ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ Good News, ਕੇਂਦਰ ਸਰਕਾਰ ਨੇ ਵੱਡੀ ਮੰਗ ਕੀਤੀ ਪੂਰੀ
Monday, Jun 09, 2025 - 02:58 PM (IST)

ਸ੍ਰੀ ਅਨੰਦਪੁਰ ਸਾਹਿਬ (ਬਲਬੀਰ)- ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਵਿਚ ਬਿਜਲੀ ਦੀ ਕਮੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਸੀ। ਕੇਂਦਰ ਸਰਕਾਰ ਨੇ ਮਿਹਰਬਾਨ ਹੁੰਦੇ ਹੋਏ ਇਸ ਨੂੰ ਤੁਰੰਤ ਸਵੀਕਾਰ ਕਰ ਲਿਆ ਹੈ। ਕੇਂਦਰ ਸਰਕਾਰ ਨੇ ਪੰਜਾਬ ਲਈ 800 ਮੈਗਾਵਾਟ ਦੀਆਂ ਤਿੰਨ ਨਵੀਆਂ ਯੂਨਿਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਹਰੀ ਝੰਡੀ ਦੇ ਪਿੱਛੇ ਭਾਜਪਾ ਦੇ ਪੰਜਾਬ ਚਿਹਰੇ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਹੱਥ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਇਸ ਸਬੰਧ ਵਿੱਚ ਰਵਨੀਤ ਸਿੰਘ ਬਿੱਟੂ ਨੇ ਆਪਣੇ ਟਵਿੱਟਰ 'ਤੇ ਵੀ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਕੇਂਦਰ ਪੰਜਾਬ ਨੂੰ ਤਿੰਨ ਨਵੇਂ ਉਤਪਾਦਨ ਯੂਨਿਟ ਦੇਣ ਜਾ ਰਿਹਾ ਹੈ। ਜੇਕਰ ਇਹ 800 ਮੈਗਾਵਾਟ ਬਿਜਲੀ ਉਤਪਾਦਨ ਇਕਾਈਆਂ ਪੰਜਾਬ ਨੂੰ ਦੇ ਦਿੱਤੀਆਂ ਜਾਂਦੀਆਂ ਹਨ ਤਾਂ ਪੰਜਾਬ ਵਿਚ ਬਿਜਲੀ ਦੀ ਕੋਈ ਕਮੀ ਨਹੀਂ ਰਹੇਗੀ ਅਤੇ ਪੰਜਾਬ ਬਿਜਲੀ ਦੇ ਮਾਮਲੇ ਵਿਚ ਸਰਪਲਸ ਸੂਬਾ ਬਣ ਜਾਵੇਗਾ।
ਇਹ ਵੀ ਪੜ੍ਹੋ: MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ ਪੂਰਾ ਮਾਮਲਾ
ਇਸ ਬਿਜਲੀ ਉਤਪਾਦਨ ਪ੍ਰਾਜੈਕਟ ਵਿੱਚ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਘਨੌਲੀ ਵੀ ਸ਼ਾਮਲ ਹੈ। ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਇਸ ਮਿਹਰਬਾਨੀ ਨੂੰ ਲੈ ਕੇ ਗੁਪਤ ਹਲਕਿਆਂ ਵਿੱਚ ਇਕ ਨਵੀਂ ਚਰਚਾ ਸ਼ੁਰੂ ਕਰ ਦਿੱਤੀ ਹੈ ਕਿ ਕੀ ਕੇਂਦਰ ਸਰਕਾਰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਰਵਨੀਤ ਸਿੰਘ ਬਿੱਟੂ ਨੂੰ ਮੁੱਖ ਚਿਹਰਾ ਬਣਾ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e