ਖ਼ੁਸ਼ਖ਼ਬਰੀ : ਪੰਜਾਬ ਸਰਕਾਰ ਦਾ ਡਾਕਟਰਾਂ ਨੂੰ ਵੱਡਾ ਤੋਹਫ਼ਾ, ਤਨਖ਼ਾਹ ਵਧਾਉਣ ਦੀ ਨੋਟੀਫਿਕੇਸ਼ਨ ਜਾਰੀ
Tuesday, Jan 21, 2025 - 10:22 AM (IST)
ਚੰਡੀਗੜ੍ਹ : ਲੰਬੇ ਅਰਸੇ ਤੋਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਨਵੇਂ ਵਰ੍ਹੇ ਦਾ ਤੋਹਫ਼ਾ ਦਿੱਤਾ ਹੈ। ਵਿੱਤ ਵਿਭਾਗ ਨੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੈਡੀਕਲ ਅਫ਼ਸਰਾਂ ਲਈ ਐੱਮ. ਏ. ਸੀ. ਪੀ. ਸਕੀਮ ਨੂੰ ਮਨਜ਼ੂਰੀ ਮਿਲਣ ਦੌਰਾਨ ਹੁਣ ਉਨ੍ਹਾਂ ਨੂੰ ਸੇਵਾ ਦੌਰਾਨ ਤਨਖ਼ਾਹ ’ਚ ਵਾਧਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਸਕੂਲਾਂ ਦਾ ਸਮਾਂ ਬਦਲਣ 'ਤੇ ਪਈ ਵੱਡੀ ਮੁਸੀਬਤ! ਪੜ੍ਹੋ ਕੀ ਹੈ ਪੂਰਾ ਮਾਮਲਾ
ਹੁਣ ਡਾਕਟਰਾਂ ਨੂੰ 56,100 ਰੁਪਏ, 5 ਸਾਲ ਦੀ ਸੇਵਾ ਤੋਂ ਬਾਅਦ 67,400 ਰੁਪਏ, 10 ਸਾਲ ਦੀ ਸੇਵਾ ਤੋਂ ਬਾਅਦ 83,600 ਰੁਪਏ, 15 ਸਾਲ ਦੀ ਸੇਵਾ ਤੋਂ ਬਾਅਦ 1,22,800 ਰੁਪਏ ਤਨਖ਼ਾਹ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਮੀਂਹ ਨਾਲ ਪੈਣਗੇ ਗੜ੍ਹੇ! ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
ਇਹ ਸਕੀਮ ਉਨ੍ਹਾਂ ਅਧਿਕਾਰੀਆਂ ’ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਨਿਯੁਕਤੀ 17 ਜੁਲਾਈ 2020 ਤੋਂ ਪਹਿਲਾਂ ਕੀਤੀ ਹੋਈ ਸੀ ਅਤੇ ਉਹ ਪੰਜਾਬ ਸਿਵਲ ਸੇਵਾਵਾਂ (ਸੋਧੀ ਤਨਖ਼ਾਹ) ਨਿਯਮਾਂ, 2021 ਅਨੁਸਾਰ ਤਨਖ਼ਾਹ ਲੈ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8