇ ਦੋਵਾਂ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਇਸ ਦੌਰਾਨ ਹਮਲਾਵਾਰਾਂ ਨੇ ਮਾਰ ਦੇਣ ਦੀ ਨੀਅਤ ਨਾਲ ਦਸਤੀ ਨਾਲ ਵਾਰ ਕੀਤਾ। ਜਿਸ ਦੌਰਾਨ ਉਨ੍ਹਾਂ ਵਲੋਂ ਕੀਤੇ ਗਏ ਹਮਲੇ ਦੌਰਾਨ ਉਸ ਦੇ ਪਿਤਾ ਭੋਲਾ ਸਿੰਘ ਦੀ ਮੌਤ ਹੋ ਗਈ। ਇਸ ਤੋਂ ਬਾਅਦ ਹਮਲਾਵਾਰ ਭੱਜਣ 'ਚ ਸਫਲ ਹੋ ਗਏ। ਜਿਉਂ ਹੀ ਪਿੰਡ ਦੇ ਲੋਕਾਂ ਨੂੰ ਇਸ ਘਟਨਾ ਦਾ ਪਤਾ ਲੱਗਾ ਤਾ ਉਹ ਉਨ੍ਹਾਂ ਦੇ ਘਰ ਪਹੁੰਚ ਗਏ ਅਤੇ ਪੁਲਸ ਨੂੰ ਸੂਚਨਾ ਦੇ ਦਿੱਤੀ।
ਇਹ ਵੀ ਪੜ੍ਹੋਂ : ਸ਼ਰਮਨਾਕ : ਜਿਸ ਨੂੰ ਬਣਾਇਆ ਜਿਗਰੀ ਯਾਰ ਉਸੇ ਨੇ ਲੁੱਟੀ ਭੈਣ ਦੀ ਇੱਜ਼ਤ
ਸੂਚਨਾ ਮਿਲਣ 'ਤੇ ਥਾਣਾ ਨੇਹੀਆਂ ਵਾਲਾ ਦੀ ਪੁਲਸ ਵੀ ਪਹੁੰਚ ਗਈ। ਪੁਲਸ ਨੇ ਮ੍ਰਿਤਕ ਭੋਲਾ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਬਠਿੰਡਾ ਵਿਖੇ ਭੇਜ ਦਿੱਤੀ ਅਤੇ ਮ੍ਰਿਤਕ ਭੋਲਾ ਸਿੰਘ ਦੇ ਪੁੱਤਰ ਜਗਮੀਤ ਸਿੰਘ ਦੇ ਬਿਆਨਾਂ 'ਤੇ ਅਧਾਰਿਤ ਦੋਵੇਂ ਹਮਲਾਵਾਰਾਂ ਹਰਪ੍ਰੀਤ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਮਹਿਰਾਜ (ਰਾਮਪੁਰਾ) ਅਤੇ ਸੁਰਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬਲਾਹੜ ਮਹਿਮਾ ਦੇ ਖ਼ਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋਂ : ਇਨ੍ਹਾਂ ਨਿਊਡ ਤਸਵੀਰਾਂ ਕਰਕੇ ਚਰਚਾ 'ਚ ਆਈ ਸੀ ਭਾਰਤੀ ਕ੍ਰਿਕਟਰ ਸ਼ਮੀ ਦੀ ਪਤਨੀ